ਸੰਗਰੂਰ ਵਿਖੇ ਕਾਂਗਰਸ ਪਾਰਟੀ ਦੀ ਰੈਲੀ ਵਿਚ ਠਾਠਾਂ ਮਾਰਦਾ ਇਕੱਠ ਹੋਵੇਗਾ-ਗੁਰਭਗਤ ਗਿੱਲ
ਜ਼ੀਰਾ, 3 ਨਵੰਬਰ (ਹਰਜੀਤ ਸਿੰਘ ਗਿੱਲ)-4 ਨਵੰਬਰ ਦਿਨ ਬੁੱਧਵਾਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਦੀ ਹੋਣ ਵਾਲੀ ਰੈਲੀ ਸਬੰਧੀ ਵਿਚਾਰ ਪ੍ਰਗਟ ਕਰਦਿਆਂ ਕਾਂਗਰਸੀ ਆਗੂ ਗੁਰਭਗਤ ਸਿੰਘ ਗਿੱਲ ਸੂਬਾ ਜਨਰਲ ਸਕੱਤਰ ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਪੰਜਾਬ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਇਸ ਰੈਲੀ ਵਿਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਹੋਵੇਗਾ ਅਤੇ ਇਹ ਰੈਲੀ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਦਾ ਮੁੱਢ ਬੰਨ੍ਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕੌਮੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਾਂਗਰਸ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਇਕੱਠ ਨੂੰ ਸੰਬੋਧਨ ਕਰਨਗੇ।
ਜ਼ੀਰਾ, 3 ਨਵੰਬਰ (ਹਰਜੀਤ ਸਿੰਘ ਗਿੱਲ)-4 ਨਵੰਬਰ ਦਿਨ ਬੁੱਧਵਾਰ ਨੂੰ ਸੰਗਰੂਰ ਵਿਖੇ ਕਾਂਗਰਸ ਪਾਰਟੀ ਦੀ ਹੋਣ ਵਾਲੀ ਰੈਲੀ ਸਬੰਧੀ ਵਿਚਾਰ ਪ੍ਰਗਟ ਕਰਦਿਆਂ ਕਾਂਗਰਸੀ ਆਗੂ ਗੁਰਭਗਤ ਸਿੰਘ ਗਿੱਲ ਸੂਬਾ ਜਨਰਲ ਸਕੱਤਰ ਰਾਜੀਵ ਗਾਂਧੀ ਪੰਚਾਇਤ ਰਾਜ ਸੰਗਠਨ ਪੰਜਾਬ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਇਸ ਰੈਲੀ ਵਿਚ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਹੋਵੇਗਾ ਅਤੇ ਇਹ ਰੈਲੀ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਦਾ ਮੁੱਢ ਬੰਨ੍ਹੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਕੌਮੀ ਆਗੂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਾਂਗਰਸ ਪਾਰਟੀ ਦੇ ਹੋਰ ਆਗੂ ਵੀ ਹਾਜ਼ਰ ਇਕੱਠ ਨੂੰ ਸੰਬੋਧਨ ਕਰਨਗੇ। ਗੁਰਭਗਤ ਸਿੰਘ ਗਿੱਲ ਨੇ ਕਿਹਾ ਕਿ ਕਾਂਗਰਸ ਪਾਰਟੀ ਸਾਰੇ ਵਰਗਾਂ ਦੀ ਸਾਂਝੀ ਪਾਰਟੀ ਹੈ ਜੋ ਕਿ ਸਾਰੇ ਧਰਮਾਂ ਦਾ ਹੀ ਸਤਿਕਾਰ ਕਰਦੀ ਹੈ ਇਸ ਕਰਕੇ ਲੋਕ ਪੰਜਾਬ ਵਿਚ ਮੁੜ ਤੋਂ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਦਾ ਮਨ ਬਣਾ ਚੁੱਕੇ ਹਨ। ਉਨ੍ਹਾਂ ਆਮ ਆਦਮੀ ਪਾਰਟੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਰਕਾਰ ਹਰ ਫਰੰਟ ’ ਤੇ ਫ਼ੇਲ੍ਹ ਸਾਬਿਤ ਹੋਈ ਹੈ ਜਦਕਿ ਕਾਂਗਰਸ ਪਾਰਟੀ ਦੀ ਸਰਕਾਰ ਮੌਕੇ ਸੂਬੇ ਵਿਚ ਹੋਏ ਸਰਵ ਪੱਖੀ ਵਿਕਾਸ ਨੂੰ ਲੋਕ ਅੱਜ ਵੀ ਯਾਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਉਣ ਵਾਲੀ ਸਰਕਾਰ ਕਾਂਗਰਸ ਪਾਰਟੀ ਦੀ ਭਾਰੀ ਬਹੁਮਤ ਨਾਲ ਬਣੇਗੀ ਅਤੇ ਕਾਂਗਰਸ ਦੀ ਸੰਗਰੂਰ ਰੈਲੀ ਵਿਰੋਧੀਆਂ ਦੇ ਸਾਰੇ ਭਰਮ ਭੁਲੇਖੇ ਦੂਰ ਕਰ ਦੇਵੇਗੀ।