ਖੇਤੀ ਵਿਰਾਸਤ ਮਿਸ਼ਨ ਦੇ ਸਹਿਯੋਗ ਨਾਲ ਸਿਹਤ ਜਾਗਰੂਕਤਾ ਸੈਮੀਨਾਰ ਦਾ ਆਯੋਜਨ
ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸਿਹਤਮੰਦ ਜੀਵਨ-ਸ਼ੈਲੀ, ਕੁਦਰਤੀ ਭੋਜਨ ਅਤੇ ਬਿਮਾਰੀਆਂ ਤੋਂ ਬਚਾਅ ਸੰਬੰਧੀ ਦਿੱਤੀ ਜਾਣਕਾਰੀ
ਫ਼ਿਰੋਜ਼ਪੁਰ,3 ਨਵੰਬਰ (ਕੁਲਬੀਰ ਸਿੰਘ ਸੋਢੀ)-ਜੀਵਨ-ਸ਼ੈਲੀ ਵਿਚ ਆ ਰਹੀਆਂ ਤਬਦੀਲੀਆਂ ਕਾਰਨ ਵੱਧ ਰਹੀਆਂ ਸਿਹਤ ਸਮੱਸਿਆਵਾਂ ਅਤੇ ਬਿਮਾਰੀਆਂ ਤੋਂ ਬਚਾਅ ਲਈ ਸੰਤੁਲਿਤ ਖ਼ੁਰਾਕ, ਕੁਦਰਤੀ ਪੋਸ਼ਣ ਅਤੇ ਸਿਹਤਮੰਦ ਆਦਤਾਂ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸੇ ਉਦੇਸ਼ ਨਾਲ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ (ਐੱਸ.
ਖ
ਖੇਤੀ ਵਿਰਾਸਤ ਮਿਸ਼ਨ ਦੇ ਸਹਿਯੋਗ ਨਾਲ ਲਗਾਏ ਗਏ ਸਿਹਤ ਜਾਗਰੂਕਤਾ ਸੈਮੀਨਾਰ ਦੀ ਤਸਵੀਰ। ਅਜੀਤ ਤਸਵੀਰ
04-11-2026
ਫ਼ਿਰੋਜ਼ਪੁਰ,3 ਨਵੰਬਰ (ਕੁਲਬੀਰ ਸਿੰਘ ਸੋਢੀ)-ਜੀਵਨ-ਸ਼ੈਲੀ ਵਿਚ ਆ ਰਹੀਆਂ ਤਬਦੀਲੀਆਂ ਕਾਰਨ ਵੱਧ ਰਹੀਆਂ ਸਿਹਤ ਸਮੱਸਿਆਵਾਂ ਅਤੇ ਬਿਮਾਰੀਆਂ ਤੋਂ ਬਚਾਅ ਲਈ ਸੰਤੁਲਿਤ ਖ਼ੁਰਾਕ, ਕੁਦਰਤੀ ਪੋਸ਼ਣ ਅਤੇ ਸਿਹਤਮੰਦ ਆਦਤਾਂ ਅਪਣਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸੇ ਉਦੇਸ਼ ਨਾਲ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ (ਐੱਸ.ਬੀ . ਐੱਸ.ਐੱਸ.ਯੂ.), ਫ਼ਿਰੋਜ਼ਪੁਰ ਵਿਖੇ ਖੇਤੀ ਵਿਰਾਸਤ ਮਿਸ਼ਨ (ਕੇ.ਵੀ.ਐੱਮ.) ਵਲੋਂ ਵਿਸ਼ੇਸ਼ ਸਿਹਤ ਜਾਗਰੂਕਤਾ ਅਤੇ ਪ੍ਰੇਰਣਾਦਾਇਕ ਸੈਮੀਨਾਰ ਕਰਵਾਇਆ ਗਿਆ ਇਸ ਵਿਚ ਓਜਸ ਲਾਈਫ਼ ਦੇ ਸੰਸਥਾਪਕ ਅਤੁਲ ਸ਼ਾਹ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਸੈਮੀਨਾਰ ਦੌਰਾਨ ਅਤੁਲ ਸ਼ਾਹ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਮਨੁੱਖ ਦੀ ਸਿਹਤ ਦਾ ਸਿੱਧਾ ਸਬੰਧ ਉਸ ਦੇ ਰੋਜ਼ਾਨਾ ਖਾਣ-ਪੀਣ, ਰਹਿਣ-ਸਹਿਣ ਅਤੇ ਜੀਵਨ-ਸ਼ੈਲੀ ਨਾਲ ਹੁੰਦਾ ਹੈ। ਅੱਜ ਦੇ ਰੁਝੇਵਿਆਂ ਭਰੇ ਜੀਵਨ ਵਿਚ ਲੋਕ ਅਕਸਰ ਆਪਣੀ ਖ਼ੁਰਾਕ ਅਤੇ ਸਿਹਤ ਵੱਲ ਲੋੜੀਂਦਾ ਧਿਆਨ ਨਹੀਂ ਦਿੰਦੇ, ਜਿਸ ਕਾਰਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ । ਉਨ੍ਹਾਂ ਕਿਹਾ ਕਿ ਚੰਗੀ ਸਿਹਤ ਲਈ ਸਿਰਫ਼ ਬਿਮਾਰੀ ਹੋਣ ਤੋਂ ਬਾਅਦ ਇਲਾਜ ਕਰਵਾਉਣਾ ਹੀ ਕਾਫ਼ੀ ਨਹੀਂ, ਸਗੋਂ ਪਹਿਲਾਂ ਤੋਂ ਹੀ ਸਿਹਤ ਪ੍ਰਤੀ ਜਾਗਰੂਕ ਹੋ ਕੇ ਬਿਮਾਰੀਆਂ ਤੋਂ ਬਚਾਅ ਲਈ ਉਪਰਾਲੇ ਕਰਨੇ ਵੀ ਜ਼ਰੂਰੀ ਹਨ। ਉਨ੍ਹਾਂ ਨੇ ਆਪਣੀ ਪਾਵਰ ਪੁਆਇੰਟ ਪੇਸ਼ਕਾਰੀ ਰਾਹੀਂ ਕੁਦਰਤੀ ਭੋਜਨ, ਪੌਸ਼ਟਿਕ ਤੱਤਾਂ ਦੀ ਮਹੱਤਤਾ ਅਤੇ ਸੰਤੁਲਿਤ ਖ਼ੁਰਾਕ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਸਮਝਾਇਆ ਕਿ ਭੋਜਨ ਦੀ ਚੋਣ ਕਰਦੇ ਸਮੇਂ ਉਸ ਦੇ ਪੌਸ਼ਟਿਕ ਮੁੱਲ ਨੂੰ ਧਿਆਨ ਵਿਚ ਰੱਖਣਾ ਚਾਹੀਦਾ ਹੈ ਅਤੇ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਤੋਂ ਬਚਣ ਅਤੇ ਆਪਣੀ ਖ਼ੁਰਾਕ ਪ੍ਰਤੀ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ। ਅਤੁਲ ਸ਼ਾਹ ਨੇ ਕਿਹਾ ਕਿ ਸਿਹਤਮੰਦ ਜੀਵਨ ਦਾ ਸਬੰਧ ਕੇਵਲ ਸਰੀਰਕ ਸਿਹਤ ਤੱਕ ਸੀਮਤ ਨਹੀਂ ਹੈ, ਸਗੋਂ ਇਸ ਵਿਚ ਮਾਨਸਿਕ ਸਿਹਤ ਅਤੇ ਵਾਤਾਵਰਣਕ ਸਿਹਤ ਦੀ ਵੀ ਅਹਿਮ ਭੂਮਿਕਾ ਹੁੰਦੀ ਹੈ। ਖੇਤੀ ਵਿਰਾਸਤ ਮਿਸ਼ਨ ਦੇ ਅਧਿਕਾਰੀ ਨੇ ਦੱਸਿਆ ਕਿ ਅਜਿਹੀਆਂ ਪਹਿਲ ਕਦਮੀਆਂ ਦਾ ਉਦੇਸ਼ ਲੋਕਾਂ, ਖ਼ਾਸ ਕਰਕੇ ਨੌਜਵਾਨ ਪੀੜ੍ਹੀ ਨੂੰ ਕੁਦਰਤੀ ਪੋਸ਼ਣ, ਸਿਹਤਮੰਦ ਖ਼ੁਰਾਕ ਅਤੇ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਿੱਦਿਅਕ ਸੰਸਥਾਵਾਂ ਵਿਚ ਅਜਿਹੇ ਸੈਮੀਨਾਰ ਕਰਵਾਉਣੇ ਲਾਹੇਵੰਦ ਹਨ, ਕਿਉਂਕਿ ਵਿਦਿਆਰਥੀ ਇੱਥੋਂ ਪ੍ਰਾਪਤ ਜਾਣਕਾਰੀ ਨੂੰ ਆਪਣੇ ਰੋਜ਼ਾਨਾ ਜੀਵਨ ਵਿਚ ਅਪਣਾ ਸਕਦੇ ਹਨ। ਇਸ ਮੌਕੇ ਖੇਤੀਬਾੜੀ ਵਿਭਾਗ ਦੀ ਮੁਖੀ ਡਾ.ਬਲਪ੍ਰੀਤ ਕੌਰ ਨੇ ਸੈਮੀਨਾਰ ਵਿਚ ਸ਼ਾਮਲ ਹੋਏ ਸਮੂਹ ਹਾਜ਼ਰੀਨ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਿਹਤਮੰਦ ਜੀਵਨ-ਸ਼ੈਲੀ, ਕੁਦਰਤੀ ਪੋਸ਼ਣ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਮਹੱਤਵਪੂਰਨ ਜਾਣਕਾਰੀ ਸਾਂਝੀ ਕਰਨ ਲਈ ਮੁੱਖ ਬੁਲਾਰੇ ਅਤੁਲ ਸ਼ਾਹ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਸਿਹਤ ਪ੍ਰਤੀ ਜਾਗਰੂਕ ਕਰਨਾ ਵੀ ਜ਼ਰੂਰੀ ਹੈ ਤਾਂ ਜੋ ਉਹ ਆਪਣੇ ਜੀਵਨ ਵਿਚ ਸਿਹਤਮੰਦ ਆਦਤਾਂ ਨੂੰ ਅਪਣਾ ਸਕਣ। ਸੈਮੀਨਾਰ ਦੇ ਅੰਤ ਵਿਚ ਇਸ ਗੱਲ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਕਿ ਚੰਗੀ ਸਿਹਤ ਲਈ ਸਹੀ ਖ਼ੁਰਾਕ ਦੀ ਚੋਣ, ਕੁਦਰਤੀ ਪੋਸ਼ਣ, ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਅਤੇ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ।