05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਵੱਖ- ਵੱਖ ਪਿੰਡਾਂ ਦੇ ਕਿਸਾਨਾਂ ਦੇ ਨਾਲ ਕੀਤੀ ਗੱਲਬਾਤ

ਗੁਰੂਹਰਸਹਾਏ, 4 ਨਵੰਬਰ (ਕਪਿਲ ਕੰਧਾਰੀ)–ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਐੱਸ. ਐੱਸ.

ਅਜੀਤ ਡੈਸਕ 05-11-2026
ਗੁਰੂਹਰਸਹਾਏ, 4 ਨਵੰਬਰ (ਕਪਿਲ ਕੰਧਾਰੀ)–ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਅਤੇ ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਗੁਰੂਹਰਸਹਾਏ ਇਲਾਕੇ ਦੇ ਕਈ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਅਧਿਕਾਰੀਆਂ ਨੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਐੱਸ.ਐੱਸ.ਪੀ ਭੁਪਿੰਦਰ ਸਿੰਘ ਸਿੱਧੂ, ਐੱਸ.ਡੀ.ਐੱਮ ਹਰਦੀਪ ਸਿੰਘ, ਡੀ.ਐੱਸ.ਪੀ ਤਜਿੰਦਰ ਪਾਲ ਸਿੰਘ ਅਤੇ ਥਾਣਾ ਮੁਖੀ ਜਤਿੰਦਰ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਪਿੰਡ ਝੰਡੂ ਵਾਲਾ, ਜੀਵਾਂ ਅਰਾਈ, ਨੋ ਬਹਿਰਾਮ ਸ਼ੇਰ ਸਿੰਘ ਵਾਲਾ ਅਤੇ ਝਾਵਲਾ ਸਮੇਤ ਹੋਰ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਕਿਸਾਨਾਂ ਨੂੰ ਸਮਝਾਇਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਵਿਚ ਵੱਡੀ ਮਾਤਰਾ ਵਿਚ ਧੂੰਆਂ ਅਤੇ ਪ੍ਰਦੂਸ਼ਿਤ ਤੱਤ ਫੈਲਦੇ ਹਨ, ਜੋ ਮਨੁੱਖੀ ਸਿਹਤ ਲਈ ਬੇਹੱਦ ਨੁਕਸਾਨਦੇਹ ਹਨ। ਅਧਿਕਾਰੀਆਂ ਨੇ ਦੱਸਿਆ ਕਿ ਪਰਾਲੀ ਦੇ ਧੂੰਏਂ ਕਾਰਨ ਬੱਚਿਆਂ, ਬਜ਼ੁਰਗਾਂ ਅਤੇ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਵਿਅਕਤੀਆਂ ਨੂੰ ਸਾਹ ਲੈਣ ਵਿਚ ਮੁਸ਼ਕਲ ਆਉਂਦੀ ਹੈ। ਇਸ ਤੋਂ ਇਲਾਵਾ ਸੜਕਾਂ ਉੱਪਰ ਧੂੰਆਂ ਫੈਲਣ ਕਾਰਨ ਵਾਹਨ ਚਾਲਕਾਂ ਨੂੰ ਦੂਰ ਤੱਕ ਦੇਖਣ ਵਿਚ ਦਿੱਕਤ ਆਉਂਦੀ ਹੈ, ਜਿਸ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵੀ ਵਧ ਜਾਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸੁਰੱਖਿਅਤ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਪਰਾਲੀ ਨੂੰ ਅੱਗ ਲਗਾਉਣ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਨ ਅਤੇ ਖੇਤੀਬਾੜੀ ਵਿਭਾਗ ਵਲੋਂ ਦੱਸੇ ਗਏ ਆਧੁਨਿਕ ਅਤੇ ਵਿਗਿਆਨਕ ਤਰੀਕਿਆਂ ਨਾਲ ਪਰਾਲੀ ਦਾ ਪ੍ਰਬੰਧਨ ਕਰਨ। ਇਸ ਦੌਰੇ ਦੌਰਾਨ ਅਧਿਕਾਰੀਆਂ ਵਲੋਂ ਸ਼ਹਿਰ ਦੇ ਨਾਲ ਲੱਗਦੀ ਵੱਖ ਵੱਖ ਸਥਾਨ, ਜਿੱਥੇ ਨਸ਼ਾ ਵੇਚਣ ਅਤੇ ਖ਼ਰੀਦਣ ਦੀਆਂ ਗਤੀਵਿਧੀਆਂ ਹੋਣ ਦੀਆਂ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਧਿਕਾਰੀਆਂ ਨੇ ਇਸ ਤੋਂ ਇਲਾਵਾ ਹੋਰ ਥਾਵਾਂ ਦਾ ਵੀ ਦੌਰਾ ਕੀਤਾ। ਇਸ ਮੌਕੇ ਸੁਪਰਡੈਂਟ ਕੇਵਲ ਕ੍ਰਿਸ਼ਨ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਗੁਰੂ ਨਾਨਕ ਕਾਲਜ ਵਿਖੇ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਅਗਲੀ ਖ਼ਬਰ ਫ਼ਿਰੋਜ਼ਪੁਰ ਛਾਉਣੀ ’ਚ ਦੀਵਾਲੀ ਦੀ ਵਧਾਈ ਮੰਗ ਰਹੇ ਕਿੰਨਰਾਂ ਨਾਲ ਲੁੱਟ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।