06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਨਿਊ ਪੈਰਾਡਾਈਜ਼ ਸਕੂਲ ਜ਼ੀਰਾ ’ਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ

ਜ਼ੀਰਾ, 5 ਨਵੰਬਰ (ਪ੍ਰਤਾਪ ਸਿੰਘ ਹੀਰਾ)-ਮੱਖੂ ਰੋਡ ਜ਼ੀਰਾ ਵਿਖੇ ਸਥਿਤ ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਨਰਸਰੀ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਸਤਿੰਦਰ ਸਿੰਘ ਅਤੇ ਦੀਪਕ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 06-11-2026
ਜ਼ੀਰਾ, 5 ਨਵੰਬਰ (ਪ੍ਰਤਾਪ ਸਿੰਘ ਹੀਰਾ)-ਮੱਖੂ ਰੋਡ ਜ਼ੀਰਾ ਵਿਖੇ ਸਥਿਤ ਨਿਊ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ’ਚ ਨਰਸਰੀ ਜਮਾਤ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਵਿਚ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ। ਪ੍ਰਿੰਸੀਪਲ ਸਤਿੰਦਰ ਸਿੰਘ ਅਤੇ ਦੀਪਕ ਕੁਮਾਰ ਦੀ ਅਗਵਾਈ ਹੇਠ ਕਰਵਾਏ ਗਏ ਮੁਕਾਬਲਿਆਂ ’ਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਸੁੰਦਰ ਲਿਖਾਈ, ਸ਼ੁੱਧ ਸ਼ਬਦ-ਜੋੜ, ਵਿਆਕਰਨ ਅਤੇ ਵਿਚਾਰਾਂ ਦੀ ਸਪਸ਼ਟ ਪ੍ਰਗਟਾਵੇ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚ ਪਹਿਲੀ, ਦੂਜੀ ਅਤੇ ਤੀਜੀ ਜਮਾਤ ਦੇ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ ’ਤੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਵਿਚੋਂ ਜੇਤੂ ਵਿਦਿਆਰਥੀਆਂ ਨੂੰ ਸਕੂਲ ਚੇਅਰਮੈਨ ਲਖਵਿੰਦਰ ਸਿੰਘ, ਐਮ.ਡੀ ਮੈਡਮ ਜਸਪ੍ਰੀਤ ਕੌਰ, ਪ੍ਰਿੰਸੀਪਲ ਸਤਿੰਦਰ ਸਿੰਘ ਅਤੇ ਦੀਪਕ ਕੁਮਾਰ ਵਲੋਂ ਯਾਦਗਾਰੀ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਲਖਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਲਿਖਣ ਦੀ ਰੁਚੀ, ਆਤਮ-ਵਿਸ਼ਵਾਸ ਅਤੇ ਭਾਸ਼ਾ ਉੱਤੇ ਪਕੜ ਪੈਦਾ ਕਰਦੇ ਹਨ। ਉਨ੍ਹਾਂ ਮੈਡਮ ਖ਼ੁਸ਼ਦੀਪ ਕੌਰ, ਸਵਰਣ ਕੌਰ, ਕਿਰਨਦੀਪ ਕੌਰ, ਪਵਨਦੀਪ ਕੌਰ, ਮੈਡਮ ਪੂਜਾ ਰਾਣੀ, ਅਧਿਆਪਕ ਸਾਹਿਲ ਅਰੋੜਾ, ਲਲਿਤ ਮਿਸ਼ਰਾ, ਨਵਜੋਤ ਕੌਰ, ਮਨੀਸ਼ਾ ਕੌੜਾ ਅਤੇ ਮੈਡਮ ਭਾਰਤੀ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਵਿਦਿਆਰਥੀਆਂ ਨੂੰ ਮੁਕਾਬਲਿਆਂ ਲਈ ਤਿਆਰ ਕੀਤਾ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਅਬੋਹਰ ਦੇ ਐਨ.ਐੱਸ.ਐੱਸ. ਵਲੰਟੀਅਰ ਪਿਊਸ਼ ਕੁਮਾਰ ਨੇ ਪ੍ਰੀ-ਗਣਤੰਤਰ ਦਿਵਸ ਪਰੇਡ ਕੈਂਪ ਵਿਚ ਕੀਤੀ ਸ਼ਮੂਲੀਅਤ ਅਗਲੀ ਖ਼ਬਰ ਚੈਤਨਿਆ ਟੈਕਨੋ ਸਕੂਲ ਵਿਖੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਬਲਾਕ ਪੱਧਰੀ ਖੇਡਾਂ ਕਰਵਾਈਆਂ ਜੇਤੂ ਖਿਡਾਰੀਆਂ ਦਾ ਮੈਡਲਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।