07-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਨੈਤਿਕ ਸਿੱਖਿਆ ਇਮਤਿਹਾਨ ਵਿਚ ਪੀ.ਐੱਮ. ਸ੍ਰੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਗੁਰੂਹਰਸਹਾਏ, 6 ਨਵੰਬਰ (ਕਪਿਲ ਕੰਧਾਰੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਇਮਤਿਹਾਨ ਵਿਚ ਪੀ.

ਚੰਗੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਸਕੂਲ ਸਟਾਫ਼। ਤਸਵੀਰ-ਕਪਿਲ ਕੰਧਾਰੀ 07-11-2026
ਗੁਰੂਹਰਸਹਾਏ, 6 ਨਵੰਬਰ (ਕਪਿਲ ਕੰਧਾਰੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਨੈਤਿਕ ਸਿੱਖਿਆ ਇਮਤਿਹਾਨ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਇਮਤਿਹਾਨ ਵਿਚ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੁਰੂਹਰਸਹਾਏ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕੁੱਲ 13 ਪੁਜ਼ੀਸ਼ਨਾਂ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਇਨ੍ਹਾਂ ਵਿਚੋਂ ਵਿਦਿਆਰਥੀ ਨਵਜੋਤ ਕੰਬੋਜ ਅਤੇ ਜਸਕਰਨ ਸਿੰਘ ਨੇ ਮੈਰਿਟ ਸੂਚੀ ਵਿਚ ਸਥਾਨ ਹਾਸਲ ਕਰਕੇ ਵਿਸ਼ੇਸ਼ ਪ੍ਰਾਪਤੀ ਦਰਜ ਕੀਤੀ। ਇਸ ਮੌਕੇ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਕੂਲ ਦੇ ਪ੍ਰਿੰਸੀਪਲ ਸ੍ਰੀ ਸਤਵਿੰਦਰ ਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਨੈਤਿਕ ਸਿੱਖਿਆ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀ ਹੈ। ਅਜਿਹੇ ਇਮਤਿਹਾਨਾਂ ਰਾਹੀਂ ਵਿਦਿਆਰਥੀਆਂ ਵਿਚ ਚੰਗੇ ਸੰਸਕਾਰ, ਨੈਤਿਕ ਕਦਰਾਂ-ਕੀਮਤਾਂ ਅਤੇ ਸਮਾਜ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੁੰਦੀ ਹੈ, ਜੋ ਉਨ੍ਹਾਂ ਨੂੰ ਇਕ ਚੰਗਾ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੀ ਹੈ। ਇਸ ਮੌਕੇ ਲੈਕਚਰਾਰ ਨਰਿੰਦਰ ਪਾਲ ਸਿੰਘ, ਡਾ.ਹਰਦੀਪ ਸਿੰਘ, ਮੈਡਮ ਜਤਿੰਦਰ ਕੌਰ, ਮੈਡਮ ਸ਼ਾਮਲ ਸ਼ਰਮਾ, ਹਰਜਿੰਦਰ ਸਿੰਘ, ਪਰਵੀਨ ਕੁਮਾਰ, ਜਤਿੰਦਰ ਸੋਢੀ, ਮੋਹਿਤ, ਵਿਕਾਸ, ਬੂਟਾ ਰਾਮ ਅਤੇ ਮਨੂੰ ਕਟਾਰੀਆ ਸਮੇਤ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ। ਅਧਿਆਪਕਾਂ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਮਿਹਨਤ, ਲਗਨ ਅਤੇ ਸਮਰਪਣ ਨਾਲ ਸਿੱਖਿਆ ਦੇ ਖੇਤਰ ਵਿਚ ਨਵੀਆਂ ਮੰਜ਼ਿਲਾਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ 10.30 ਗ੍ਰਾਮ ਹੈਰੋਇਨ ਸਮੇਤ ਦੋ ਵਿਅਕਤੀ ਕਾਬੂ- ਮਾਮਲਾ ਦਰਜ ਅਗਲੀ ਖ਼ਬਰ ਸਕੂਲਾਂ ਦੀਆਂ ਕੰਟੀਨਾਂ ’ਚ ਹਾਈ ਕੈਫੀਨ ਐਨਰਜੀ ਡ੍ਰਿੰਕਸ ’ਤੇ ਤੁਰੰਤ ਪਾਬੰਦੀ ਲੱਗੇ : ਅਰਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।