08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਖੇ ਦੀਵਾਲੀ ਫੈਸਟ ਮਨਾਇਆ

ਤਲਵੰਡੀ ਭਾਈ, 7 ਨਵੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਦੀਵਾਲੀ ਦੇ ਤਿਉਹਾਰ ਦੀ ਖ਼ੁਸ਼ੀ ਵਿਚ ਦੀਵਾਲੀ ਫੈਸਟ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਆਕਰਸ਼ਕ ਸਟਾਲਾਂ ਲਗਾਈਆਂ ਗਈਆਂ ਜਿਨ੍ਹਾਂ ਵਿਚ ਖਾਣ-ਪੀਣ ਦੀਆਂ ਵਸਤਾਂ, ਸਜਾਵਟੀ ਸਮਾਨ ਅਤੇ ਹੋਰ ਦਿਲਚਸਪ ਚੀਜ਼ਾਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ।

ਅਜੀਤ ਡੈਸਕ 08-11-2026
ਤਲਵੰਡੀ ਭਾਈ, 7 ਨਵੰਬਰ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਦੀਵਾਲੀ ਦੇ ਤਿਉਹਾਰ ਦੀ ਖ਼ੁਸ਼ੀ ਵਿਚ ਦੀਵਾਲੀ ਫੈਸਟ ਉਤਸ਼ਾਹ ਅਤੇ ਖ਼ੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਤਰ੍ਹਾਂ ਦੀਆਂ ਆਕਰਸ਼ਕ ਸਟਾਲਾਂ ਲਗਾਈਆਂ ਗਈਆਂ ਜਿਨ੍ਹਾਂ ਵਿਚ ਖਾਣ-ਪੀਣ ਦੀਆਂ ਵਸਤਾਂ, ਸਜਾਵਟੀ ਸਮਾਨ ਅਤੇ ਹੋਰ ਦਿਲਚਸਪ ਚੀਜ਼ਾਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ। ਫੈਸਟ ਦੌਰਾਨ ਵਿਦਿਆਰਥੀਆਂ ਨੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਸਟਾਲਾਂ ਦੀ ਮਨਮੋਹਕ ਸਜਾਵਟ ਅਤੇ ਵਿਦਿਆਰਥੀਆਂ ਦੀ ਰਚਨਾਤਮਿਕ ਸੋਚ ਨੇ ਸਮਾਗਮ ਨੂੰ ਹੋਰ ਵੀ ਖ਼ਾਸ ਬਣਾ ਦਿੱਤਾ। ਇਸ ਉਪਰਾਲੇ ਰਾਹੀਂ ਵਿਦਿਆਰਥੀਆਂ ਨੂੰ ਆਪਣੀ ਕਲਾ, ਹੁਨਰ ਅਤੇ ਪ੍ਰਬੰਧਕੀ ਯੋਗਤਾਵਾਂ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲਿਆ। ਇਸ ਦੇ ਨਾਲ ਹੀ ਵਿਦਿਆਰਥੀਆਂ ਵਿਚ ਆਪਸੀ ਸਾਂਝ, ਸਹਿਯੋਗ, ਟੀਮ ਭਾਵਨਾ ਅਤੇ ਉੱਦਮੀ ਸੋਚ ਨੂੰ ਵੀ ਉਤਸ਼ਾਹਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ, ਮਾਸਟਰ ਨਾਇਬ ਸਿੰਘ ਅਤੇ ਕਾਲਜ ਦੇ ਪ੍ਰਿੰਸੀਪਲ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਵਿਹਾਰਕ ਤਜਰਬਾ ਹਾਸਲ ਕਰਨ, ਆਪਣੀ ਪ੍ਰਤਿਭਾ ਨਿਖਾਰਨ ਅਤੇ ਭਵਿੱਖ ਵਿਚ ਜ਼ਿੰਮੇਵਾਰੀਆਂ ਨਿਭਾਉਣ ਲਈ ਤਿਆਰ ਕਰਦੀਆਂ ਹਨ। ਸਮੁੱਚੇ ਤੌਰ ’ਤੇ ਇਹ ਦੀਵਾਲੀ ਫੈਸਟ ਵਿਦਿਆਰਥੀਆਂ ਲਈ ਖ਼ੁਸ਼ੀ, ਉਤਸ਼ਾਹ ਅਤੇ ਯਾਦਗਾਰੀ ਪਲਾਂ ਨਾਲ ਭਰਪੂਰ ਰਿਹਾ।
ਪਿਛਲੀ ਖ਼ਬਰ ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮਹੀਨੇਵਾਰ ਮੀਟਿੰਗ ਹੋਈ ਅਗਲੀ ਖ਼ਬਰ ਗੁਰਦੁਆਰਾ ਡੇਰਾ ਹਰਨਾਮੁਸਰ, ਨਾਨਕਸਰ ਜ਼ੀਰਾ ਵਿਖੇ ਸੰਤ ਬਾਬਾ ਹਰਨਾਮ ਸਿੰਘ ਦੀ ਬਰਸੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।