ਫ਼ਿਰੋਜ਼ਪੁਰ ਮੰਡਲ ਵਲੋਂ ਛੱਠ ਪੂਜਾ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਸੰਚਾਲਨ
ਫ਼ਿਰੋਜ਼ਪੁਰ, 10 ਨਵੰਬਰ (ਰਾਕੇਸ਼ ਚਾਵਲਾ)-ਛੱਠ ਪੂਜਾ ਦੇ ਮੌਕੇ ’ਤੇ ਰੇਲ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਫ਼ਿਰੋਜ਼ਪੁਰ ਮੰਡਲ ਵਲੋਂ ਨਿਯਮਤ ਗੱਡੀਆਂ ਤੋਂ ਇਲਾਵਾ 15 ਜੋੜੀ ਤਿਉਹਾਰ ਸਪੈਸ਼ਲ ਰੇਲਗੱਡੀਆਂ ਚਲਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਵੱਖ-ਵੱਖ ਤਾਰੀਖ਼ਾਂ ਨੂੰ ਬਿਹਾਰ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਸੰਚਾਲਨ ਕੀਤਾ ਜਾ ਰਿਹਾ ਹੈ ਤਾਂ ਜੋ ਯਾਤਰੀਆਂ ਨੂੰ ਆਪਣੇ ਘਰਾਂ ਤੱਕ ਪਹੁੰਚਣ ਵਿਚ ਕੋਈ ਮੁਸ਼ਕਲ ਨਾ ਆਵੇ।
ਫ਼ਿਰੋਜ਼ਪੁਰ, 10 ਨਵੰਬਰ (ਰਾਕੇਸ਼ ਚਾਵਲਾ)-ਛੱਠ ਪੂਜਾ ਦੇ ਮੌਕੇ ’ਤੇ ਰੇਲ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਫ਼ਿਰੋਜ਼ਪੁਰ ਮੰਡਲ ਵਲੋਂ ਨਿਯਮਤ ਗੱਡੀਆਂ ਤੋਂ ਇਲਾਵਾ 15 ਜੋੜੀ ਤਿਉਹਾਰ ਸਪੈਸ਼ਲ ਰੇਲਗੱਡੀਆਂ ਚਲਾਈਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਵੱਖ-ਵੱਖ ਤਾਰੀਖ਼ਾਂ ਨੂੰ ਬਿਹਾਰ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਸੰਚਾਲਨ ਕੀਤਾ ਜਾ ਰਿਹਾ ਹੈ ਤਾਂ ਜੋ ਯਾਤਰੀਆਂ ਨੂੰ ਆਪਣੇ ਘਰਾਂ ਤੱਕ ਪਹੁੰਚਣ ਵਿਚ ਕੋਈ ਮੁਸ਼ਕਲ ਨਾ ਆਵੇ। 9 ਨਵੰਬਰ 2026 ਨੂੰ ਚਾਰ ਤਿਉਹਾਰ ਸਪੈਸ਼ਲ ਰੇਲਗੱਡੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿਚ ਅੰਮ੍ਰਿਤਸਰ ਤੋਂ ਛਪਰਾ (04638), ਛੇਹਰਟਾ ਤੋਂ ਮੁਜ਼ੱਫਰਪੁਰ (04640), ਲੁਧਿਆਣਾ ਤੋਂ ਸਹਰਸਾ (04656) ਅਤੇ ਲੁਧਿਆਣਾ ਤੋਂ ਪੂਰਨੀਆ (04660) ਗੱਡੀਆਂ ਸ਼ਾਮਲ ਸਨ। ਇਸ ਤੋਂ ਬਾਅਦ, ਅੱਜ ਤਿੰਨ ਵਿਸ਼ੇਸ਼ ਟਰੇਨਾਂ ਯਾਨੀ ਲੁਧਿਆਣਾ ਤੋਂ ਸਹਰਸਾ (04658), ਲੁਧਿਆਣਾ ਤੋਂ ਦਰਭੰਗਾ (04662) ਅਤੇ ਫ਼ਿਰੋਜ਼ਪੁਰ ਕੈਂਟ ਤੋਂ ਪਟਨਾ (04616) ਲਈ ਰਵਾਨਾ ਕੀਤੀਆਂ ਗਈਆਂ ਹਨ। ਆਉਣ ਵਾਲੇ ਦਿਨ ਯਾਨੀ 11 ਨਵੰਬਰ ਨੂੰ ਵੀ ਚਾਰ ਵਿਸ਼ੇਸ਼ ਰੇਲਗੱਡੀਆਂ ਚੱਲਣਗੀਆਂ। ਇਨ੍ਹਾਂ ਵਿਚ ਲੁਧਿਆਣਾ ਤੋਂ ਦਰਭੰਗਾ (04662) ਸਵੇਰੇ 06:30 ਵਜੇ, ਅੰਮ੍ਰਿਤਸਰ ਤੋਂ ਜੈਨਗਰ (04652) ਸਵੇਰੇ 10:55 ਵਜੇ, ਲੁਧਿਆਣਾ ਤੋਂ ਸਹਰਸਾ (04656) ਸ਼ਾਮ 17:35 ਵਜੇ ਅਤੇ ਅੰਮ੍ਰਿਤਸਰ ਤੋਂ ਕੋਲਕਾਤਾ (04624) ਰਾਤ 20:10 ਵਜੇ ਰਵਾਨਾ ਹੋਵੇਗੀ। ਰੇਲ ਪ੍ਰਸ਼ਾਸਨ ਨੇ ਯਾਤਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਸਮੇਂ ਸਿਰ ਸਟੇਸ਼ਨ ਪਹੁੰਚ ਕੇ ਇਨ੍ਹਾਂ ਵਿਸ਼ੇਸ਼ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਯਾਤਰੀਆਂ ਦੀ ਸੁਰੱਖਿਆ ਅਤੇ ਸਹੂਲਤ ਲਈ ਫ਼ਿਰੋਜ਼ਪੁਰ ਮੰਡਲ ਦਫ਼ਤਰ ਵਿਖੇ ਇਕ ਵਿਸ਼ੇਸ਼ ਵਾਰ ਰੂਮ ਬਣਾਇਆ ਗਿਆ ਹੈ। ਇੱਥੋਂ ਅੰਮ੍ਰਿਤਸਰ, ਜਲੰਧਰ ਸਿਟੀ, ਲੁਧਿਆਣਾ ਅਤੇ ਢੰਢਾਰੀ ਕਲਾਂ ਰੇਲਵੇ ਸਟੇਸ਼ਨਾਂ ਦੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ 24 ਘੰਟੇ ਭੀੜ ਅਤੇ ਟਰੇਨਾਂ ਦੀ ਆਵਾਜਾਈ ’ਤੇ ਨਜ਼ਰ ਰੱਖੀ ਜਾ ਰਹੀ ਹੈ। ਸੀਨੀਅਰ ਅਧਿਕਾਰੀ ਲਗਾਤਾਰ ਸਟੇਸ਼ਨਾਂ ਦਾ ਦੌਰਾ ਕਰਕੇ ਯਾਤਰੀ ਸੁਵਿਧਾਵਾਂ ਦਾ ਜਾਇਜ਼ਾ ਲੈ ਰਹੇ ਹਨ। ਰੇਲਵੇ ਵਿਭਾਗ ਵਲੋਂ ਯਾਤਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਟੇਸ਼ਨਾਂ ’ਤੇ ਸੈਜਮ ਅਤੇ ਧਰੈਜ ਬਣਾ ਕੇ ਰੱਖਣ। ਯਾਤਰਾ ਦੌਰਾਨ ਕੋਈ ਵੀ ਜਲਨਸ਼ੀਲ ਪਦਾਰਥ ਜਾਂ ਭਾਰਾ ਸਾਮਾਨ ਨਾਲ ਨਾ ਲੈ ਕੇ ਜਾਣ। ਇਸ ਤੋਂ ਇਲਾਵਾ, ਟਿਕਟਾਂ ਅਤੇ ਹੋਰ ਭੁਗਤਾਨ ਲਈ ਡਿਜੀਟਲ ਮਾਧਿਅਮ ਨੂੰ ਤਰਜੀਹ ਦਿੱਤੀ ਜਾਵੇ ਤਾਂ ਜੋ ਯਾਤਰਾ ਨੂੰ ਪੂਰੀ ਤਰ੍ਹਾਂ ਸੁਵਿਧਾਜਨਕ ਅਤੇ ਸੁਰੱਖਿਅਤ ਬਣਾਇਆ ਜਾ ਸਕੇ।