12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਵਿੱਛੜੇ ਬੱਚੇ ਨੂੰ ਟਿਕਟ ਚੈਕਿੰਗ ਸਟਾਫ਼ ਨੇ ਲੱਭ ਕੇ ਮਾਤਾ-ਪਿਤਾ ਨਾਲ ਮਿਲਾਇਆ

ਫ਼ਿਰੋਜ਼ਪੁਰ, 11 ਨਵੰਬਰ (ਰਾਕੇਸ਼ ਚਾਵਲਾ)-ਸਵੇਰੇ ਮੀਰਥਲ ਦਾ ਰਹਿਣ ਵਾਲਾ ਇਕ ਪਰਿਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਅੰਮ੍ਰਿਤਸਰ ਆਇਆ ਸੀ। ਇਸ ਦੌਰਾਨ ਉਨ੍ਹਾਂ ਦਾ ਬੇਟਾ ਲਵਲੀ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਪਰਿਵਾਰ ਤੋਂ ਵਿੱਛੜ ਗਿਆ।

ਅਜੀਤ ਡੈਸਕ 12-11-2026
ਫ਼ਿਰੋਜ਼ਪੁਰ, 11 ਨਵੰਬਰ (ਰਾਕੇਸ਼ ਚਾਵਲਾ)-ਸਵੇਰੇ ਮੀਰਥਲ ਦਾ ਰਹਿਣ ਵਾਲਾ ਇਕ ਪਰਿਵਾਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਅੰਮ੍ਰਿਤਸਰ ਆਇਆ ਸੀ। ਇਸ ਦੌਰਾਨ ਉਨ੍ਹਾਂ ਦਾ ਬੇਟਾ ਲਵਲੀ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਪਰਿਵਾਰ ਤੋਂ ਵਿੱਛੜ ਗਿਆ। ਬੱਚੇ ਦੇ ਪਿਤਾ ਨੇ ਸਟੇਸ਼ਨ ’ਤੇ ਤਾਇਨਾਤ ਟਿਕਟ ਚੈਕਿੰਗ ਸਟਾਫ਼ ਦੇ ਸੀ.ਆਈ.ਟੀ. ਐੱਸ.ਐੱਸ. ਮਾਨ ਨਾਲ ਸੰਪਰਕ ਕੀਤਾ ਜਿਨ੍ਹਾਂ ਨੇ ਤੁਰੰਤ ਮੁਸਤੈਦੀ ਦਿਖਾਉਂਦੇ ਹੋਏ ਬੱਚੇ ਨੂੰ ਲੱਭ ਕੇ ਸੁਰੱਖਿਅਤ ਪੁੱਛਗਿੱਛ ਦਫ਼ਤਰ ਪਹੁੰਚਾਇਆ। ਉੱਥੇ ਹੀ, ਡਿਊਟੀ ’ਤੇ ਤਾਇਨਾਤ ਰਿਜ਼ਰਵੇਸ਼ਨ ਸੁਪਰਵਾਈਜ਼ਰ ਕੁਮਾਰੀ ਨਵਲੀਨ ਕੌਰ ਨੇ ਬੱਚੇ ਦੇ ਲਾਪਤਾ ਹੋਣ ਸਬੰਧੀ ਅਨਾਊਂਸਮੈਂਟ (ਐਲਾਨ) ਕਰਵਾਈ। ਅਨਾਊਂਸਮੈਂਟ ਸੁਣ ਕੇ ਬੱਚੇ ਦੇ ਮਾਤਾ-ਪਿਤਾ ਪੁੱਛਗਿੱਛ ਦਫ਼ਤਰ ਪਹੁੰਚੇ। ਇਸ ਤੋਂ ਬਾਅਦ ਜੀ.ਆਰ.ਪੀ. ਕਰਮਚਾਰੀਆਂ ਦੀ ਮੌਜੂਦਗੀ ਵਿਚ ਬੱਚੇ ਨੂੰ ਸੁਰੱਖਿਅਤ ਉਸ ਦੇ ਮਾਤਾ-ਪਿਤਾ ਹਵਾਲੇ ਕਰ ਦਿੱਤਾ ਗਿਆ। ਆਪਣੇ ਬੱਚੇ ਨੂੰ ਸੁਰੱਖਿਅਤ ਵਾਪਸ ਪਾ ਕੇ ਮਾਤਾ-ਪਿਤਾ ਨੇ ਖ਼ੁਸ਼ੀ ’ਤੇ ਰਾਹਤ ਪ੍ਰਗਟ ਕਰਦਿਆਂ ਰੇਲਵੇ ਕਰਮਚਾਰੀਆਂ ਦਾ ਧੰਨਵਾਦ ਕੀਤਾ। ਮੌਕੇ ’ਤੇ ਮੌਜੂਦ ਸੀਨੀਅਰ ਮੰਡਲ ਵਪਾਰਕ ਪ੍ਰਬੰਧਕ/ਫ਼ਰੇਟ ਪਰਮਦੀਪ ਸਿੰਘ ਸੈਣੀ ਨੇ ਟਿਕਟ ਚੈਕਿੰਗ ਸਟਾਫ਼ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਰਮਚਾਰੀਆਂ ਦੀ ਡਿਊਟੀ ਪ੍ਰਤੀ ਲਗਨ, ਸਮਰਪਣ ਅਤੇ ਮਾਨਵੀ ਸੰਵੇਦਨਸ਼ੀਲਤਾ ਕਰਕੇ ਹੀ ਰੇਲ ਯਾਤਰੀਆਂ ਨੂੰ ਸੁਰੱਖਿਅਤ ਅਤੇ ਸੁਖਾਵੀਂ ਯਾਤਰਾ ਦਾ ਅਨੁਭਵ ਮਿਲਦਾ ਹੈ।
ਪਿਛਲੀ ਖ਼ਬਰ ਮੰਗਾਂ ਨਾ ਮੰਨਣ ’ਤੇ ਸਰਕਾਰ ਵਿਰੁੱਧ ਤਿੱਖੇ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਪਤਾਸੇ ਬਣਾਉਣ ਵਿਚ ਵਰਤੇ ਜਾ ਰਹੇ ‘ਸਟੋਨ ਪਾਊਡਰ’ ਨੂੰ ਲੈ ਕੇ ਫੂਡ ਸੇਫ਼ਟੀ ਵਿਭਾਗ ਵਲੋਂ ਵਿਸ਼ੇਸ਼ ਜਾਂਚ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।