12-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਬੀ.ਡੀ.ਪੀ.ਓ. ਲਖਬੀਰ ਸਿੰਘ ਬੁੱਟਰ ਨੇ ਸੰਭਾਲਿਆ ਬਲਾਕ ਮੱਖੂ ਦਾ ਚਾਰਜ

ਮੱਖੂ, 11 ਨਵੰਬਰ (ਵਰਿੰਦਰ ਮਨਚੰਦਾ)-ਬਲਾਕ ਮੱਖੂ ਦੇ ਨਵ-ਨਿਯੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ. ਡੀ.

ਅਜੀਤ ਡੈਸਕ 12-11-2026
ਮੱਖੂ, 11 ਨਵੰਬਰ (ਵਰਿੰਦਰ ਮਨਚੰਦਾ)-ਬਲਾਕ ਮੱਖੂ ਦੇ ਨਵ-ਨਿਯੁਕਤ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਲਖਬੀਰ ਸਿੰਘ ਬੁੱਟਰ ਨੂੰ ਬਲਾਕ ਮੱਖੂ ਦਾ ਚਾਰਜ ਸੌਂਪਿਆ ਗਿਆ। ਇਸ ਮੌਕੇ ਕਰਵਾਏ ਗਏ ਸਾਦੇ ਸਮਾਗਮ ਵਿਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਗੁਰਪ੍ਰੀਤ ਸਿੰਘ ਸੇਖੋਂ ਨੇ ਕਿਹਾ ਕਿ ਬਲਾਕ ਮੱਖੂ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਵੇਗੀ ਅਤੇ ਇਲਾਕੇ ਦੇ ਸਰਵਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨਵ-ਨਿਯੁਕਤ ਬੀ.ਡੀ.ਪੀ.ਓ. ਲਖਬੀਰ ਸਿੰਘ ਬੁੱਟਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਆਸ ਪ੍ਰਗਟਾਈ ਕਿ ਉਨ੍ਹਾਂ ਦੀ ਅਗਵਾਈ ਹੇਠ ਬਲਾਕ ਦੇ ਵਿਕਾਸ ਕਾਰਜਾਂ ਨੂੰ ਹੋਰ ਗਤੀ ਮਿਲੇਗੀ। ਇਸ ਮੌਕੇ ਵਰਿੰਦਰ ਠੁਕਰਾਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਮੱਖੂ, ਮਨਜਿੰਦਰ ਸਿੰਘ ਮਿੰਟੂ, ਡਾ.ਰਵੀ ਅਹੂਜਾ, ਗੁਰਮਨਦੀਪ ਸਿੰਘ ਸਰਪੰਚ, ਜਰਨੈਲ ਸਿੰਘ ਸੰਧੂ, ਰਾਜੂ ਕੰਧਾਰੀ, ਅਮਨਦੀਪ ਸਿੰਘ, ਸਾਹਿਬ ਸਿੰਘ ਕਿਲੀ ਬੋਦਲਾ , ਨਿਰਮਲਜੀਤ ਸਿੰਘ ਜੋਗੇ ਵਾਲਾ, ਰਾਘਵ ਠੁਕਰਾਲ ਅਤੇ ਰੁਪੇਸ਼ ਕੁਮਾਰ ਪੰਚਾਇਤ ਅਫ਼ਸਰ, ਸੁਪਰਡੈਂਟ ਪ੍ਰਦੀਪ ਸ਼ਰਮਾ, ਕਲਰਕ ਹਰਜਿੰਦਰ ਸਿੰਘ, ਸਤਨਾਮ ਸਿੰਘ, ਮੋਹਿਤ ਮਲਹੋਤਰਾ ਜੀ.ਆਰ.ਐੱਸ., ਗੁਰਪ੍ਰੀਤ ਸਿੰਘ ਪਟਵਾਰੀ ਅਤੇ ਬਲਾਕ ਮੱਖੂ ਦਾ ਸਮੂਹ ਸਟਾਫ਼ ਹਾਜ਼ਰ ਸੀ। ਇਸ ਦੌਰਾਨ ਨਵ-ਨਿਯੁਕਤ ਬੀ.ਡੀ.ਪੀ.ਓ. ਲਖਬੀਰ ਸਿੰਘ ਨੇ ਸਮਾਗਮ ਵਿਚ ਪਹੁੰਚੀਆਂ ਸਾਰੀਆਂ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਬਲਾਕ ਦੇ ਸਟਾਫ਼ ਵਲੋਂ ਮੁੱਖ ਮਹਿਮਾਨ ਗੁਰਪ੍ਰੀਤ ਸਿੰਘ ਸੇਖੋਂ ਅਤੇ ਬੀ.ਡੀ.ਪੀ.ਓ. ਲਖਬੀਰ ਸਿੰਘ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਸਰਕਾਰੀ ਖ਼ਰੀਦ ਤੋਂ ਪਿੱਛੇ ਹਟਣਾ ਕਿਸਾਨਾਂ ਨਾਲ ਵੱਡਾ ਧੱਕਾ, ਕਾਰਪੋਰੇਟ ਘਰਾਣਿਆਂ ਨੂੰ ਖੇਤੀ ਸੌਂਪਣ ਦੀ ਤਿਆਰੀ ਦਾ ਦੋਸ਼ ਅਗਲੀ ਖ਼ਬਰ ਸਿਵਲ ਗੰਨਮੈਨ ਗਾਰਡ ਕੰਟਰੈਕਟ ਟਰੇਡ ਯੂਨੀਅਨ ਨੇ ਸਹਿਕਾਰੀ ਬੈਂਕ ਦੇ ਚੇਅਰਮੈਨ ਨੂੰ ਸੌਂਪਿਆ ਮੰਗ ਪੱਤਰ ਪੰਜਾਬ ਸਟੇਟ ਆਊਟਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।