14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ਾਂ ਤਹਿਤ ਮਹਿਲਾ ਸਣੇ ਤਿੰਨ ਖ਼ਿਲਾਫ਼ ਕੇਸ ਦਰਜ

ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿਚ ਦੋ ਵਿਅਕਤੀ ਅਤੇ ਇਕ ਔਰਤ ਸ਼ਾਮਲ ਹਨ।

ਅਜੀਤ ਡੈਸਕ 14-11-2026
ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਵਿਚ ਦੋ ਵਿਅਕਤੀ ਅਤੇ ਇਕ ਔਰਤ ਸ਼ਾਮਲ ਹਨ। ਜਿਨ੍ਹਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਸ਼ਿਕਾਇਤਕਰਤਾ ਸ਼ਿੰਦੋ ਪਤਨੀ ਸਵਰਗੀ ਹੰਸ ਰਾਜ ਵਾਸੀ ਪਿੰਡ ਪੀਰ ਅਹਿਮਦ ਖ਼ਾਨ ਜ਼ਿਲ੍ਹਾ ਫ਼ਿਰੋਜ਼ਪੁਰ ਨੇ ਦੱਸਿਆ ਕਿ 10 ਨਵੰਬਰ 2026 ਨੂੰ ਸਵੇਰੇ ਕਰੀਬ 3:30 ਵਜੇ ਉਸ ਦੀ 13 ਸਾਲਾ ਨਾਬਾਲਗ ਲੜਕੀ ਨੂੰ ਮੁਲਜ਼ਮ ਨਿੰਕਾ ਅਤੇ ਕੇਸ਼ਾ, ਦੋਵੇਂ ਪੁੱਤਰ ਨਾਮਾਲੂਮ, ਅਤੇ ਮਹਿਕ ਪਤਨੀ ਕੇਸ਼ਾ ਵਾਸੀ ਪਿੰਡ ਮਹਿਮਾ ਭਵਾਨੀ, ਜ਼ਿਲ੍ਹਾ ਫ਼ਿਰੋਜ਼ਪੁਰ ਵਰਗਲਾ ਕੇ ਘਰੋਂ ਭਜਾ ਕੇ ਲੈ ਗਏ ਹਨ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਥਾਣਾ ਸਦਰ ਫ਼ਿਰੋਜ਼ਪੁਰ ਵਿਚ ਉਕਤ ਤਿੰਨਾਂ ਖਿਲਾਫ਼ ਧਾਰਾ 96, 137(2), 61(2) ਬੀ.ਐੱਨ.ਐੱਸ. ਅਤੇ ਸਬੰਧਤ ਧਾਰਾਵਾਂ ਅਧੀਨ ਕੇਸ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਬਣਵਾ ਸਕਦੇ ਹਨ ਆਪਣੀ ਵੋਟ - ਜ਼ਿਲ੍ਹਾ ਚੋਣ ਅਫ਼ਸਰ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਦੀ ਪਹਿਲੀ ਕਾਨਵੋਕੇਸ਼ਨ ਅੱਜ ਰਾਜਪਾਲ ਅਤੇ ਮੁੱਖ ਮੰਤਰੀ ਕਰਨਗੇ ਸ਼ਿਰਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।