ਪਰਾਲੀ ਸਾੜਨ ਦੇ ਮਾਮਲੇ ’ ਚ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ
ਫ਼ਿਰੋਜ਼ਪੁਰ, 13 ਨਵੰਬਰ (ਗੁਰਿੰਦਰ ਸਿੰਘ)-ਜ਼ਿਲ੍ਹੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਪ੍ਰਸ਼ਾਸਨ ਵਲੋਂ ਲਗਾਈਆਂ ਪਾਬੰਦੀਆਂ ਦੇ ਬਾਵਜੂਦ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਸੇ ਤਹਿਤ ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਨੇ ਪਿੰਡ ਗੱਟੀ ਨਗੀਨੇ ਵਾਲੇ ਦੇ ਖੇਤਾਂ ਵਿਚ ਪਰਾਲੀ ਸਾੜਨ ਦੇ ਮਾਮਲੇ ਵਿਚ ਇਕ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਅਜੀਤ ਡੈਸਕ
14-11-2026