13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪੰਜਾਬ ਦੀਆਂ ਬੰਦ ਕੀਤੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਕਰਵਾਏ ਸਰਕਾਰ- ਐੱਸ. ਕੇ. ਐੱਮ.

ਫ਼ਿਰੋਜ਼ਪੁਰ,13 ਨਵੰਬਰ (ਕੁਲਬੀਰ ਸਿੰਘ ਸੋਢੀ): ਪੰਜਾਬ ਦੀਆਂ ਬੰਦ ਕੀਤੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਕਰਵਾਉਣ ਅਤੇ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਐਲਾਨਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਤੇਜ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ, ਸੁਰਜ ਪ੍ਰਕਾਸ਼ ਬਾਜੇ ਕੇ ਅਤੇ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜਿਆ ਗਿਆ।

ਅਜੀਤ ਡੈਸਕ 14-11-2026
ਫ਼ਿਰੋਜ਼ਪੁਰ,13 ਨਵੰਬਰ (ਕੁਲਬੀਰ ਸਿੰਘ ਸੋਢੀ): ਪੰਜਾਬ ਦੀਆਂ ਬੰਦ ਕੀਤੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਮੁੜ ਸ਼ੁਰੂ ਕਰਵਾਉਣ ਅਤੇ ਗੰਨੇ ਦਾ ਭਾਅ 500 ਰੁਪਏ ਪ੍ਰਤੀ ਕੁਇੰਟਲ ਐਲਾਨਣ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿਚ ਸ਼ਾਮਲ ਕਿਸਾਨ ਜਥੇਬੰਦੀਆਂ ਵਲੋਂ ਸੰਘਰਸ਼ ਤੇਜ਼ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਮਹਿਮਾ, ਸੂਬਾ ਮੀਤ ਪ੍ਰਧਾਨ ਅਵਤਾਰ ਸਿੰਘ ਮਹਿਮਾ, ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰਸਿੰਘ ਵਾਲਾ, ਸੁਰਜ ਪ੍ਰਕਾਸ਼ ਬਾਜੇ ਕੇ ਅਤੇ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜਿਆ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੀਆਂ 400 ਮੰਡੀ ਆਂ ਵਿਚ ਝੋਨੇ ਦੀ ਸਰਕਾਰੀ ਖਰੀਦ ਬੰਦ ਕਰ ਦਿੱਤੀ ਗਈ ਹੈ ਜਦਕਿ ਕਈ ਇਲਾਕਿਆਂ ਵਿਚ ਪੂਸਾ-44 ਅਤੇ 126 ਕਿਸਮ ਦਾ ਝੋਨਾ ਅਜੇ ਵੀ ਵੱਡੀ ਮਾਤਰਾ ਵਿਚ ਮੰਡੀਆਂ ਵਿਚ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਬਠਿੰਡਾ, ਫ਼ਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਸਮੇਤ ਕਈ ਜ਼ਿਲਿ੍ਆਂ ਦੀਆਂ ਮੰਡੀਆਂ ਵਿਚ 35 ਫ਼ੀਸਦੀ ਤੋਂ ਵੱਧ ਝੋਨਾ ਅਜੇ ਵੀ ਖਰੀਦ ਤੋਂ ਬਿਨਾਂ ਪਿਆ ਹੈ। ਕਿਸਾਨ ਆਗੂਆਂ ਨੇ ਗੰਨੇ ਦੇ ਭਾਅ ਦਾ ਮੁੱਦਾ ਉਠਾਉਂਦਿਆਂ ਕਿਹਾ ਕਿ ਗੰਨੇ ਦੀ ਪਿੜਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ, ਪਰ ਸਰਕਾਰ ਵਲੋਂ ਹਾਲੇ ਤੱਕ ਗੰਨੇ ਦਾ ਭਾਅ ਐਲਾਨਿਆ ਨਹੀਂ ਗਿਆ। ਇਸ ਦੇ ਨਾਲ ਹੀ ਗੰਨੇ ਦੀ ਪਿਛਲੀ ਬਕਾਇਆ ਰਕਮ ਵੀ ਕਿਸਾਨਾਂ ਨੂੰ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਪਰਮਜੀਤ ਸਿੰਘ, ਲਖਵਿੰਦਰ ਸਿੰਘ ਬੱਲੇਵਾਲੀ, ਕੇਵਲ ਸਿੰਘ ਨਾਜੂ ਸ਼ਾਹ ਵਾਲਾ, ਉਡੀਕ ਸਿੰਘ ਟੁਰਨਾ, ਅਵਤਾਰ ਸਿੰਘ ਗਿੱਲ, ਸੁਖਦੇਵ ਸਿੰਘ ਮਹਿਮਾ, ਅਜੀਤ ਸਿੰਘ ਮਹਿਮਾ, ਗੁਰਭੇਜ ਸਿੰਘ ਮਹਿਮਾ, ਪਰਮਿੰਦਰ ਸਿੰਘ ਮਹਿਮਾ ਅਤੇ ਹਰਪ੍ਰੀਤ ਸਿੰਘ ਯਾਰੇਸ਼ਾਹ ਸਮੇਤ ਵੱਖ-ਵੱਖ ਕਿਸਾਨ ਆਗੂ ਹਾਜ਼ਰ ਸਨ।
ਪਿਛਲੀ ਖ਼ਬਰ ਪੜ੍ਹਾਈ ਵਿਚ ਧਿਆਨ ਕੇਂਦਰਿਤ ਕਰਨ ਦੇ ਨਾਲ-ਨਾਲ ਆਪਣਾ ਟੀਚਾ ਨਿਰਧਾਰਿਤ ਕਰਨਾ ਸਮੇਂ ਦੀ ਮੁੱਖ ਲੋੜ- ਆਈ.ਪੀ.ਐੱਸ. ਧੰਨਪ੍ਰੀਤ... ਅਗਲੀ ਖ਼ਬਰ ਅਮਨਦੀਪ ਗੋਲਡੀ ਮੁਸਾਫਿਰ ਨੂੰ ਮੁੜ ਟਿਕਟ ਦਿੱਤੇ ਜਾਣ ’ ਤੇ ਇਲਾਕੇ ਦੀਆਂ ਪੰਚਾਇਤਾਂ ਨੇ ਕੀਤਾ ਹਾਈਕਮਾਨ ਦਾ ਧੰਨਵਾਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।