15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬਾਲ ਦਿਵਸ ਮੌਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਜ਼ੀਰਾ,14 ਨਵੰਬਰ (ਰਜਨੀਸ਼ ਕਥੂਰੀਆ)-14 ਨਵੰਬਰ ਬਾਲ ਦਿਵਸ ਦੇ ਮੌਕੇ ’ਤੇ ਸੀ. ਐਮ.

ਅਜੀਤ ਡੈਸਕ 15-11-2026
ਜ਼ੀਰਾ,14 ਨਵੰਬਰ (ਰਜਨੀਸ਼ ਕਥੂਰੀਆ)-14 ਨਵੰਬਰ ਬਾਲ ਦਿਵਸ ਦੇ ਮੌਕੇ ’ਤੇ ਸੀ.ਐਮ.ਐਸ. ਫਾਊਂਡੇਸ਼ਨ ਅਤੇ ਪੰਜਾਬੀ ਸੰਵਾਦ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਪਿੰਡ ਸਨੇਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਪੇਂਟਿੰਗ, ਕਵਿਤਾ ਅਤੇ ਨਸ਼ਿਆਂ ਵਿਰੁੱਧ ਵਿਸ਼ੇ ’ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਬੱਚਿਆਂ ਵਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦਾ ਨਾਟਕ ਵੀ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਇਨ੍ਹਾਂ ਸਾਰੀਆਂ ਗਤੀਵਿਧੀਆਂ ਵਿਚ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਰਾਹੀਂ ਨਸ਼ਿਆਂ ਵਿਰੁੱਧ ਮਜ਼ਬੂਤ ਸੰਦੇਸ਼ ਦਿੱਤਾ। ਇਸ ਮੌਕੇ ਸਕੂਲ ਇੰਚਾਰਜ ਬਾਗ਼ ਸਿੰਘ ਅਤੇ ਮੀਨੂੰ ਸ਼ਰਮਾ ਵਲੋਂ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਉਨ੍ਹਾਂ ਦੇ ਸਹਿਯੋਗ ਅਤੇ ਪ੍ਰੇਰਨਾ ਸਦਕਾ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਸਮਾਗਮ ਦੇ ਅੰਤ ਵਿਚ ਪੇਂਟਿੰਗ, ਕਵਿਤਾ ਅਤੇ ਨਸ਼ਿਆਂ ਵਿਰੁੱਧ ਵਿਸ਼ੇ ’ਤੇ ਲੇਖ ਲਿਖਣ ਦੇ ਮੁਕਾਬਲਿਆਂ ਵਿਚ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਪਿਛਲੀ ਖ਼ਬਰ ਪੱਤਰਕਾਰ ਸੁਖਜਿੰਦਰ ਸਿੰਘ ਢੱਡੇ ਨੂੰ ‘ਲੈਸਟਰ ਕਮਿਊਨਿਟੀ ਆਨਰਜ਼ ਐਵਾਰਡ’ ਮਿਲਣਾ ਪੰਜਾਬੀ ਭਾਈਚਾਰੇ ਲਈ ਮਾਣ ਵਾਲੀ ਗੱਲ-ਪੀਰ... ਅਗਲੀ ਖ਼ਬਰ ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ ਬਾਲ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।