ਪਰਮਵੀਰ ਸ਼ਰਮਾ ਨੂੰ ਬੈਸਟ ਅਧਿਆਪਕ ਅਤੇ ਰਾਗਿਨੀ ਧਵਨ ਨੂੰ ਬੈਸਟ ਸਟੂਡੈਂਟ ਐਵਾਰਡ ਨਾਲ ਨਿਵਾਜਿਆ
ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਬਾਲ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਫ਼ਿਰੋਜ਼ਪੁਰ ਵਲੋਂ ਸਥਾਨਕ ਐੱਸ. ਡੀ.
ਬ
ਬਾਲ ਦਿਵਸ ਮੌਕੇ ਕਰਵਾਏ ਸਮਾਗਮ ਦੌਰਾਨ ਅਧਿਆਪਕਾਂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਅਜੀਤ ਤਸਵੀਰ
15-11-2026
ਫ਼ਿਰੋਜ਼ਪੁਰ, 14 ਨਵੰਬਰ (ਗੁਰਿੰਦਰ ਸਿੰਘ)-ਪੰਡਿਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਵਸ ਨੂੰ ਸਮਰਪਿਤ ਬਾਲ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਫ਼ਿਰੋਜ਼ਪੁਰ ਵਲੋਂ ਸਥਾਨਕ ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸਿੱਖਿਆ ਦੇ ਖੇਤਰ ਵਿਚ ਯੋਗਦਾਨ ਪਾਉਣ ਵਾਲੇ ਅਧਿਆਪਕਾਂ ਅਤੇ ਅਨੁਸ਼ਾਸਨ ’ਤੇ ਪੜ੍ਹਾਈ ਵਿਚ ਮੱਲ੍ਹਾਂ ਮਾਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਵਿਚ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਡਾ.ਸਤਿੰਦਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਨਰੇਸ਼ ਕੁਮਾਰ ਨੇ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਹੋਣਹਾਰ ਅਤੇ ਅਨੁਸ਼ਾਸਨਪਸੰਦ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਨਾ ਹੈ, ਤਾਂ ਜੋ ਉਨ੍ਹਾਂ ਦੀ ਪ੍ਰਾਪਤੀ ਤੋਂ ਪ੍ਰੇਰਿਤ ਹੋ ਕੇ ਹੋਰ ਵਿਦਿਆਰਥੀ ਵੀ ਸਿੱਖਿਆ ਅਤੇ ਜੀਵਨ ਦੇ ਵੱਖ-ਵੱਖ ਖੇਤਰਾਂ ਵਿਚ ਅੱਗੇ ਵਧਣ। ਉਨ੍ਹਾਂ ਕਿਹਾ ਕਿ ਭਾਰਤ ਵਿਕਾਸ ਪ੍ਰੀਸ਼ਦ ਲੰਬੇ ਅਰਸੇ ਤੋਂ ਲੋਕ ਹਿੱਤ ਅਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਯੋਗਦਾਨ ਪਾ ਰਹੀ ਹੈ। ਸੰਸਥਾ ਵਲੋਂ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਈ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ ਅਤੇ ਟੀ.ਬੀ. ਦੇ ਮਰੀਜ਼ਾਂ ਨੂੰ ਲੋੜੀਂਦੀਆਂ ਸਹਾਇਤਾ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਸਮਾਗਮ ਦੌਰਾਨ ਐੱਚ.ਐੱਮ.ਡੀ.ਏ.ਵੀ. ਪਬਲਿਕ ਸਕੂਲ ਫ਼ਿਰੋਜ਼ਪੁਰ ਦੇ ਅਧਿਆਪਕ ਪਰਮਵੀਰ ਸ਼ਰਮਾ ਨੂੰ ਬੈਸਟ ਅਧਿਆਪਕ ਐਵਾਰਡ ਅਤੇ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਰਾਗਿਨੀ ਧਵਨ ਨੂੰ ਬੈਸਟ ਸਟੂਡੈਂਟ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। ਐਵਾਰਡ ਪ੍ਰਾਪਤ ਕਰਨ ਉਪਰੰਤ ਪਰਮਵੀਰ ਸ਼ਰਮਾ ਨੇ ਭਾਰਤ ਵਿਕਾਸ ਪ੍ਰੀਸ਼ਦ ਦਾ ਧੰਨਵਾਦ ਕਰਦਿਆਂ ਸਕੂਲ ਦੇ ਪ੍ਰਿੰਸੀਪਲ ਸੰਜੈ ਕੁਮਾਰ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਕ ਅਧਿਆਪਕ ਦੀ ਜ਼ਿੰਮੇਵਾਰੀ ਸਿਰਫ਼ ਵਿਦਿਆਰਥੀਆਂ ਨੂੰ ਵਿੱਦਿਅਕ ਗਿਆਨ ਦੇਣਾ ਹੀ ਨਹੀਂ, ਸਗੋਂ ਉਨ੍ਹਾਂ ਨੂੰ ਸਮਾਜਿਕ ਕਦਰਾਂ-ਕੀਮਤਾਂ ਅਤੇ ਨੈਤਿਕ ਸਿੱਖਿਆ ਨਾਲ ਜੋੜ ਕੇ ਜ਼ਿੰਮੇਵਾਰ ਨਾਗਰਿਕ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਲਈ ਸਭ ਤੋਂ ਵੱਡੀ ਖ਼ੁਸ਼ੀ ਉਸ ਸਮੇਂ ਹੁੰਦੀ ਹੈ, ਜਦੋਂ ਉਸ ਦੇ ਪੜ੍ਹਾਏ ਵਿਦਿਆਰਥੀ ਜੀਵਨ ਵਿਚ ਉੱਚੀਆਂ ਮੰਜ਼ਿਲਾਂ ਹਾਸਲ ਕਰਦੇ ਹਨ। ਉਨ੍ਹਾਂ ਰਾਗਿਨੀ ਧਵਨ ਦੀ ਪ੍ਰਤਿਭਾ ਦੀ ਸ਼ਲਾਘਾ ਕਰਦਿਆਂ ਦੱਸਿਆ ਕਿ ਉਹ ਪੜ੍ਹਾਈ ਦੇ ਨਾਲ-ਨਾਲ ਸਕੂਲ ਦੀਆਂ ਵੱਖ-ਵੱਖ ਗਤੀਵਿਧੀਆਂ ਵਿਚ ਵੀ ਸਰਗਰਮੀ ਨਾਲ ਭਾਗ ਲੈਂਦੀ ਹੈ ਅਤੇ ਹਰ ਖੇਤਰ ਵਿਚ ਆਪਣੀ ਯੋਗਤਾ ਦਾ ਪ੍ਰਗਟਾਵਾ ਕਰਦੀ ਹੈ। ਇਸ ਮੌਕੇ ਸਕੂਲ ਪ੍ਰਬੰਧਕਾਂ ਨੇ ਰਾਗਿਨੀ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ।