ਝੋਨੇ ਦਾ ਗਲਤ ਬੀਜ ਦੇਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
ਮੱਲਾਂਵਾਲਾ, 15 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਝੋਨੇ ਦੀ ਫ਼ਸਲ ਲਈ ਗਲਤ ਬੀਜ ਦੇਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਡਰੋਲੀ ਭਾਈ ਜ਼ਿਲ੍ਹਾ ਮੋਗਾ, ਗੁਰਭੇਜ ਸਿੰਘ ਪੁੱਤਰ ਪਿਸੋਰਾ ਸਿੰਘ, ਗੁਰਚੇਤ ਸਿੰਘ ਪੁੱਤਰ ਤਰਸੇਮ ਸਿੰਘ, ਪਿਸੋਰਾ ਸਿੰਘ ਪੁੱਤਰ ਬਲਕਾਰ ਸਿੰਘ ਅਤੇ ਤਰਸੇਮ ਸਿੰਘ ਪੁੱਤਰ ਬਲਕਾਰ ਸਿੰਘ ਵਾਸੀਆਨ ਪਿੰਡ ਮੁੰਡੀ ਜਮਾਲ, ਫਤਿਹਗੜ੍ਹ ਪੰਜਤੂਰ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ।
ਮੱਲਾਂਵਾਲਾ, 15 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਝੋਨੇ ਦੀ ਫ਼ਸਲ ਲਈ ਗਲਤ ਬੀਜ ਦੇਣ ਦੇ ਦੋਸ਼ ਹੇਠ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਡਰੋਲੀ ਭਾਈ ਜ਼ਿਲ੍ਹਾ ਮੋਗਾ, ਗੁਰਭੇਜ ਸਿੰਘ ਪੁੱਤਰ ਪਿਸੋਰਾ ਸਿੰਘ, ਗੁਰਚੇਤ ਸਿੰਘ ਪੁੱਤਰ ਤਰਸੇਮ ਸਿੰਘ, ਪਿਸੋਰਾ ਸਿੰਘ ਪੁੱਤਰ ਬਲਕਾਰ ਸਿੰਘ ਅਤੇ ਤਰਸੇਮ ਸਿੰਘ ਪੁੱਤਰ ਬਲਕਾਰ ਸਿੰਘ ਵਾਸੀਆਨ ਪਿੰਡ ਮੁੰਡੀ ਜਮਾਲ, ਫਤਿਹਗੜ੍ਹ ਪੰਜਤੂਰ ਜ਼ਿਲ੍ਹਾ ਮੋਗਾ ਵਜੋਂ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੂੰ ਮਿਲੀ ਦਰਖਾਸਤ ਦੀ ਜਾਂਚ ਤੋਂ ਬਾਅਦ ਇਹ ਮਾਮਲਾ ਦਰਜ ਕੀਤਾ ਗਿਆ ਹੈ। ਦਰਖਾਸਤਕਰਤਾ ਅਨੁਸਾਰ ਉਕਤ ਵਿਅਕਤੀਆਂ ਨਾਲ ਜ਼ਮੀਨ ਵਿਚ ਝੋਨੇ ਦੀ ਫ਼ਸਲ ਦੀ ਬਿਜਾਈ ਸਬੰਧੀ ਇਕਰਾਰਨਾਮਾ ਕੀਤਾ ਗਿਆ ਸੀ, ਪਰ ਮੁਲਜ਼ਮਾਂ ਵਲੋਂ ਕਥਿਤ ਤੌਰ ’ਤੇ ਗਲਤ ਝੋਨੇ ਦਾ ਬੀਜ ਦਿੱਤਾ ਗਿਆ। ਇਸ ਸਬੰਧੀ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਪੁਲਿਸ ਵਲੋਂ ਪੰਜਾਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦਕਿ ਉਨ੍ਹਾਂ ਦੀ ਗ੍ਰਿਫ਼ਤਾਰੀ ਬਾਕੀ ਹੈ।