16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਦਾਣਾ ਮੰਡੀ ’ਚ ਕਈ ਦਿਨਾਂ ਤੋਂ ਖ਼ਰੀਦ ਬੰਦ ਤੇ ਲੋੜੀਂਦੇ ਪ੍ਰਬੰਧਾਂ ਦੀ ਘਾਟ ਨੂੰ ਲੈ ਕੇ ਭਾਜਪਾ ਯੁਵਾ ਆਗੂ ਧਵਨ ਨੇ ਘੇਰੀ ਮਾਨ ਸਰਕਾਰ

ਫ਼ਿਰੋਜ਼ਪੁਰ, 15 ਨਵੰਬਰ (ਸੁਖਵਿੰਦਰ ਸਿੰਘ)- ਭਾਜਪਾ ਦੇ ਯੁਵਾ ਆਗੂ ਅਭਿਸ਼ੇਕ ਧਵਨ ਨੇ ਅੱਜ ਫਿਰੋਜ਼ਪੁਰ ਛਾਉਣੀ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਮੰਡੀ ਵਿਚ ਪਿਛਲੇ ਕਈ ਦਿਨਾਂ ਤੋਂ ਖ਼ਰੀਦ ਬੰਦ ਹੋਣ ਅਤੇ ਲੋੜੀਂਦੇ ਪ੍ਰਬੰਧਾਂ ਦੀ ਘਾਟ ’ਤੇ ਚਿੰਤਾ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਿਸਾਨਾਂ ਦੀ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਅੱਜ ਅੰਨਦਾਤਾ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋ ਰਿਹਾ ਹੈ ਅਤੇ ਉਸ ਨੂੰ ਆਪਣੀ ਫ਼ਸਲ ਦੀ ਖ਼ਰੀਦ ਦੀ ਉਡੀਕ ਵਿਚ ਮੰਡੀਆਂ ਅੰਦਰ ਰਾਤਾਂ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਅਜੀਤ ਡੈਸਕ 16-11-2026
ਫ਼ਿਰੋਜ਼ਪੁਰ, 15 ਨਵੰਬਰ (ਸੁਖਵਿੰਦਰ ਸਿੰਘ)- ਭਾਜਪਾ ਦੇ ਯੁਵਾ ਆਗੂ ਅਭਿਸ਼ੇਕ ਧਵਨ ਨੇ ਅੱਜ ਫਿਰੋਜ਼ਪੁਰ ਛਾਉਣੀ ਦੀ ਦਾਣਾ ਮੰਡੀ ਦਾ ਦੌਰਾ ਕਰਕੇ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ। ਮੰਡੀ ਵਿਚ ਪਿਛਲੇ ਕਈ ਦਿਨਾਂ ਤੋਂ ਖ਼ਰੀਦ ਬੰਦ ਹੋਣ ਅਤੇ ਲੋੜੀਂਦੇ ਪ੍ਰਬੰਧਾਂ ਦੀ ਘਾਟ ’ਤੇ ਚਿੰਤਾ ਪ੍ਰਗਟ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਕਿਸਾਨਾਂ ਦੀ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਅੱਜ ਅੰਨਦਾਤਾ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋ ਰਿਹਾ ਹੈ ਅਤੇ ਉਸ ਨੂੰ ਆਪਣੀ ਫ਼ਸਲ ਦੀ ਖ਼ਰੀਦ ਦੀ ਉਡੀਕ ਵਿਚ ਮੰਡੀਆਂ ਅੰਦਰ ਰਾਤਾਂ ਕੱਟਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਕਿਸਾਨਾਂ ਅਤੇ ਆੜ੍ਹਤੀਆਂ ਨੇ ਅਭਿਸ਼ੇਕ ਧਵਨ ਨੂੰ ਦੱਸਿਆ ਕਿ ਖ਼ਰੀਦ ਪ੍ਰਕਿਰਿਆ ਬੰਦ ਹੋਣ ਕਾਰਨ ਮੰਡੀ ਵਿਚ ਫ਼ਸਲ ਦੇ ਢੇਰ ਲੱਗੇ ਹੋਏ ਹਨ ਅਤੇ ਉਨ੍ਹਾਂ ਨੂੰ ਲੰਬਾ ਸਮਾਂ ਇੰਤਜ਼ਾਰ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਮੰਡੀ ਵਿੱਚ ਲੋੜੀਂਦੀਆਂ ਸਹੂਲਤਾਂ ਅਤੇ ਢੁੱਕਵੇਂ ਪ੍ਰਬੰਧਾਂ ਦੀ ਘਾਟ ਕਾਰਨ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਭਿਸ਼ੇਕ ਧਵਨ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਹੈ। ਕਿਸਾਨ ਦਿਨ-ਰਾਤ ਮਿਹਨਤ ਕਰਕੇ ਦੇਸ਼ ਲਈ ਅਨਾਜ ਪੈਦਾ ਕਰਦਾ ਹੈ, ਪਰ ਆਪਣੀ ਹੀ ਫ਼ਸਲ ਵੇਚਣ ਲਈ ਉਸ ਨੂੰ ਮੰਡੀਆਂ ਵਿਚ ਸੰਘਰਸ਼ ਕਰਨਾ ਪੈ ਰਿਹਾ ਹੈ, ਜੋ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਅਭਿਸ਼ੇਕ ਧਵਨ ਨੇ ਕਿਹਾ ਕਿ ਸਾਲ 2027 ਵਿਚ ਪੰਜਾਬ ਅੰਦਰ ਭਾਜਪਾ ਦੀ ਸਰਕਾਰ ਬਣਨ ’ਤੇ ਕਿਸਾਨਾਂ ਅਤੇ ਆੜ੍ਹਤੀਆਂ ਦੇ ਹਿੱਤਾਂ ਨੂੰ ਪਹਿਲ ਦਿੱਤੀ ਜਾਵੇਗੀ। ਮੰਡੀਆਂ ਵਿਚ ਫ਼ਸਲ ਦੀ ਖ਼ਰੀਦ ਅਤੇ ਹੋਰ ਪ੍ਰਬੰਧਾਂ ਨੂੰ ਬਿਹਤਰ ਬਣਾਇਆ ਜਾਵੇਗਾ, ਤਾਂ ਜੋ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ।
ਪਿਛਲੀ ਖ਼ਬਰ ਟਰੈਕਟਰ ’ਤੇ ਉੱਚੀ ਆਵਾਜ਼ ਵਿਚ ਗਾਣੇ ਵਜਾਉਣ ਤੋਂ ਰੋਕਣ ਦੀ ਰੰਜਿਸ਼ ’ਚ ਕਿਸਾਨ ’ਤੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਡਰੋਨ ਗਤੀਵਿਧੀ ਦੇ ਮੱਦੇਨਜ਼ਰ ਬੀ.ਐੱਸ.ਐਫ ਅਤੇ ਪੁਲਿਸ ਵਲੋਂ ਸਾਂਝਾ ਸਰਚ ਆਪ੍ਰੇਸ਼ਨ, ਦੋ ਵਿਅਕਤੀ ਗ੍ਰਿਫ਼ਤਾਰ ਮੁਲਜ਼ਮਾਂ ਕੋਲੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।