16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸਰਕਾਰ ਵਲੋਂ ਪੈਨਸ਼ਨਰਾਂ ਦੀਆਂ ਮੰਗਾਂ ਅਣਗੌਲਿਆਂ ਕਰਨਾ ਹੁਣ ਬਰਦਾਸ਼ਤ ਨਹੀਂ : ਬੂਟਾ ਰਾਮ ਅਰੋੜਾ ਸੇਵਾ ਮੁਕਤ ਸਰਕਾਰੀ ਕਰਮਚਾਰੀ ਜਥੇਬੰਦੀ ਦੀ ਹੋਈ ਇਕੱਤਰਤਾ

ਤਲਵੰਡੀ ਭਾਈ, 15 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਸੇਵਾ ਮੁਕਤ ਸਰਕਾਰੀ ਕਰਮਚਾਰੀ ਜਥੇਬੰਦੀ ਸਬ-ਤਹਿਸੀਲ ਤਲਵੰਡੀ ਭਾਈ ਦੀ ਇਕੱਤਰਤਾ ਪ੍ਰਧਾਨ ਬੂਟਾ ਰਾਮ ਅਰੋੜਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਫਾਰਮ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਮੌਕੇ ਪ੍ਰਿੰਸੀਪਲ ਬਲਵੀਰ ਸਿੰਘ ਅਤੇ ਮਲਕੀਤ ਸਿੰਘ ਨੇ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਰਵੱਈਏ ਦੀ ਸਖ਼ਤ ਆਲੋਚਨਾ ਕੀਤੀ।

ਅਜੀਤ ਡੈਸਕ 16-11-2026
ਤਲਵੰਡੀ ਭਾਈ, 15 ਨਵੰਬਰ (ਕੁਲਜਿੰਦਰ ਸਿੰਘ ਗਿੱਲ)-ਸੇਵਾ ਮੁਕਤ ਸਰਕਾਰੀ ਕਰਮਚਾਰੀ ਜਥੇਬੰਦੀ ਸਬ-ਤਹਿਸੀਲ ਤਲਵੰਡੀ ਭਾਈ ਦੀ ਇਕੱਤਰਤਾ ਪ੍ਰਧਾਨ ਬੂਟਾ ਰਾਮ ਅਰੋੜਾ ਦੀ ਪ੍ਰਧਾਨਗੀ ਹੇਠ ਉਨ੍ਹਾਂ ਦੇ ਫਾਰਮ ਵਿਖੇ ਹੋਈ। ਮੀਟਿੰਗ ਦੀ ਸ਼ੁਰੂਆਤ ਮੌਕੇ ਪ੍ਰਿੰਸੀਪਲ ਬਲਵੀਰ ਸਿੰਘ ਅਤੇ ਮਲਕੀਤ ਸਿੰਘ ਨੇ ਸਰਕਾਰ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਰਵੱਈਏ ਦੀ ਸਖ਼ਤ ਆਲੋਚਨਾ ਕੀਤੀ। ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਪ੍ਰਧਾਨ ਬੂਟਾ ਰਾਮ ਅਰੋੜਾ ਨੇ ਕਿਹਾ ਕਿ ਸਰਕਾਰਾਂ ਵਲੋਂ ਲੰਬੇ ਸਮੇਂ ਤੋਂ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁਲਾਜ਼ਮ ਆਪਣੀ ਜ਼ਿੰਦਗੀ ਦਾ ਲੰਮਾ ਸਮਾਂ ਸਰਕਾਰੀ ਵਿਭਾਗਾਂ ਵਿਚ ਸੇਵਾਵਾਂ ਨਿਭਾਉਣ ਤੋਂ ਬਾਅਦ ਸੇਵਾ ਮੁਕਤ ਹੁੰਦੇ ਹਨ ਅਤੇ ਹੁਣ ਬਜ਼ੁਰਗ ਅਵਸਥਾ ਵਿਚ ਵੀ ਉਨ੍ਹਾਂ ਨੂੰ ਆਪਣੀਆਂ ਹੱਕੀ ਮੰਗਾਂ ਲਈ ਧਰਨੇ, ਮੁਜ਼ਾਹਰੇ ਅਤੇ ਮੋਰਚੇ ਲਗਾਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਦੀ ਪ੍ਰਤੱਖ ਮਿਸਾਲ ਹੈ। ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਸ਼ਿਵਦੇਵ ਸਿੰਘ ਬਰਾੜ ਅਤੇ ਹਰਫੂਲ ਸਿੰਘ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਇਕੱਤਰਤਾ ਵਿਚ ਪ੍ਰਾਣ ਨਾਥ, ਰਾਮ ਵਿਲਾਸ, ਸੂਬਾ ਸਿੰਘ ਭੁੱਲਰ, ਜਗਸੀਰ ਸਿੰਘ, ਤਰਸੇਮ ਸਿੰਘ, ਜਗਜੀਤ ਸਿੰਘ, ਵਿੱਦਿਆ ਸਾਗਰ, ਹਰਸੇਵ ਸਿੰਘ ਅਤੇ ਗੁਰਬਚਨ ਸਿੰਘ ਸਮੇਤ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਕਰਕੇ 2027 ’ਚ ਮੁੜ ਬਣੇਗੀ ਭਗਵੰਤ ਮਾਨ ਦੀ ਸਰਕਾਰ: ਖੋਸਾ, ਢੁੱਟਾ ਅਗਲੀ ਖ਼ਬਰ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਪਿੰਡ ਭੜਾਣਾ ਵਿਖੇ ਲਗਾਇਆ ਅੱਖਾਂ ਦਾ ਮੁਫ਼ਤ ਜਾਂਚ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।