16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁਰਮਤਿ ਸਮਾਗਮ ਦੇ ਦੂਜੇ ਦਿਨ ਵੀ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਭਰੀ ਹਾਜ਼ਰੀ ਭਾਈ ਅੰਮ੍ਰਿਤਪਾਲ ਸਿੰਘ ਅਤੇ ਭਾਈ ਗੁਰਭੇਜ ਸਿੰਘ ਖਾਲਸਾ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ

ਗੁਰੂਹਰਸਹਾਏ, 15 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਹਰਸਹਾਏ ਵਿਖੇ 13 ਤੋਂ 15 ਨਵੰਬਰ ਤੱਕ ਬਸਤੀ ਗੁਰੂ ਗੋਬਿੰਦ ਸਿੰਘ, ਨਿਤਨੇਮ ਸਿਮਰਨ ਸੇਵਾ ਸੁਸਾਇਟੀ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸਮੂਹ ਗੁਰੂ ਘਰ ਕਮੇਟੀਆਂ ਗੁਰੂਹਰਸਹਾਏ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵੀ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।

ਅਜੀਤ ਡੈਸਕ 16-11-2026
ਗੁਰੂਹਰਸਹਾਏ, 15 ਨਵੰਬਰ (ਕਪਿਲ ਕੰਧਾਰੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂਹਰਸਹਾਏ ਵਿਖੇ 13 ਤੋਂ 15 ਨਵੰਬਰ ਤੱਕ ਬਸਤੀ ਗੁਰੂ ਗੋਬਿੰਦ ਸਿੰਘ, ਨਿਤਨੇਮ ਸਿਮਰਨ ਸੇਵਾ ਸੁਸਾਇਟੀ, ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸਮੂਹ ਗੁਰੂ ਘਰ ਕਮੇਟੀਆਂ ਗੁਰੂਹਰਸਹਾਏ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਦੇ ਦੂਜੇ ਦਿਨ ਵੀ ਇਲਾਕੇ ਭਰ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਰਾਗੀ ਜਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।ਸਮਾਗਮ ਦੇ ਦੂਜੇ ਦਿਨ ਵਿਸ਼ੇਸ਼ ਤੌਰ ’ਤੇ ਪਹੁੰਚੇ ਭਾਈ ਅੰਮ੍ਰਿਤਪਾਲ ਸਿੰਘ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਮੁਕਤਸਰ ਸਾਹਿਬ ਅਤੇ ਭਾਈ ਗੁਰਭੇਜ ਸਿੰਘ ਖਾਲਸਾ ਅਮਰੀਕਾ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਉਨ੍ਹਾਂ ਗੁਰਬਾਣੀ ਕੀਰਤਨ ਅਤੇ ਗੁਰੂ ਸਾਹਿਬਾਨ ਦੇ ਉਪਦੇਸ਼ਾਂ ਰਾਹੀਂ ਸੰਗਤਾਂ ਨੂੰ ਨਾਮ ਸਿਮਰਨ, ਸੇਵਾ, ਸੱਚੀ-ਸੁੱਚੀ ਕਿਰਤ ਅਤੇ ਮਨੁੱਖਤਾ ਦੀ ਭਲਾਈ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਨਾ ਦਿੱਤੀ। ਇਸ ਮੌਕੇ ਭਾਈ ਅੰਮ੍ਰਿਤਪਾਲ ਸਿੰਘ ਜੀ ਵਲੋਂ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਪ੍ਰਬੰਧਕਾਂ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅੰਤਿਮ ਦਿਨ ਦੇ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋ ਕੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ ਗਈ ਹੈ।
ਪਿਛਲੀ ਖ਼ਬਰ ਲਿਖਾਰੀ ਸਾਹਿਤ ਸਭਾ ਝੱਤਰਾ ਵਲੋਂ ਸਹਿਤਕਾਰ ਪ੍ਰਦੀਪ ਸਿੰਘ ਸਿੱਧੂ ਨਾਲ ਰੂ-ਬਰੂ ਸਮਾਗਮ ਅਗਲੀ ਖ਼ਬਰ ਝੋਨੇ ਦੀ ਖਰੀਦ ਬੰਦ ਹੋਣ ਕਾਰਨ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਵਧੀਆਂ- ਥਿੰਦ, ਕੌੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।