15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਨਸ਼ੀਲੀ ਚੀਜ਼ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਨੌਜਵਾਨ ਗ੍ਰਿਫ਼ਤਾਰ

ਮੱਲਾਂਵਾਲਾ, 15 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ੀਲੀ ਚੀਜ਼ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਰੂਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜੱਟਾਂ ਵਾਲੀ ਅਤੇ ਬਲਰਾਜ ਸਿੰਘ ਪੁੱਤਰ ਲਖਵਿੰਦਰ ਸਿੰਘ ਤੇ ਲਵਪ੍ਰੀਤ ਸਿੰਘ ਪੁੱਤਰ ਭਜਨ ਸਿੰਘ ਵਾਸੀਆਨ ਪਿੰਡ ਫੱਤਾ ਬੋੜਾ, ਥਾਣਾ ਮੱਲਾਂਵਾਲਾ ਵਜੋਂ ਹੋਈ ਹੈ।

ਅਜੀਤ ਡੈਸਕ 16-11-2026
ਮੱਲਾਂਵਾਲਾ, 15 ਨਵੰਬਰ (ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਦੀ ਪੁਲਿਸ ਵਲੋਂ ਨਸ਼ੀਲੀ ਚੀਜ਼ ਦਾ ਸੇਵਨ ਕਰਨ ਦੇ ਦੋਸ਼ ਹੇਠ ਤਿੰਨ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੀ ਪਛਾਣ ਰੂਪ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜੱਟਾਂ ਵਾਲੀ ਅਤੇ ਬਲਰਾਜ ਸਿੰਘ ਪੁੱਤਰ ਲਖਵਿੰਦਰ ਸਿੰਘ ਤੇ ਲਵਪ੍ਰੀਤ ਸਿੰਘ ਪੁੱਤਰ ਭਜਨ ਸਿੰਘ ਵਾਸੀਆਨ ਪਿੰਡ ਫੱਤਾ ਬੋੜਾ, ਥਾਣਾ ਮੱਲਾਂਵਾਲਾ ਵਜੋਂ ਹੋਈ ਹੈ। ਪੁਲਿਸ ਸੂਤਰਾਂ ਅਨੁਸਾਰ ਸਹਾਇਕ ਥਾਣੇਦਾਰ ਮਹੇਸ਼ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ’ਤੇ ਸੀ। ਇਸ ਦੌਰਾਨ ਜਦੋਂ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸ਼ਮਸ਼ਾਨਘਾਟ ਮੱਲਾਂਵਾਲਾ ਨੇੜੇ ਪਹੁੰਚੀ ਤਾਂ ਤਿੰਨ ਨੌਜਵਾਨ ਇਕ ਨਸ਼ੀਲੀ ਚੀਜ਼ ਸੁੰਘਦੇ ਦਿਖਾਈ ਦਿੱਤੇ। ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਨੌਜਵਾਨ ਉਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗੇ, ਜਿਨ੍ਹਾਂ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੁਲਿਸ ਵਲੋਂ ਮੌਕੇ ਤੋਂ 10 ਰੁਪਏ ਦਾ ਨੋਟ, ਇਕ ਸਿਲਵਰ ਪੰਨੀ ਅਤੇ ਇਕ ਲਾਈਟਰ ਬਰਾਮਦ ਕਰਕੇ ਤਿੰਨਾਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।