ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ ਦੇ ਵਿਦਿਆਰਥੀਆਂ ਨੇ ਗੱਡੇ ਸਫ਼ਲਤਾ ਦੇ ਝੰਡੇ
ਫ਼ਿਰੋਜ਼ਪੁਰ, 15 ਨਵੰਬਰ (ਗੁਰਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਨੈਸ਼ਨਲ ਅਵਾਰਡੀ ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ-2026 ਵਿਚ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ, ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ।
ਜ
ਜਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਸਰਕਾਰੀ ਹਾਈ ਸਕੂਲ ਸਤੀਏ ਵਾਲਾ ਦੀ ਵਿਦਿਆਰਥਣ ਖੁਸ਼ੀ ਨੂੰ ਸਨਮਾਨਿਤ ਕਰਦੇ ਉੱਪ ਜਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ ਅਤੇ ਹੋਰ। ਅਜੀਤ ਤਸਵੀਰ
16-11-2026
ਫ਼ਿਰੋਜ਼ਪੁਰ, 15 ਨਵੰਬਰ (ਗੁਰਿੰਦਰ ਸਿੰਘ)-ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਤੇ ਨੈਸ਼ਨਲ ਅਵਾਰਡੀ ਡਾ. ਸਤਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ-2026 ਵਿਚ ਸਰਕਾਰੀ ਹਾਈ ਸਮਾਰਟ ਸਕੂਲ ਸਤੀਏਵਾਲਾ, ਫ਼ਿਰੋਜ਼ਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨ ਹਾਸਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਜ਼ਿਲ੍ਹਾ ਪੱਧਰੀ ਪ੍ਰਦਰਸ਼ਨੀ ਦੌਰਾਨ ਛੇਵੀਂ ਜਮਾਤ ਦੇ ਵਿਦਿਆਰਥੀ ਹਰਮਨਜੋਤ ਸਿੰਘ ਨੇ ਆਪਣੇ ਵਿਗਿਆਨ ਮਾਡਲ ਅਤੇ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕੀਤਾ। ਜਦਕਿ ਨੌਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਖੁਸ਼ੀ ਨੇ ਆਪਣੇ ਵਿਗਿਆਨ ਮਾਡਲ ਰਾਹੀਂ ਪਹਿਲਾ ਸਥਾਨ ਪ੍ਰਾਪਤ ਕਰਕੇ ਵਿਸ਼ੇਸ਼ ਪ੍ਰਾਪਤੀ ਦਰਜ ਕੀਤੀ। ਦੋਵਾਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਵਿਦਿਆਰਥੀਆਂ ਦੀ ਇਸ ਸਫ਼ਲਤਾ ਪਿੱਛੇ ਗਾਈਡ ਅਧਿਆਪਕਾ ਪ੍ਰਭਜੋਤ ਕੌਰ ਦੀ ਅਗਵਾਈ, ਮਿਹਨਤ ਅਤੇ ਸੁਚੱਜੀ ਰਹਿਨੁਮਾਈ ਦੇ ਨਾਲ-ਨਾਲ ਵਿਦਿਆਰਥੀਆਂ ਦੀ ਲਗਨ ਅਤੇ ਸਿਰਜਣਾਤਮਕ ਸੋਚ ਦਾ ਅਹਿਮ ਯੋਗਦਾਨ ਰਿਹਾ। ਵਿਦਿਆਰਥੀਆਂ ਦੀ ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਮੁਖੀ ਪ੍ਰਵੀਨ ਬਾਲਾ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥੀਆਂ ਹਰਮਨਜੋਤ ਸਿੰਘ ਅਤੇ ਖੁਸ਼ੀ ਅਤੇ ਗਾਈਡ ਅਧਿਆਪਕਾ ਪ੍ਰਭਜੋਤ ਕੌਰ ਨੂੰ ਵਧਾਈ ਦਿੱਤੀ। ਸਕੂਲ ਮੁਖੀ ਨੇ ਕਿਹਾ ਕਿ ਵਿਗਿਆਨ ਪ੍ਰਦਰਸ਼ਨੀਆਂ ਵਿਦਿਆਰਥੀਆਂ ਅੰਦਰ ਵਿਗਿਆਨਕ ਸੋਚ, ਨਵੀਆਂ ਕਾਢਾਂ ਪ੍ਰਤੀ ਰੁਚੀ ਅਤੇ ਸਿਰਜਣਾਤਮਕ ਹੁਨਰ ਨੂੰ ਉਤਸ਼ਾਹਿਤ ਕਰਨ ਦਾ ਪ੍ਰਭਾਵਸ਼ਾਲੀ ਮੰਚ ਹਨ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕਰਦਿਆਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਸਰੋਤ ਬਣਦੀਆਂ ਹਨ।