18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੈਰਾਡਾਈਜ਼ ਸਕੂਲ ਵਿਖੇ ਸਾਲਾਨਾ ਅਥਲੈਟਿਕ ਮੀਟ ਕਰਵਾਈ

ਜ਼ੀਰਾ, 17 ਨਵੰਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਇਕ ਰੋਜ਼ਾ ਅਥਲੈਟਿਕ ਮੀਟ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਈ ਗਈ। ਇਸ ਖੇਡ ਸਮਾਗਮ ਵਿਚ ਸਕੂਲ ਦੇ ਚੇਅਰਮੈਨ ਹਰਜੀਤ ਸਿੰਘ ਸਿੱਧੂ ਅਤੇ ਮੈਡਮ ਅਮਰਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਅਜੀਤ ਡੈਸਕ 18-11-2026
ਜ਼ੀਰਾ, 17 ਨਵੰਬਰ(ਪ੍ਰਤਾਪ ਸਿੰਘ ਹੀਰਾ)-ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਸਥਿਤ ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਲਾਨਾ ਇਕ ਰੋਜ਼ਾ ਅਥਲੈਟਿਕ ਮੀਟ ਉਤਸ਼ਾਹ ਅਤੇ ਸ਼ਾਨੋ-ਸ਼ੌਕਤ ਨਾਲ ਕਰਵਾਈ ਗਈ। ਇਸ ਖੇਡ ਸਮਾਗਮ ਵਿਚ ਸਕੂਲ ਦੇ ਚੇਅਰਮੈਨ ਹਰਜੀਤ ਸਿੰਘ ਸਿੱਧੂ ਅਤੇ ਮੈਡਮ ਅਮਰਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਅਤੇ ਸਮੂਹ ਸਟਾਫ਼ ਵਲੋਂ ਮੁੱਖ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਮੌਕੇ ਸਕੂਲ ਦੇ ਐਨ.ਸੀ.ਸੀ. ਕੈਡਿਟਸ, ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ, ਐਨ.ਐਸ.ਐਸ. ਵਲੰਟੀਅਰਜ਼ ਅਤੇ ਸਕੂਲ ਦੇ ਪਾਈਪ ਬੈਂਡ ਵਲੋਂ ਸ਼ਾਨਦਾਰ ਮਾਰਚ ਪਾਸਟ ਕਰਦਿਆਂ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ। ਇਸ ਉਪਰੰਤ ਖੇਡਾਂ ਦੀ ਪ੍ਰਤੀਕ ਮਸ਼ਾਲ ਜਲਾ ਕੇ ਅਥਲੈਟਿਕ ਮੀਟ ਦਾ ਰਸਮੀ ਆਗਾਜ਼ ਕੀਤਾ ਗਿਆ ਅਤੇ ਖਿਡਾਰੀਆਂ ਨੂੰ ਖੇਡ ਭਾਵਨਾ, ਭਾਈਚਾਰੇ ਅਤੇ ਆਪਸੀ ਸਹਿਯੋਗ ਬਣਾਈ ਰੱਖਣ ਦੀ ਸਹੁੰ ਚੁਕਾਈ ਗਈ।ਇਸ ਦੌਰਾਨ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦਰਮਿਆਨ ਵੱਖ-ਵੱਖ ਦਿਲਚਸਪ ਖੇਡ ਮੁਕਾਬਲੇ ਕਰਵਾਏ ਗਏ। ਵੱਡੇ ਵਿਦਿਆਰਥੀਆਂ ਨੇ 100 ਮੀਟਰ ਅਤੇ 200 ਮੀਟਰ ਦੌੜ, 400 ਮੀਟਰ ਰਿਲੇਅ ਦੌੜ, ਸ਼ਾਟਪੁੱਟ, ਲੌਂਗ ਜੰਪ ਅਤੇ ਰੱਸਾਕਸ਼ੀ ਵਰਗੇ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸੇ ਤਰ੍ਹਾਂ ਛੋਟੇ ਬੱਚਿਆਂ ਲਈ ਬਲੋ ਇਨ ਬੈਲੂਨ ਅਤੇ ਮਟਕੀ ਪਾਸ ਰੇਸ ਵਰਗੀਆਂ ਮਜ਼ੇਦਾਰ ਖੇਡਾਂ ਕਰਵਾਈਆਂ ਗਈਆਂ। ਜਿਨ੍ਹਾਂ ਦਾ ਸਾਰਿਆਂ ਨੇ ਖੂਬ ਆਨੰਦ ਮਾਣਿਆ। ਸਮਾਗਮ ਦੇ ਅਖੀਰ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ਰੰਗਾ-ਰੰਗ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਨੇ ਸਭ ਦਾ ਮਨ ਮੋਹ ਲਿਆ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਨੇ ਕਿਹਾ ਕਿ ਸਕੂਲ ਵਿਚ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਕਰਵਾਉਣ ਦਾ ਮੁੱਖ ਮਕਸਦ ਵਿਦਿਆਰਥੀਆਂ ਅੰਦਰ ਲੁਕੀ ਹੋਈ ਪ੍ਰਤਿਭਾ ਨੂੰ ਨਿਖਾਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਅਤੇ ਹੋਰ ਬੁਰਾਈਆਂ ਤੋਂ ਦੂਰ ਰੱਖ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕਰਨਾ ਹੈ। ਅੰਤ ਵਿਚ ਮੁੱਖ ਮਹਿਮਾਨ ਚੇਅਰਮੈਨ ਹਰਜੀਤ ਸਿੰਘ ਸਿੱਧੂ, ਮੈਡਮ ਅਮਰਜੀਤ ਕੌਰ ਅਤੇ ਪ੍ਰਿੰਸੀਪਲ ਡਾ. ਅਵਿਨਾਸ਼ ਸਿੰਘ ਵਲੋਂ ਵੱਖ-ਵੱਖ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੈਡਮ ਪਰਿਭਾਸ਼ਾ, ਮੋਨਿਕਾ, ਸੁਸ਼ਮਾ, ਕੰਵਲਜੀਤ ਕੌਰ, ਕਰਮਜੀਤ ਕੌਰ ਡੀ.ਪੀ., ਸੁਖਜੀਤ ਕੌਰ ਡੀ.ਪੀ. ਚਰਨਜੀਤ ਸਿੰਘ ਅਤੇ ਅਰਵਿੰਦਰ ਸਿੰਘ ਸਮੇਤ ਸਮੂਹ ਸਕੂਲ ਮੈਨੇਜਮੈਂਟ ਅਤੇ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਗੁਜਰਾਤ ਦੇ ਉਪ ਮੁੱਖ ਮੰਤਰੀ ਦੀ ਮਾਤਾ ਦਾ ਸ੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਸਨਮਾਨ ਅਗਲੀ ਖ਼ਬਰ ਨਾਇਬ ਤਹਿਸੀਲਦਾਰ ਰਮੇਸ਼ ਧੀਂਗੜਾ ਦਾ ਤਬਾਦਲਾ, ਪ੍ਰੀਆ ਰਾਣੀ ਨੇ ਗੁਰੂਹਰਸਹਾਏ ਵਿਖੇ ਸੰਭਾਲਿਆ ਨਵਾਂ ਚਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।