17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸੇਵਾਮੁਕਤ ਪ੍ਰਿੰਸੀਪਲ ਅਤੇ ਪ੍ਰਸਿੱਧ ਲੇਖਕ ਗੁਰਮੀਤ ਸਿੰਘ ਫ਼ਾਜ਼ਿਲਕਾ ਦੀ ਪੁਸਤਕ ‘ਬਿਰਖੈ ਹੇਠਿ ਸਭਿ ਜੰਤ ਇਕਠੇ’ ਹੋਈ ਲੋਕ ਅਰਪਣ

ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਾਹਿੱਤਿਕ ਇਤਿਹਾਸ ਵਿਚ ਇਕ ਨਵਾਂ ਕੀਰਤੀਮਾਨ ਸਥਾਪਿਤ ਹੋਇਆ ਹੈ। ਇਲਾਕੇ ਦੇ ਹੁਣ ਤੱਕ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਥਾਨਕ ਲੇਖਕ ਦੀ ਸਵੈ-ਜੀਵਨੀ ਪ੍ਰਕਾਸ਼ਿਤ ਹੋਈ ਹੈ।

ਫ਼ਾਜ਼ਿਲਕਾ ਵਿਖੇ ਸੇਵਾਮੁਕਤ ਪ੍ਰਿੰਸੀਪਲ ਗੁਰਮੀਤ ਸਿੰਘ ਫ਼ਾਜ਼ਿਲਕਾ ਦੀ ਸਵੈ-ਜੀਵਨੀ ‘ਬਿਰਖੈ ਹੇਠਿ ਸਭਿ ਜੰਤ ਇਕਠੇ’ ਲੋਕ ਅਰਪਣ ਕਰਦੇ ਹੋਏ ਸਾਬਕਾ ਚੇਅਰਮੈਨ ਅਸ਼ੋਕ ਜੈਰਥ, ਲੇਖਕ ਗੁਰਮੀਤ ਸਿੰਘ ਅਤੇ ਪਰਿਵਾਰਕ ਮੈਂਬਰ। ਅਜੀਤ ਤਸਵੀਰ 18-11-2026
ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸਾਹਿੱਤਿਕ ਇਤਿਹਾਸ ਵਿਚ ਇਕ ਨਵਾਂ ਕੀਰਤੀਮਾਨ ਸਥਾਪਿਤ ਹੋਇਆ ਹੈ। ਇਲਾਕੇ ਦੇ ਹੁਣ ਤੱਕ ਦੇ ਇਤਿਹਾਸ ਵਿਚ ਪਹਿਲੀ ਵਾਰ ਕਿਸੇ ਸਥਾਨਕ ਲੇਖਕ ਦੀ ਸਵੈ-ਜੀਵਨੀ ਪ੍ਰਕਾਸ਼ਿਤ ਹੋਈ ਹੈ। ‘ਬਿਰਖੈ ਹੇਠਿ ਸਭਿ ਜੰਤ ਇਕਠੇ’ ਨਾਮਕ ਇਹ ਸਵੈ-ਜੀਵਨੀ ਫ਼ਾਜ਼ਿਲਕਾ ਦੇ ਪ੍ਰਸਿੱਧ ਪੰਜਾਬੀ ਲੇਖਕ ਅਤੇ ਸੇਵਾਮੁਕਤ ਪ੍ਰਿੰਸੀਪਲ ਗੁਰਮੀਤ ਸਿੰਘ ਫ਼ਾਜ਼ਿਲਕਾ ਵਲੋਂ ਲਿਖੀ ਗਈ ਹੈ, ਜਿਸ ਦਾ ਲੋਕ ਅਰਪਣ ਮਾਰਕੀਟ ਕਮੇਟੀ ਫ਼ਾਜ਼ਿਲਕਾ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਭਾਜਪਾ ਆਗੂ ਅਸ਼ੋਕ ਜੈਰਥ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਕਰਵਾਏ ਗਏ ਇਕ ਸਾਦੇ ਸਮਾਗਮ ਦੌਰਾਨ ਕੀਤਾ ਗਿਆ। ਹੁਣ ਤੱਕ ਸੱਤ ਵੱਖ-ਵੱਖ ਪੁਸਤਕਾਂ ਲਿਖ ਚੁੱਕੇ ਪ੍ਰਿੰਸੀਪਲ ਗੁਰਮੀਤ ਸਿੰਘ ਨੇ ਇਸ 270 ਪੰਨਿਆਂ ਦੀ ਸਵੈ-ਜੀਵਨੀ ਵਿਚ ਆਪਣੇ ਬਚਪਨ, ਵਿੱਦਿਆ ਪ੍ਰਾਪਤੀ, ਪਰਿਵਾਰਕ ਜ਼ਿੰਦਗੀ, ਅਧਿਆਪਨ ਕਿੱਤੇ ਦੇ ਤਜਰਬਿਆਂ ਅਤੇ ਸਾਹਿੱਤਿਕ ਸਫ਼ਰ ਦੀਆਂ ਅਹਿਮ ਯਾਦਾਂ ਨੂੰ ਬਾਖ਼ੂਬੀ ਬਿਆਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਪੁਸਤਕ ਉਨ੍ਹਾਂ ਦੇ ਸਮੁੱਚੇ ਜੀਵਨ ਦਾ ਨਿਚੋੜ ਹੈ, ਜਿਸ ਨੂੰ ਉਨ੍ਹਾਂ ਨੇ ਕੋਰੋਨਾ ਕਾਲ ਦੌਰਾਨ ਲਿਖਣਾ ਸ਼ੁਰੂ ਕੀਤਾ ਸੀ। ਪੁਸਤਕ ਦਾ ਨਾਂ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਾਵਨ ਬਾਣੀ ਦੀ ਤੁਕ ‘ਬਿਰਖੈ ਹੇਠਿ ਸਭਿ ਜੰਤ ਇਕਠੇ’ ’ਤੇ ਰੱਖਿਆ ਗਿਆ ਹੈ। ਤਰਕਭਾਰਤੀ ਪ੍ਰਕਾਸ਼ਨ ਬਰਨਾਲਾ ਵਲੋਂ ਪ੍ਰਕਾਸ਼ਿਤ ਇਸ ਪੁਸਤਕ ਵਿਚ ਕੁੱਲ 72 ਸਿਰਲੇਖ ਸ਼ਾਮਲ ਹਨ। ਪੁਸਤਕ ਨੂੰ ਲੋਕ ਅਰਪਣ ਕਰਦਿਆਂ ਸਾਬਕਾ ਚੇਅਰਮੈਨ ਅਸ਼ੋਕ ਜੈਰਥ ਨੇ ਕਿਹਾ ਕਿ ਪ੍ਰਿੰਸੀਪਲ ਗੁਰਮੀਤ ਸਿੰਘ ਉਨ੍ਹਾਂ ਦੇ ਵਾਰਡ ਨਿਵਾਸੀ ਅਤੇ ਗੁਆਂਢੀ ਹਨ, ਜਿਸ ਦਾ ਉਨ੍ਹਾਂ ਨੂੰ ਹਮੇਸ਼ਾ ਮਾਣ ਮਹਿਸੂਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪ੍ਰਿੰਸੀਪਲ ਸਾਹਿਬ ਦੀਆਂ ਪਹਿਲੀਆਂ ਪੁਸਤਕਾਂ ਵਾਂਗ ਉਨ੍ਹਾਂ ਦੀ ਇਹ ਸਵੈ-ਜੀਵਨੀ ਵੀ ਪਾਠਕਾਂ ਨੂੰ ਇੱਕ ਆਦਰਸ਼ ਜੀਵਨ ਜਿਊਣ ਦੀ ਪ੍ਰੇਰਨਾ ਦੇਵੇਗੀ। ਇਸ ਮੌਕੇ ਪ੍ਰਿੰਸੀਪਲ ਗੁਰਮੀਤ ਸਿੰਘ ਦੀ ਧਰਮ-ਪਤਨੀ ਰਾਜਪ੍ਰੀਤ ਕੌਰ, ਪੁੱਤਰ ਖੁਸ਼ਵਿੰਦਰ ਸਿੰਘ, ਨੂੰਹ ਪਰਮਜੀਤ ਕੌਰ, ਪੋਤਰਾ ਗੁਰਨੂਰ ਸਿੰਘ, ਪੋਤਰੀ ਮਹਿਨੂਰ ਕੌਰ, ਹਰਵਿੰਦਰ ਸਿੰਘ, ਸੁਖਵੰਤ ਕੌਰ, ਅਰਸ਼ਦੀਪ ਕੌਰ, ਹਰਲੀਨ ਕੌਰ, ਪਰਮਜੀਤ ਸਿੰਘ, ਅਜੀਤ ਸਿੰਘ, ਦਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ‘ ਵਾਰਿਸ ਪੰਜਾਬ ਦੇ’ ਦੇ ਉਮੀਦਵਾਰ ਹਰਜਿੰਦਰ ਸਿੰਘ ਹਸ਼ਮਤ ਵਾਲਾ ਵਲੋਂ ਦੁਕਾਨਦਾਰਾਂ ਨਾਲ ਸਾਧਿਆ ਸੰਪਰਕ ਅਗਲੀ ਖ਼ਬਰ ਗੁਰੂਹਰਸਹਾਏ ਵਿਚ ਚੋਣ ਸਾਖਰਤਾ ਮੁਕਾਬਲਿਆਂ ਦੌਰਾਨ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।