17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

‘ ਵਾਰਿਸ ਪੰਜਾਬ ਦੇ’ ਦੇ ਉਮੀਦਵਾਰ ਹਰਜਿੰਦਰ ਸਿੰਘ ਹਸ਼ਮਤ ਵਾਲਾ ਵਲੋਂ ਦੁਕਾਨਦਾਰਾਂ ਨਾਲ ਸਾਧਿਆ ਸੰਪਰਕ

ਜ਼ੀਰਾ, 17 ਨਵੰਬਰ(ਪ੍ਰਤਾਪ ਸਿੰਘ ਹੀਰਾ)-ਵਿਧਾਨ ਸਭਾ ਹਲਕਾ ਜ਼ੀਰਾ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਵਲੋਂ ਹਲਕੇ ਅੰਦਰ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਅੱਜ ਹਰਜਿੰਦਰ ਸਿੰਘ ਸੰਧੂ ਨੇ ਜ਼ੀਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਅਤੇ ਆਮ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਜਥੇਬੰਦੀ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ।

ਅਜੀਤ ਡੈਸਕ 18-11-2026
ਜ਼ੀਰਾ, 17 ਨਵੰਬਰ(ਪ੍ਰਤਾਪ ਸਿੰਘ ਹੀਰਾ)-ਵਿਧਾਨ ਸਭਾ ਹਲਕਾ ਜ਼ੀਰਾ ਤੋਂ ਵਾਰਿਸ ਪੰਜਾਬ ਦੇ ਜਥੇਬੰਦੀ ਵਲੋਂ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ ਨੂੰ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਉਨ੍ਹਾਂ ਵਲੋਂ ਹਲਕੇ ਅੰਦਰ ਆਪਣੀਆਂ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਅੱਜ ਹਰਜਿੰਦਰ ਸਿੰਘ ਸੰਧੂ ਨੇ ਜ਼ੀਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਦਾ ਦੌਰਾ ਕਰਕੇ ਦੁਕਾਨਦਾਰਾਂ ਅਤੇ ਆਮ ਵੋਟਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਅਤੇ ਜਥੇਬੰਦੀ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਮੀਦਵਾਰ ਹਰਜਿੰਦਰ ਸਿੰਘ ਸੰਧੂ ਹਸ਼ਮਤ ਵਾਲਾ ਨੇ ਸੂਬੇ ਦੀਆਂ ਰਵਾਇਤੀ ਸਿਆਸੀ ਪਾਰਟੀਆਂ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਗਾਇਆ ਕਿ ਹੁਣ ਤੱਕ ਜਿੰਨੀਆਂ ਵੀ ਪਾਰਟੀਆਂ ਨੇ ਪੰਜਾਬ ਉੱਤੇ ਰਾਜ ਕੀਤਾ ਹੈ, ਉਨ੍ਹਾਂ ਦੇ ਆਗੂਆਂ ਨੇ ਸੂਬੇ ਅਤੇ ਲੋਕਾਂ ਦਾ ਭਲਾ ਕਰਨ ਦੀ ਬਜਾਏ ਸਿਰਫ਼ ਆਪਣੇ ਹੀ ਘਰ ਭਰੇ ਹਨ। ਹਰਜਿੰਦਰ ਸਿੰਘ ਸੰਧੂ ਨੇ ਦਾਅਵਾ ਕੀਤਾ ਕਿ ਵਾਰਿਸ ਪੰਜਾਬ ਦੇ ਜਥੇਬੰਦੀ ਹਮੇਸ਼ਾ ਪੰਜਾਬ ਦੇ ਹੱਕਾਂ ਅਤੇ ਲੋਕਾਂ ਨਾਲ ਡੱਟ ਕੇ ਖੜ੍ਹੇਗੀ। ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਚੋਣਾਂ ਵਿਚ ਵੱਡੀ ਗਿਣਤੀ ਵਿਚ ਵੋਟਾਂ ਪਾ ਕੇ ਜਥੇਬੰਦੀ ਦੇ ਵੱਧ ਤੋਂ ਵੱਧ ਉਮੀਦਵਾਰਾਂ ਨੂੰ ਪੰਜਾਬ ਵਿਧਾਨ ਸਭਾ ਵਿਚ ਭੇਜਿਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਜਾ ਸਕੇਗਾ। ਜਿਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਕੇ ਇਕ ਨਿਰੋਏ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਕੀਤੀ ਜਾਵੇਗੀ। ਇਸ ਚੋਣ ਪ੍ਰਚਾਰ ਮੁਹਿੰਮ ਦੌਰਾਨ ਉਨ੍ਹਾਂ ਦੇ ਨਾਲ ਸਰਕਲ ਪ੍ਰਧਾਨ ਜ਼ੀਰਾ ਰਘਵੀਰ ਸਿੰਘ, ਗੁਰਪਾਲ ਸਿੰਘ ਮਰਾਹਣਾ, ਮੇਜਰ ਸਿੰਘ ਚਿਰਾਗਵਾਲਾ, ਸੁਖਵਿੰਦਰ ਸਿੰਘ, ਹਰਭਜਨ ਸਿੰਘ ਮਿਹਰ ਸਿੰਘ ਵਾਲਾ, ਮੰਗਾ ਸਿੰਘ ਲਹਿਰਾ ਰੋਹੀ, ਵਜ਼ੀਰ ਸਿੰਘ ਸਨੇਰ, ਜਸਵੀਰ ਸਿੰਘ, ਬੂਟਾ ਸਿੰਘ, ਗੋਲਡੀ ਸੰਧੂ, ਅਰਸ਼ਦੀਪ ਸਿੰਘ ਅਤੇ ਜਗਰੂਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਜਥੇਬੰਦੀ ਦੇ ਵਰਕਰ ਅਤੇ ਸਮਰਥਕ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਆਰ.ਟੀ.ਸੀ. ਬੱਸ ਦੀ ਟੱਕਰ ਨਾਲ ਟੋਲ ਬੂਥ ਢਹਿ-ਢੇਰੀ, ਮਹਿਲਾ ਮੁਲਾਜ਼ਮ ਜ਼ਖ਼ਮੀ ਅਗਲੀ ਖ਼ਬਰ ਸੇਵਾਮੁਕਤ ਪ੍ਰਿੰਸੀਪਲ ਅਤੇ ਪ੍ਰਸਿੱਧ ਲੇਖਕ ਗੁਰਮੀਤ ਸਿੰਘ ਫ਼ਾਜ਼ਿਲਕਾ ਦੀ ਪੁਸਤਕ ‘ਬਿਰਖੈ ਹੇਠਿ ਸਭਿ ਜੰਤ ਇਕਠੇ’ ਹੋਈ ਲੋਕ ਅ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।