17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਸਰਕਾਰੀ ਖ਼ਰੀਦ ਬੰਦ ਕਰ ਕੇ ‘ਆਪ’ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ’ਚ ਰੁਲਨ ਲਈ ਛੱਡਿਆ- ਜੋਗਿੰਦਰ ਸਿੰਘ ਜਿੰਦੂ

ਮੁੱਦਕੀ, 17 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਦੇ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਨ ਲਈ ਛੱਡ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਖ਼ਰੀਦ ਬੰਦ ਕਰਕੇ ਸਰਕਾਰ ਨੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਕੀਤਾ ਹੈ।

ਅਜੀਤ ਡੈਸਕ 18-11-2026
ਮੁੱਦਕੀ, 17 ਨਵੰਬਰ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਬੰਦ ਹੋਣ ਦੇ ਮਾਮਲੇ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਫ਼ਿਰੋਜ਼ਪੁਰ ਦਿਹਾਤੀ ਤੋਂ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ਵਿਚ ਰੁਲਨ ਲਈ ਛੱਡ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰੀ ਖ਼ਰੀਦ ਬੰਦ ਕਰਕੇ ਸਰਕਾਰ ਨੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਵਿਚ ਹੋਰ ਵਾਧਾ ਕੀਤਾ ਹੈ। ਜਿੰਦੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਰਕਾਰੀ ਮੰਡੀਆਂ ਦੇ ਪ੍ਰਬੰਧ ਨੂੰ ਕਮਜ਼ੋਰ ਕਰਕੇ ਨਿੱਜੀ ਖ਼ਰੀਦਦਾਰਾਂ ਨੂੰ ਲਾਭ ਪਹੁੰਚਾਉਣ ਦੀ ਨੀਤੀ ’ਤੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਭਾਰੀ ਪੰਡ ਹੇਠ ਦੱਬੇ ਹੋਏ ਹਨ ਅਤੇ ਅਜਿਹੇ ਸਮੇਂ ਉਨ੍ਹਾਂ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਬੰਦ ਹੋਣ ਨਾਲ ਕਿਸਾਨਾਂ ਨੂੰ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਕਾਰਨ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਲਈ ਖੱਜਲ-ਖੁਆਰ ਹੋਣਾ ਪੈ ਰਿਹਾ ਹੈ ਅਤੇ ਉਨ੍ਹਾਂ ’ਤੇ ਹੋਰ ਕਰਜ਼ੇ ਦਾ ਬੋਝ ਪੈਣ ਦਾ ਖ਼ਦਸ਼ਾ ਹੈ। ਸਾਬਕਾ ਵਿਧਾਇਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਉਨ੍ਹਾਂ ਦੇ ਹੱਲ ਲਈ ਯਤਨ ਕੀਤੇ ਜਾਂਦੇ ਰਹੇ ਹਨ, ਜਦਕਿ ਮੌਜੂਦਾ ਸਰਕਾਰ ਵਲੋਂ ਇਸ ਦੇ ਉਲਟ ਮੁਸ਼ਕਲਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ ‘ਆਪ’ ਸਰਕਾਰ ਦੀਆਂ ਨੀਤੀਆਂ ਤੋਂ ਭਲੀ-ਭਾਂਤ ਜਾਣੂ ਹੋ ਚੁੱਕੇ ਹਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਨਾਲ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਸੱਤਾ ਸੌਂਪਣਗੇ। ਜਿੰਦੂ ਨੇ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਸਰਕਾਰੀ ਖ਼ਰੀਦ ਮੁੜ ਸੁਚਾਰੂ ਢੰਗ ਨਾਲ ਸ਼ੁਰੂ ਕਰਵਾਏ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਖੱਜਲ-ਖੁਆਰੀ ਨੂੰ ਤੁਰੰਤ ਰੋਕੇ।
ਪਿਛਲੀ ਖ਼ਬਰ ਮਿਸਲ ਸਤਲੁਜ ਜਥੇਬੰਦੀ ਦੀ ਫ਼ਿਰੋਜ਼ਪੁਰ ਵਿਖੇ ਅਹਿਮ ਮੀਟਿੰਗ ਜਥੇਬੰਦੀ ਦੇ ਵਿਸਤਾਰ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ’ਤੇ... ਅਗਲੀ ਖ਼ਬਰ ਪੀ.ਆਰ.ਟੀ.ਸੀ. ਬੱਸ ਦੀ ਟੱਕਰ ਨਾਲ ਟੋਲ ਬੂਥ ਢਹਿ-ਢੇਰੀ, ਮਹਿਲਾ ਮੁਲਾਜ਼ਮ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।