17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਮਿਸਲ ਸਤਲੁਜ ਜਥੇਬੰਦੀ ਦੀ ਫ਼ਿਰੋਜ਼ਪੁਰ ਵਿਖੇ ਅਹਿਮ ਮੀਟਿੰਗ ਜਥੇਬੰਦੀ ਦੇ ਵਿਸਤਾਰ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ’ਤੇ ਹੋਇਆ ਮੰਥਨ

ਫ਼ਿਰੋਜ਼ਪੁਰ, 17 ਨਵੰਬਰ (ਕੁਲਬੀਰ ਸਿੰਘ ਸੋਢੀ): ਮਿਸਲ ਸਤਲੁਜ ਵਲੋਂ ਜਥੇਬੰਦੀ ਨੂੰ ਜ਼ਿਲ੍ਹਾ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਸਰਗਰਮੀਆਂ ਦੀ ਰੂਪ-ਰੇਖਾ ਉਲੀਕਣ ਦੇ ਮਕਸਦ ਨਾਲ ਫਿਰੋਜ਼ਪੁਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਪੁੱਜੇ ਆਗੂਆਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।

ਜਥੇਬੰਦੀ ਦੇ ਵਿਸਥਾਰ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ਸਬੰਧੀ ਹੋਈ ਬੈਠਕ ਦੌਰਾਨ ਹਾਜ਼ਰ ਆਗੂ। ਅਜੀਤ ਤਸਵੀਰ 18-11-2026
ਫ਼ਿਰੋਜ਼ਪੁਰ, 17 ਨਵੰਬਰ (ਕੁਲਬੀਰ ਸਿੰਘ ਸੋਢੀ): ਮਿਸਲ ਸਤਲੁਜ ਵਲੋਂ ਜਥੇਬੰਦੀ ਨੂੰ ਜ਼ਿਲ੍ਹਾ ਪੱਧਰ ’ਤੇ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਸਰਗਰਮੀਆਂ ਦੀ ਰੂਪ-ਰੇਖਾ ਉਲੀਕਣ ਦੇ ਮਕਸਦ ਨਾਲ ਫਿਰੋਜ਼ਪੁਰ ਵਿਖੇ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਤੋਂ ਪੁੱਜੇ ਆਗੂਆਂ ਅਤੇ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਜਥੇਬੰਦੀ ਦੇ ਵਿਸਤਾਰ, ਨਵੇਂ ਮੈਂਬਰਾਂ ਨੂੰ ਨਾਲ ਜੋੜਨ, ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ਅਤੇ ਵੱਖ-ਵੱਖ ਅਹੁਦੇਦਾਰੀਆਂ ਦੀ ਜ਼ਿੰਮੇਵਾਰੀ ਸੌਂਪਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮਿਸਲ ਸਤਲੁਜ ਦੇ ਜਨਰਲ ਸਕੱਤਰ ਸਰਦਾਰ ਦਵਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਮਿਸਲ ਸਤਲੁਜ ਦਾ ਮੁੱਖ ਉਦੇਸ਼ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਰਾਹ ’ਤੇ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਦੀ ਲੜਾਈ ਕਿਸੇ ਅਹੁਦੇ ਜਾਂ ਕੁਰਸੀ ਦੀ ਲੜਾਈ ਨਹੀਂ, ਸਗੋਂ ਪੰਜਾਬ ਦੇ ਹੱਕਾਂ, ਭਵਿੱਖ ਅਤੇ ਲੋਕਾਂ ਦੀ ਬਿਹਤਰੀ ਲਈ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵਿਚ ਹਰ ਉਸ ਵਿਅਕਤੀ ਨੂੰ ਅੱਗੇ ਆਉਣ ਦਾ ਮੌਕਾ ਮਿਲਣਾ ਚਾਹੀਦਾ ਹੈ, ਜੋ ਪੰਜਾਬ ਲਈ ਇਮਾਨਦਾਰੀ, ਮਿਹਨਤ ਅਤੇ ਸਮਰਪਣ ਦੀ ਭਾਵਨਾ ਨਾਲ ਕੰਮ ਕਰਨਾ ਚਾਹੁੰਦਾ ਹੈ। ਜਥੇਬੰਦਕ ਸਕੱਤਰ ਪੰਜਾਬ ਸਰਦਾਰ ਹਰਜਿੰਦਰ ਸਿੰਘ ਸਹੋਤਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਕਿਸੇ ਵੀ ਜਥੇਬੰਦੀ ਦਾ ਭਵਿੱਖ ਨੌਜਵਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਮਜ਼ਬੂਤ ਹੁੰਦਾ ਹੈ। ਇਸ ਲਈ ਮਿਸਲ ਸਤਲੁਜ ਵਲੋਂ ਵੱਧ ਤੋਂ ਵੱਧ ਨੌਜਵਾਨ ਮੁੰਡਿਆਂ ਅਤੇ ਕੁੜੀਆਂ ਨੂੰ ਜਥੇਬੰਦੀ ਨਾਲ ਜੋੜਨ ਅਤੇ ਉਨ੍ਹਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪਣ ਲਈ ਵਿਸ਼ੇਸ਼ ਯਤਨ ਕੀਤੇ ਜਾਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਅਹੁਦੇ ਕਿਸੇ ਦੀ ਸਿਫ਼ਾਰਸ਼ ਜਾਂ ਨਿੱਜੀ ਸਬੰਧਾਂ ਦੀ ਬਜਾਏ ਕਾਬਲੀਅਤ, ਮਿਹਨਤ, ਇਮਾਨਦਾਰੀ ਅਤੇ ਕੰਮ ਕਰਨ ਦੀ ਯੋਗਤਾ ਦੇ ਆਧਾਰ ’ਤੇ ਦਿੱਤੇ ਜਾਣਗੇ। ਮੀਟਿੰਗ ਦੌਰਾਨ ਆਗੂਆਂ ਨੇ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਜਥੇਬੰਦੀ ਦੀਆਂ ਸਰਗਰਮੀਆਂ ਤੇਜ਼ ਕਰਨ, ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ ਅਤੇ ਪੰਜਾਬ ਨਾਲ ਸਬੰਧਤ ਮੁੱਦਿਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਆਪਸੀ ਤਾਲਮੇਲ ਨਾਲ ਕੰਮ ਕਰਨ ’ਤੇ ਵੀ ਜ਼ੋਰ ਦਿੱਤਾ। ਇਸ ਦੇ ਨਾਲ ਹੀ ਇਸਤਰੀ ਵਿੰਗ ਅਤੇ ਯੂਥ ਵਿੰਗ ਦੀ ਭੂਮਿਕਾ ਨੂੰ ਹੋਰ ਸਰਗਰਮ ਬਣਾਉਣ ਬਾਰੇ ਵੀ ਵਿਚਾਰ ਕੀਤਾ ਗਿਆ। ਇਸ ਮੌਕੇ ਮਾਨ ਸਿੰਘ ਕਿਲੀ ਹਲਕਾ ਇੰਚਾਰਜ਼ ਗੁਰੂਹਰਸਹਾਏ, ਜਗਮੀਤ ਸਿੰਘ ਵਕੀਲ, ਕਿਰਨਦੀਪ ਸਿੰਘ ਦੀਪ ਪੱਲਾ, ਕੁਲਵਿੰਦਰ ਕੌਰ ਵਕੀਲ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ, ਸੰਦੀਪ ਕੌਰ ਪ੍ਰਧਾਨ ਇਸਤਰੀ ਵਿੰਗ, ਨਸੀਬ ਸਿੰਘ ਸੰਧੂ, ਰਣਜੀਤ ਸਿੰਘ ਲਾਡੀ ਬੱਬਰ, ਮਨਪ੍ਰੀਤ ਸਿੰਘ ਬੇਦੀ ਕਲੋਨੀ, ਗੁਰਪ੍ਰੇਮ ਸਿੰਘ ਖੋਸਾ, ਪਰਮਜੀਤ ਕੌਰ ਕਿਲਚੇ, ਪ੍ਰਭਜੀਤ ਕੌਰ ਵਕੀਲ, ਕਮਲ ਗਿੱਲ, ਕਰਮਪਾਲ ਸਿੰਘ ਬੈਰਕਾਂ, ਯੂਥ ਪ੍ਰਧਾਨ ਫਿਰੋਜ਼ਪੁਰ, ਬਲਵੀਰ ਸਿੰਘ, ਸੁਖਬੀਰ ਸਿੰਘ ਮਿਸ਼ਰੀ ਵਾਲਾ, ਬਲਜਿੰਦਰ ਸਿੰਘ ਝੋਕ, ਦਵਿੰਦਰ ਸਿੰਘ ਮੀਡੀਆ ਇੰਚਾਰਜ਼, ਅਰਸ਼ ਜੋਸਨ, ਗੁਰਪਿੰਦਰ ਸਿੰਘ ਕਿਲਚੇ ਅਤੇ ਧਰਮਿੰਦਰ ਸਿੰਘ ਸਮੇਤ ਹੋਰ ਆਗੂ ਅਤੇ ਅਹੁਦੇਦਾਰ ਹਾਜ਼ਰ ਸਨ।
ਪਿਛਲੀ ਖ਼ਬਰ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਦੇ ਵਿਦਿਆਰਥੀਆਂ ਨੇ ਪੰਜ ਰੋਜ਼ਾ ਹਾਈਕਿੰਗ ਅਤੇ ਟਰੈਕਿੰਗ ਕੈਂਪ ’ਚ ਲਿਆ ਭਾਗ ਅਗਲੀ ਖ਼ਬਰ ਸਰਕਾਰੀ ਖ਼ਰੀਦ ਬੰਦ ਕਰ ਕੇ ‘ਆਪ’ ਸਰਕਾਰ ਨੇ ਕਿਸਾਨਾਂ ਨੂੰ ਮੰਡੀਆਂ ’ਚ ਰੁਲਨ ਲਈ ਛੱਡਿਆ- ਜੋਗਿੰਦਰ ਸਿੰਘ ਜਿੰਦੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।