17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਦੇ ਵਿਦਿਆਰਥੀਆਂ ਨੇ ਪੰਜ ਰੋਜ਼ਾ ਹਾਈਕਿੰਗ ਅਤੇ ਟਰੈਕਿੰਗ ਕੈਂਪ ’ਚ ਲਿਆ ਭਾਗ

ਜਲਾਲਾਬਾਦ, 17 ਨਵੰਬਰ (ਜਸਕਰਨ ਸਿੰਘ ਤਨੇਜਾ, ਕਰਨ ਚੁਚਰਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ, ਜਲਾਲਾਬਾਦ (ਪੱਛਮੀ) ਦੇ ਵਿਦਿਆਰਥੀਆਂ ਨੇ ਰੈੱਡ ਰਿਬਨ ਕਲੱਬ ਵਲੋਂ 13 ਤੋਂ 17 ਨਵੰਬਰ ਤੱਕ ਪਠਾਨਕੋਟ ਦੇ ਚਮਰੌੜ ਇਲਾਕੇ ਦੀਆਂ ਖ਼ੂਬਸੂਰਤ ਪਹਾੜੀਆਂ ਵਿਚ ਧਾਰ ਕਲਾਂ ਤਹਿਸੀਲ ਵਿਖੇ ਲਗਾਏ ਗਏ ਪੰਜ ਰੋਜ਼ਾ ਹਾਈਕਿੰਗ ਅਤੇ ਟਰੈਕਿੰਗ ਕੈਂਪ ਵਿਚ ਉਤਸ਼ਾਹ ਨਾਲ ਭਾਗ ਲਿਆ। ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਅਤੇ ਕਾਲਜ ਪ੍ਰਿੰਸੀਪਲ ਡਾ.

ਅਜੀਤ ਡੈਸਕ 18-11-2026
ਜਲਾਲਾਬਾਦ, 17 ਨਵੰਬਰ (ਜਸਕਰਨ ਸਿੰਘ ਤਨੇਜਾ, ਕਰਨ ਚੁਚਰਾ)-ਸਥਾਨਕ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ, ਜਲਾਲਾਬਾਦ (ਪੱਛਮੀ) ਦੇ ਵਿਦਿਆਰਥੀਆਂ ਨੇ ਰੈੱਡ ਰਿਬਨ ਕਲੱਬ ਵਲੋਂ 13 ਤੋਂ 17 ਨਵੰਬਰ ਤੱਕ ਪਠਾਨਕੋਟ ਦੇ ਚਮਰੌੜ ਇਲਾਕੇ ਦੀਆਂ ਖ਼ੂਬਸੂਰਤ ਪਹਾੜੀਆਂ ਵਿਚ ਧਾਰ ਕਲਾਂ ਤਹਿਸੀਲ ਵਿਖੇ ਲਗਾਏ ਗਏ ਪੰਜ ਰੋਜ਼ਾ ਹਾਈਕਿੰਗ ਅਤੇ ਟਰੈਕਿੰਗ ਕੈਂਪ ਵਿਚ ਉਤਸ਼ਾਹ ਨਾਲ ਭਾਗ ਲਿਆ। ਕਾਲਜ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਅਸ਼ੋਕ ਕੁਮਾਰ ਅਨੇਜਾ, ਪ੍ਰਧਾਨ ਪ੍ਰਦੀਪ ਚੁੱਘ, ਖ਼ਜ਼ਾਨਚੀ ਚੰਦਰ ਸ਼ੇਖਰ ਗੂੰਬਰ, ਸਿੱਖਿਆ ਸ਼ਾਸਤਰੀ ਗੁਰਬਖ਼ਸ਼ ਸਿੰਘ ਖੁਰਾਨਾ ਅਤੇ ਕਾਲਜ ਪ੍ਰਿੰਸੀਪਲ ਡਾ.ਨੀਤਿਕਾ ਦੀ ਯੋਗ ਅਗਵਾਈ ਹੇਠ ਲਗਾਏ ਗਏ ਇਸ ਕੈਂਪ ਦੌਰਾਨ ਵਿਦਿਆਰਥੀਆਂ ਦੀ ਦੇਖ-ਰੇਖ ਅਤੇ ਅਗਵਾਈ ਲਈ ਅਮਨਦੀਪ ਨੂੰ ਕੈਂਪ ਇੰਚਾਰਜ ਵਜੋਂ ਭੇਜਿਆ ਗਿਆ। ਕੈਂਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕੁਦਰਤ ਦੇ ਨੇੜੇ ਲਿਆਉਣ ਦੇ ਨਾਲ-ਨਾਲ ਉਨ੍ਹਾਂ ਵਿਚ ਸਰੀਰਕ ਤੰਦਰੁਸਤੀ, ਟੀਮ ਵਰਕ, ਅਨੁਸ਼ਾਸਨ, ਆਤਮ ਵਿਸ਼ਵਾਸ ਅਤੇ ਅਗਵਾਈ ਕਰਨ ਦੀ ਭਾਵਨਾ ਵਰਗੇ ਗੁਣਾਂ ਦਾ ਵਿਕਾਸ ਕਰਨਾ ਸੀ। ਕੈਂਪ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਖ਼ਿਤਾਬਾਂ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਯਾਦਵਿੰਦਰ ਨੂੰ ਬੈੱਸਟ ਕੈਂਪਰ, ਰਮਨਦੀਪ ਸਿੰਘ ਨੂੰ ਵਧੀਆ ਅਨੁਸ਼ਾਸਨ ਅਤੇ ਧਰੁਵ ਤੇ ਸੋਨੂੰ ਸਿੰਘ ਨੂੰ ਬੈੱਸਟ ਰੋਪ ਲੀਡਰ ਚੁਣਿਆ ਗਿਆ, ਜਦਕਿ ਕੈਂਪ ਦੀ ਅਗਵਾਈ ਕਰਨ ਵਾਲੇ ਅਮਨਦੀਪ ਨੂੰ ਪ੍ਰੋਗਰਾਮ ਅਫ਼ਸਰ ਦਾ ਖ਼ਿਤਾਬ ਦਿੱਤਾ ਗਿਆ। ਇਸ ਮੌਕੇ ਕਾਲਜ ਮੈਨੇਜਮੈਂਟ ਅਤੇ ਪ੍ਰਿੰਸੀਪਲ ਡਾ.ਨੀਤਿਕਾ ਨੇ ਕਿਹਾ ਕਿ ਅਜਿਹੇ ਕੈਂਪ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਰਾਹੀਂ ਵਿਦਿਆਰਥੀਆਂ ਵਿਚ ਆਪਸੀ ਸਹਿਯੋਗ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਵਿਹਾਰਕ ਜੀਵਨ ਦੇ ਮਹੱਤਵਪੂਰਨ ਤਜਰਬੇ ਵੀ ਹਾਸਲ ਹੁੰਦੇ ਹਨ। ਉਨ੍ਹਾਂ ਨੇ ਕੈਂਪ ਦੀ ਸਫਲ ਅਗਵਾਈ ਕਰਨ ਲਈ ਅਮਨਦੀਪ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਮਾਸਟਰ ਐਥਲੈਟਿਕਸ ਮੀਟ ਵਿਚ ਗੁਰਨਾਥ ਸਿੰਘ ਨੇ ਜਿੱਤੇ ਤਿੰਨ ਤਗਮੇ, ਜਲਾਲਾਬਾਦ ਦਾ ਨਾਂਅ ਕੀਤਾ ਰੌਸ਼ਨ ਅਗਲੀ ਖ਼ਬਰ ਮਿਸਲ ਸਤਲੁਜ ਜਥੇਬੰਦੀ ਦੀ ਫ਼ਿਰੋਜ਼ਪੁਰ ਵਿਖੇ ਅਹਿਮ ਮੀਟਿੰਗ ਜਥੇਬੰਦੀ ਦੇ ਵਿਸਤਾਰ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਵਧਾਉਣ ’ਤੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।