17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਐਮਬਰੋਜ਼ੀਅਲ ਸਕੂਲ ਦੇ ਵਿਦਿਆਰਥੀਆਂ ਇਤਿਹਾਸਕ ਅਸਥਾਨਾਂ ਦਾ ਟੂਰ ਲਗਾਇਆ

ਜ਼ੀਰਾ, 17 ਨਵੰਬਰ(ਪ੍ਰਤਾਪ ਸਿੰਘ ਹੀਰਾ)- ਅਵਾਨ ਰੋਡ ਜ਼ੀਰਾ ਵਿਖੇ ਸਥਿਤ ਐਮਬਰੋਜ਼ੀਅਲ ਪਬਲਿਕ ਸਕੂਲ ਵਲੋਂ ਆਪਣੇ ਵਿਦਿਆਰਥੀਆਂ ਨੂੰ ਮਾਣਮੱਤੇ ਸਿੱਖ ਇਤਿਹਾਸ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਸਕੂਲ ਚੇਅਰਮੈਨ ਸਤਨਾਮ ਸਿੰਘ ਬੁੱਟਰ , ਪ੍ਰਿੰਸੀਪਲ ਤੇਜ ਸਿੰਘ ਠਾਕੁਰ ਅਤੇ ਕੋਆਰਡੀਨੇਟਰ ਦੀਪਕ ਕੁਮਾਰ ਦੀ ਸੁਚੱਜੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਏ ਗਏ ਇਸ ਟੂਰ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਕਰੀਬ 171 ਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 18-11-2026
ਜ਼ੀਰਾ, 17 ਨਵੰਬਰ(ਪ੍ਰਤਾਪ ਸਿੰਘ ਹੀਰਾ)- ਅਵਾਨ ਰੋਡ ਜ਼ੀਰਾ ਵਿਖੇ ਸਥਿਤ ਐਮਬਰੋਜ਼ੀਅਲ ਪਬਲਿਕ ਸਕੂਲ ਵਲੋਂ ਆਪਣੇ ਵਿਦਿਆਰਥੀਆਂ ਨੂੰ ਮਾਣਮੱਤੇ ਸਿੱਖ ਇਤਿਹਾਸ ਅਤੇ ਅਮੀਰ ਸੱਭਿਆਚਾਰਕ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨਾਲ ਇਕ ਵਿਸ਼ੇਸ਼ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਸਕੂਲ ਚੇਅਰਮੈਨ ਸਤਨਾਮ ਸਿੰਘ ਬੁੱਟਰ , ਪ੍ਰਿੰਸੀਪਲ ਤੇਜ ਸਿੰਘ ਠਾਕੁਰ ਅਤੇ ਕੋਆਰਡੀਨੇਟਰ ਦੀਪਕ ਕੁਮਾਰ ਦੀ ਸੁਚੱਜੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਲਗਾਏ ਗਏ ਇਸ ਟੂਰ ਵਿਚ ਛੇਵੀਂ ਤੋਂ ਅੱਠਵੀਂ ਜਮਾਤ ਤੱਕ ਦੇ ਕਰੀਬ 171 ਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਟੂਰ ਦੌਰਾਨ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਸ੍ਰੀ ਚਮਕੌਰ ਸਾਹਿਬ ਵਿਖੇ ਸਥਿਤ ‘ ਦਾਸਤਾਨ-ਏ-ਸ਼ਹਾਦਤ’ ਦੇ ਦਰਸ਼ਨ ਕੀਤੇ। ਇੱਥੇ ਵਿਦਿਆਰਥੀਆਂ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਅਤੇ ਸਿੰਘਾਂ ਵਲੋਂ ਚਮਕੌਰ ਦੀ ਗੜ੍ਹੀ ਵਿਖੇ ਦਿੱਤੀਆਂ ਗਈਆਂ ਲਾਸਾਨੀ ਸ਼ਹਾਦਤਾਂ ਅਤੇ ਸਿੱਖ ਇਤਿਹਾਸ ਦੇ ਗੌਰਵਮਈ ਪਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।ਇਸ ਉਪਰੰਤ ਵਿਦਿਆਰਥੀਆਂ ਦਾ ਕਾਫ਼ਲਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਰਸ਼ਨ ਕਰਨ ਉਪਰੰਤ ਵਿਸ਼ਵ ਪ੍ਰਸਿੱਧ ਅਜਾਇਬ ਘਰ ‘ਵਿਰਾਸਤ-ਏ-ਖ਼ਾਲਸਾ’ ਪਹੁੰਚਿਆ। ਵਿਦਿਆਰਥੀਆਂ ਨੇ ਇੱਥੇ ਆਧੁਨਿਕ ਤਕਨੀਕ ਅਤੇ ਪ੍ਰਭਾਵਸ਼ਾਲੀ ਦ੍ਰਿਸ਼-ਪ੍ਰਦਰਸ਼ਨੀਆਂ ਰਾਹੀਂ ਸਿੱਖ ਇਤਿਹਾਸ, ਧਾਰਮਿਕ ਵਿਰਾਸਤ, ਪੰਜਾਬੀ ਸੱਭਿਆਚਾਰ, ਪੁਰਾਤਨ ਪਰੰਪਰਾਵਾਂ ਅਤੇ ਗੁਰੂ ਸਾਹਿਬਾਨ ਦੀਆਂ ਮਹਾਨ ਸਿੱਖਿਆਵਾਂ ਨੂੰ ਬੜੀ ਗਹੁ ਨਾਲ ਦੇਖਿਆ ਅਤੇ ਸਮਝਿਆ। ਸਕੂਲ ਦੇ ਚੇਅਰਮੈਨ ਸਤਨਾਮ ਸਿੰਘ ਬੁੱਟਰ ਅਤੇ ਪ੍ਰਿੰਸੀਪਲ ਤੇਜ ਸਿੰਘ ਠਾਕੁਰ ਨੇ ਕਿਹਾ ਕਿ ਸਕੂਲ ਪ੍ਰਬੰਧਕ ਕਮੇਟੀ ਭਵਿੱਖ ਵਿਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਉਸਾਰੂ ਅਤੇ ਸਿੱਖਿਆਦਾਇਕ ਗਤੀਵਿਧੀਆਂ ਨਿਰੰਤਰ ਜਾਰੀ ਰੱਖੇਗੀ, ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਇਤਿਹਾਸ, ਸੱਭਿਆਚਾਰ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਸੁਚੇਤ ਰਹਿ ਸਕੇ।
ਪਿਛਲੀ ਖ਼ਬਰ ਮਾਤਾ ਮਨਜੀਤ ਕੌਰ ਨਮਿਤ ਅੰਤਿਮ ਅਰਦਾਸ 19 ਨੂੰ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਸਾਂਝਾ ਅਗਲੀ ਖ਼ਬਰ ਦੁੱਧ ਉਤਪਾਦਕਾਂ ਅਤੇ ਪਸ਼ੂ ਪਾਲਕਾਂ ਨੂੰ ਸੁਰੱਖਿਅਤ ਦੁੱਧ ਉਤਪਾਦਨ ਸਬੰਧੀ ਕੀਤਾ ਜਾਗਰੂਕ ਪਸ਼ੂਆਂ ਦੇ ਮਾਲਕਾਂ ਨੂੰ ਆਕਸੀਟੋਸ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।