ਮਾਤਾ ਮਨਜੀਤ ਕੌਰ ਨਮਿਤ ਅੰਤਿਮ ਅਰਦਾਸ 19 ਨੂੰ ਵੱਖ-ਵੱਖ ਆਗੂਆਂ ਨੇ ਕੀਤਾ ਦੁੱਖ ਸਾਂਝਾ
ਫ਼ਾਜ਼ਿਲਕਾ, 17 ਨਵੰਬਰ (ਦਵਿੰਦਰ ਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਰਹੂਮ ਮੈਂਬਰ ਜਥੇਦਾਰ ਸੂਬਾ ਸਿੰਘ ਡੱਬਵਾਲਾ ਕਲਾਂ ਦੀ ਧਰਮ-ਪਤਨੀ ਅਤੇ ਯੂਥ ਅਕਾਲੀ ਆਗੂ ਗੁਰਪ੍ਰੀਤ ਸਿੰਘ ਡੱਬਵਾਲਾ ਕਲਾਂ, ਅਕਾਲੀ ਆਗੂ ਹਰਜੀਤ ਸਿੰਘ ਹੀਰਾ, ਅਵਤਾਰ ਸਿੰਘ ਕਮਾਲ ਵਾਲਾ ਦੇ ਸਤਿਕਾਰਯੋਗ ਮਾਤਾ ਸਰਦਾਰਨੀ ਮਨਜੀਤ ਕੌਰ, ਜੋ 10 ਨਵੰਬਰ ਨੂੰ ਸਦੀਵੀ ਵਿਛੋੜਾ ਦੇ ਗਏ ਹਨ, ਦੇ ਪਰਿਵਾਰ ਨਾਲ ਜਥੇਦਾਰ ਹੀਰਾ ਸਿੰਘ ਚਿੜੇਵਾਨ ਸ੍ਰੀ ਮੁਕਤਸਰ ਸਾਹਿਬ, ਸਰੂਪ ਸਿੰਘ ਨੰਦਗੜ੍ਹ, ਭਾਈ ਗੁਰਚਰਨ ਸਿੰਘ ਗਰੇਵਾਲ, ਦਿਲਬਾਗ ਸਿੰਘ ਵਿਰਕ ਫ਼ਿਰੋਜ਼ਪੁਰ, ਸੁਭਾਸ਼ ਚੰਦਰ ਕਟਾਰੀਆ ਫ਼ਾਜ਼ਿਲਕਾ, ਖ਼ਰੈਤ ਲਾਲ ਸੇਠੀ, ਬਲਵੰਤ ਸਿੰਘ ਨੂਰਪੁਰਾ, ਮਨਜੀਤ ਸਿੰਘ ਮਾਹੂਆਣਾ, ਐਡਵੋਕੇਟ ਗੁਰਜਿੰਦਰ ਸਿੰਘ ਗਰੇਵਾਲ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕੀ ਕਮੇਟੀ ਦੇ ਅਹੁਦੇਦਾਰਾਂ ਮਹਿੰਦਰ ਸਿੰਘ ਖ਼ਾਲਸਾ, ਭਾਈ ਕੰਵਲਜੀਤ ਸਿੰਘ, ਰਵਿੰਦਰ ਸਿੰਘ ਤਨੇਜਾ, ਜਰਨੈਲ ਸਿੰਘ ਫ਼ਾਜ਼ਿਲਕਾ ਆਦਿ ਨੇ ਸੰਧੂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ। ਬੀਬੀ ਮਨਜੀਤ ਕੌਰ ਨਮਿਤ ਅੰਤਿਮ ਅਰਦਾਸ 19 ਨਵੰਬਰ ਦਿਨ ਵੀਰਵਾਰ ਦਾਣਾ ਮੰਡੀ ਡੱਬਵਾਲਾ ਕਲਾਂ ਦੇ ਸਾਹਮਣੇ ਅਰਨੀਵਾਲਾ ਰੋਡ ’ਤੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ।