19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦੀ ਮੰਗ ਲਈ ਪ੍ਰਧਾਨ ਮੰਤਰੀ ਦੇ ਨਾਂਅ 20 ਨੂੰ ਸੌਂਪਿਆ ਜਾਵੇਗਾ ਮੰਗ ਪੱਤਰ- ਕਰਨੈਲ ਸਿੰਘ ਪੀਰ ਮੁਹੰਮਦ

ਮੱਖੂ, 18 ਨਵੰਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 20 ਨਵੰਬਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਪਿਛਲੇ ਲਗਭਗ 15 ਸਾਲਾਂ ਤੋਂ ਲੰਬਿਤ ਪਈਆਂ ਹਨ, ਜਿਸ ਕਾਰਨ ਸਿੱਖ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ।

ਕਰਨੈਲ ਸਿੰਘ ਪੀਰ ਮੁਹੰਮਦ 19-11-2026
ਮੱਖੂ, 18 ਨਵੰਬਰ (ਵਰਿੰਦਰ ਮਨਚੰਦਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ 20 ਨਵੰਬਰ ਨੂੰ ਦਿੱਲੀ ਵਿਖੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕਰਨੈਲ ਸਿੰਘ ਪੀਰ ਮੁਹੰਮਦ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਪਿਛਲੇ ਲਗਭਗ 15 ਸਾਲਾਂ ਤੋਂ ਲੰਬਿਤ ਪਈਆਂ ਹਨ, ਜਿਸ ਕਾਰਨ ਸਿੱਖ ਸੰਗਤਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਨੂੰ ਸਮੇਂ ਸਿਰ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਕਈ ਵਾਰ ਅਪੀਲਾਂ ਕੀਤੀਆਂ ਜਾ ਚੁੱਕੀਆਂ ਹਨ, ਪਰ ਅਜੇ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਪੀਰ ਮੁਹੰਮਦ ਨੇ ਦੱਸਿਆ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ ਉਠਾਉਣ ਲਈ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਮੁੱਚੀ ਲੀਡਰਸ਼ਿਪ ਨਾਲ ਵਿਚਾਰ-ਵਟਾਂਦਰਾ ਕਰਨ ਉਪਰੰਤ 20 ਨਵੰਬਰ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਤਹਿਤ ਸਵੇਰੇ 11 ਵਜੇ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਨਵੀਂ ਦਿੱਲੀ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ, ਪਾਰਟੀ ਦੇ ਸੀਨੀਅਰ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਵਲੋਂ ਇਕੱਤਰ ਹੋ ਕੇ ਅਰਦਾਸ ਕੀਤੀ ਜਾਵੇਗੀ। ਉਪਰੰਤ ਸਮੂਹ ਕਾਫ਼ਲਾ ਸ਼ਾਂਤਮਈ ਢੰਗ ਨਾਲ ਸੰਸਦ ਭਵਨ ਵੱਲ ਮਾਰਚ ਕਰੇਗਾ, ਜਿੱਥੇ ਦੇਸ਼ ਦੇ ਪ੍ਰਧਾਨ ਮੰਤਰੀ ਦੇ ਨਾਂਅ ਮੰਗ ਪੱਤਰ ਸੌਂਪਿਆ ਜਾਵੇਗਾ। ਅੰਤ ਵਿਚ ਕਰਨੈਲ ਸਿੰਘ ਪੀਰ ਮੁਹੰਮਦ ਨੇ ਸਮੂਹ ਪੰਥ ਦਰਦੀਆਂ, ਪਾਰਟੀ ਵਰਕਰਾਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ 20 ਨਵੰਬਰ ਨੂੰ ਸਵੇਰੇ 11 ਵਜੇ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਵਿਖੇ ਪਹੁੰਚਣ ਅਤੇ ਇਸ ਪੰਥਕ ਮੰਗ ਲਈ ਉਲੀਕੇ ਗਏ ਪ੍ਰੋਗਰਾਮ ਵਿਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ।
ਪਿਛਲੀ ਖ਼ਬਰ ਸ਼ਹੀਦ ਗੰਜ ਵੁਮੈਨ ਕਾਲਜ ਮੁੱਦਕੀ ’ਚ ਧਾਰਮਿਕ ਸਮਾਗਮ ਕਰਾਇਆ ਅਗਲੀ ਖ਼ਬਰ 13 ਸਾਲ ਦੀ ਉਮਰ ’ਚ ਪਿਤਾ ਦਾ ਕਿੱਤਾ ਸੰਭਾਲਣ ਵਾਲੇ 80 ਸਾਲਾ ਹੀਰਾ ਲਾਲ ਅੱਜ ਵੀ ਜਗਾਈ ਬੈਠੇ ਹਨ ਪੁਰਖਿਆਂ ਦੇ ਹੁਨਰ ਦੀ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।