18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਕਾਰ ਦੀ ਲਪੇਟ ’ਚ ਆਉਣ ਨਾਲ ਪੁੱਤਰ ਦੀ ਮੌਤ...

ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਕਾਰ ਚਾਲਕ ਮੌਕੇ ਦਾ ਫਾਇਦਾ ਉਠਾ ਕੇ ਕਾਰ ਭਜਾ ਕੇ ਲਿਜਾਣ ਵਿਚ ਕਾਮਯਾਬ ਹੋ ਗਿਆ ਹੈ।

(Ã ਸਫਾ 5 ਦੀ ਬਾਕੀ Æ) 19-11-2026
ਗੰਭੀਰ ਰੂਪ ਵਿਚ ਜਖਮੀ ਹੋ ਗਿਆ। ਕਾਰ ਚਾਲਕ ਮੌਕੇ ਦਾ ਫਾਇਦਾ ਉਠਾ ਕੇ ਕਾਰ ਭਜਾ ਕੇ ਲਿਜਾਣ ਵਿਚ ਕਾਮਯਾਬ ਹੋ ਗਿਆ ਹੈ। ਸਿਵਲ ਹਸਪਤਾਲ ਜ਼ੀਰਾ ਵਿਖੇ ਮਹਿਲ ਸਿੰਘ ਸਾਬਕਾ ਸਰਪੰਚ ਪਿੰਡ ਅਮੀਰ ਸ਼ਾਹ ਦੇ ਰਿਸ਼ਤੇਦਾਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਸਰਪੰਚ ਮਹਿਲ ਸਿੰਘ ਆਪਣੇ ਪੁੱਤਰ ਬਲਜਿੰਦਰ ਸਿੰਘ ਨਾਲ ਸੀ.ਡੀ. ਡੀਲਕਸ ਮੋਟਰਸਾਈਕਲ ’ਤੇ ਆਪਣੇ ਪਿੰਡ ਅਮੀਰ ਸ਼ਾਹ ਤੋਂ ਵਾਇਆ ਬੁੱਟਰ ਰੋਸ਼ਨ ਸ਼ਾਹ ਪਿੰਡ ਬਹਿਕ ਪਛਾੜੀਆਂ ਵਿਖੇ ਕਿਸੇ ਨੂੰ ਮਿਲਣ ਲਈ ਜਾ ਰਹੇ ਸਨ ਕਿ ਜ਼ੀਰਾ-ਮੱਖੂ ਰੋਡ ਰਾਸ਼ਟਰੀ ਮਾਰਗ ਨੰਬਰ-54 ’ਤੇ ਬਣੇ ਇਕ ਆਰਜੀ ਕੱਟ ਰਾਹੀਂ, ਜਦੋਂ ਉਹ ਸੜਕ ਕਰਾਸ ਕਰਨ ਲੱਗੇ ਤਾਂ ਉਹਨਾਂ ਦਾ ਮੋਟਰਸਾਈਕਲ ਇਕ ਸਵਿਫਟ ਕਾਰ ਦੀ ਲਪੇਟ ਵਿਚ ਆ ਗਿਆ। ਉਹਨਾਂ ਨੇ ਦੱਸਿਆ ਕਿ ਇਸ ਦੌਰਾਨ ਮੋਟਰਸਾਈਕਲ ਚਲਾ ਰਹੇ ਬਲਜਿੰਦਰ ਸਿੰਘ (50) ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦੋਂਕਿ ਮੋਟਰਸਾਈਕਲ ਤੇ ਉਸ ਦੇ ਪਿੱਛੇ ਬੈਠੇ ਉਸ ਦੇ ਪਿਤਾ ਸਾਬਕਾ ਸਰਪੰਚ ਮਹਿਲ ਸਿੰਘ ਦੇ ਵੀ ਗੰਭੀਰ ਸੱਟਾਂ ਲੱਗ ਗਈਆਂ। ਉਹਨਾਂ ਦੱਸਿਆ ਕਿ ਸਾਬਕਾ ਸਰਪੰਚ ਮਹਿਲ ਸਿੰਘ ਨੂੰ ਜਦੋਂ ਇਲਾਜ ਲਈ ਜ਼ੀਰਾ ਦੇ ਇਕ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਤਾਂ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਡੀ.ਐਮ.ਸੀ.ਹਸਪਤਾਲ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਜਦੋਂਕਿ ਮ੍ਰਿਤਕ ਬਲਜਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਲਈ ਸਿਵਲ ਹਸਪਤਾਲ ਜ਼ੀਰਾ ਵਿਖੇ ਲਿਆਂਦਾ ਗਿਆ। ਉਹਨਾਂ ਦੱਸਿਆ ਕਿ ਮ੍ਰਿਤਕ ਬਲਜਿੰਦਰ ਸਿੰਘ ਆਪਣੇ ਪਿੱਛੇ ਪਤਨੀ ਤੋਂ ਇਲਾਵਾ 2 ਧੀਆਂ ਅਤੇ 1 ਪੁੱਤਰ ਛੱਡ ਗਿਆ ਹੈ। ਉਨਾ ਇਹ ਵੀ ਦੱਸਿਆ ਕਿ ਕਾਰ ਚਾਲਕ ਮੌਕੇ ਦਾ ਫਾਇਦਾ ਉਠਾ ਕੇ ਭੱਜਣ ਵਿਚ ਕਾਮਯਾਬ ਹੋ ਗਿਆ ਹੈ। ਦੂਸਰੇ ਪਾਸੇ ਸੂਚਨਾ ਮਿਲਣ ’ਤੇ ਥਾਣਾ ਸਦਰ ਜ਼ੀਰਾ ਦੀ ਪੁਲਿਸ ਨੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਵਿਧਵਾ ਮਾਤਾ ਦੇ ਮਕਾਨ ਦੀ ਛੱਤ ਉਸਾਰਨ ਲਈ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਨੇ ਦਿੱਤੀ ਮਾਲੀ ਸਹਾਇਤਾ ਅਗਲੀ ਖ਼ਬਰ ਜਥੇਦਾਰ ਮਲਸੀਆਂ ਵਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਨੂੰ ਬਰਤਨ ਅਤੇ ਦਰੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।