18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਬਲਾਕ ਪੱਧਰੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋਹੜੀਆਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ ਕਬੱਡੀ ਨੈਸ਼ਨਲ ਸਟਾਈਲ ਵਿਚ ਗੋਲਡ ਮੈਡਲ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਹਾਸਲ ਕੀਤੇ ਪਹਿਲੇ ਸਥਾਨ

ਗੁਰੂਹਰਸਹਾਏ, 18 ਨਵੰਬਰ (ਕਪਿਲ ਕੰਧਾਰੀ)-ਬਲਾਕ ਪੱਧਰੀ ਖੇਡਾਂ 2026 ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋਹੜੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਗੁਰੂ ਰਾਮਦਾਸ ਸਟੇਡੀਅਮ, ਗੁਰੂਹਰਸਹਾਏ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੈਡਮ ਸੁਨੀਤਾ ਰਾਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪਿੰਡੀ ਮੈਡਮ ਸੁਸ਼ੀਲ ਕੁਮਾਰੀ ਅਤੇ ਬਲਾਕ ਸਪੋਰਟਸ ਅਫ਼ਸਰ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ ਵੱਖ-ਵੱਖ ਸੈਂਟਰਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।

ਅਜੀਤ ਡੈਸਕ 19-11-2026
ਗੁਰੂਹਰਸਹਾਏ, 18 ਨਵੰਬਰ (ਕਪਿਲ ਕੰਧਾਰੀ)-ਬਲਾਕ ਪੱਧਰੀ ਖੇਡਾਂ 2026 ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋਹੜੀਆਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਗੁਰੂ ਰਾਮਦਾਸ ਸਟੇਡੀਅਮ, ਗੁਰੂਹਰਸਹਾਏ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੈਡਮ ਸੁਨੀਤਾ ਰਾਣੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਪਿੰਡੀ ਮੈਡਮ ਸੁਸ਼ੀਲ ਕੁਮਾਰੀ ਅਤੇ ਬਲਾਕ ਸਪੋਰਟਸ ਅਫ਼ਸਰ ਮੈਡਮ ਹਰਪ੍ਰੀਤ ਕੌਰ ਦੀ ਅਗਵਾਈ ਵਿਚ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ ਵੱਖ-ਵੱਖ ਸੈਂਟਰਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਨ੍ਹਾਂ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋਹੜੀਆਂ ਦੀ ਲੜਕਿਆਂ ਦੀ ਕਬੱਡੀ ਨੈਸ਼ਨਲ ਸਟਾਈਲ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਬਲਾਕ ਵਿਚੋਂ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਜਿੱਤਿਆ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ ਵਿਕਰਮਜੀਤ ਸਿੰਘ ਨੇ 200 ਮੀਟਰ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਦਿਆਂ ਸੋਨੇ ਦਾ ਤਗਮਾ ਜਿੱਤਿਆ, ਜਦਕਿ ਸਕੂਲ ਦੀ ਵਿਦਿਆਰਥਣ ਅਵਨੀਤ ਕੌਰ ਨੇ 600 ਮੀਟਰ ਦੌੜ ਵਿਚ ਗੋਲਡ ਮੈਡਲ ਪ੍ਰਾਪਤ ਕਰਕੇ ਆਪਣੀ ਖੇਡ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸੇ ਤਰ੍ਹਾਂ ਗੁਰੂਹਰਸਹਾਏ ਸੈਂਟਰ ਦੀਆਂ ਲੜਕੀਆਂ ਨੇ ਰਿਲੇਅ ਦੌੜ ਵਿਚ ਪਹਿਲਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਾਪਤੀ ਕੀਤੀ। ਜੇਤੂ ਖਿਡਾਰੀਆਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੈਡਮ ਸੁਸ਼ੀਲ ਕੁਮਾਰੀ, ਬਲਾਕ ਸਪੋਰਟਸ ਅਫ਼ਸਰ ਮੈਡਮ ਹਰਪ੍ਰੀਤ ਕੌਰ, ਸੀ.ਐੱਚ.ਟੀ. ਰਜਿੰਦਰ ਸਿੰਘ, ਰਾਜ ਕੁਮਾਰ, ਇਕਬਾਲ ਸਿੰਘ ਅਤੇ ਮਨਪ੍ਰੀਤ ਕੌਰ ਵਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਚਾਹ ਬੋਹੜੀਆਂ ਦੇ ਮੁੱਖ ਅਧਿਆਪਕ ਗੁਰਦੀਪ ਸਿੰਘ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਕੂਲ ਦੇ ਖੇਡ ਅਧਿਆਪਕ ਰਾਜਦੀਪ ਸਿੰਘ ਵਲੋਂ ਸਮੂਹ ਸਟਾਫ਼ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਖੇਡਾਂ ਲਈ ਲਗਾਤਾਰ ਸਖ਼ਤ ਮਿਹਨਤ ਕਰਵਾਈ ਜਾਂਦੀ ਹੈ। ਇਸੇ ਮਿਹਨਤ ਅਤੇ ਲਗਨ ਸਦਕਾ ਸਕੂਲ ਦੇ ਬੱਚੇ ਹਰ ਸਾਲ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰ ਰਹੇ ਹਨ। ਉਨ੍ਹਾਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੀ ਸਾਂਝੀ ਮਿਹਨਤ ਦਾ ਨਤੀਜਾ ਹਨ। ਖੇਡ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚਿਆਂ ਲਈ ਸਤਨਾਮ ਚਾਂਦੀ ਵਲੋਂ ਹੋਰ ਅਧਿਆਪਕਾਂ ਦੇ ਸਹਿਯੋਗ ਨਾਲ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ। ਇਸ ਮੌਕੇ ਪਰਮਜੀਤ ਸਿੰਘ, ਸੁਖਵਿੰਦਰ ਕੁਮਾਰ, ਸੀਮਾ ਬਜਾਜ, ਰਾਜੋ, ਸੀਮਾ ਰਾਣੀ, ਰਮਨ ਦਰੋਗ਼ਾ, ਜਗਸੀਰ ਕੁਮਾਰ, ਜਸਪਾਲ ਸਿੰਘ, ਗੁਰਵਿੰਦਰ ਗੋਲਡੀ, ਜਸਵੰਤ ਸਿੰਘ, ਰਮਨ ਬੱਬਰ ਅਤੇ ਜੋਗਿੰਦਰ ਸਿੰਘ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਆਸ ਪ੍ਰਗਟਾਈ ਕਿ ਖੇਡ ਅਧਿਆਪਕ ਰਾਜਦੀਪ ਸਿੰਘ ਦੀ ਅਗਵਾਈ ਹੇਠ ਵਿਦਿਆਰਥੀ ਜ਼ਿਲ੍ਹਾ ਪੱਧਰੀ ਖੇਡਾਂ ਲਈ ਹੋਰ ਸਖ਼ਤ ਮਿਹਨਤ ਕਰਨਗੇ ਅਤੇ ਉੱਥੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਕੇ ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ।
ਪਿਛਲੀ ਖ਼ਬਰ ਡੇਰਾ ਸ੍ਰੀ ਭਜਨਗੜ੍ਹ ਸਾਹਿਬ ਵਿਖੇ ਸੰਤ ਬਾਬਾ ਵਚਨ ਸਿੰਘ ਦੇ ਬਰਸੀ ਸਮਾਗਮਾਂ ਦੀ ਸ਼ੁਰੂਆਤ ਅਗਲੀ ਖ਼ਬਰ ਵਿਧਵਾ ਮਾਤਾ ਦੇ ਮਕਾਨ ਦੀ ਛੱਤ ਉਸਾਰਨ ਲਈ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਨੇ ਦਿੱਤੀ ਮਾਲੀ ਸਹਾਇਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।