18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਫ਼ਿਰੋਜ਼ਪੁਰ ਦੀਆਂ ਖਿਡਾਰਨਾਂ ਨੇ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜ਼ਿਲ੍ਹੇ ਦਾ ਮਾਣ ਵਧਾਇਆ

ਫ਼ਿਰੋਜ਼ਪੁਰ, 18 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਸੰਪੰਨ ਹੋਈ ਪਹਿਲੀ ਪੰਜਾਬ ਮਾਸਟਰ ਅਥਲੈਟਿਕਸ ਮੀਟ ਦੌਰਾਨ ਜਿੱਥੇ ਪੁਰਸ਼ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਅਤੇ ਸਰੀਰਕ ਸਮਰੱਥਾ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ, ਉੱਥੇ ਮਹਿਲਾ ਅਥਲੀਟਾਂ ਨੇ ਵੀ ਪੂਰੇ ਜੋਸ਼, ਜਜ਼ਬੇ ਅਤੇ ਦ੍ਰਿੜ੍ਹ ਇਰਾਦੇ ਨਾਲ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਸ ਮੀਟ ਵਿਚ ਫ਼ਿਰੋਜ਼ਪੁਰ ਦੀਆਂ ਮਹਿਲਾ ਖਿਡਾਰਨਾਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ, ਜਿਨ੍ਹਾਂ ਨੇ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਗਮੇ ਆਪਣੇ ਨਾਂ ਕੀਤੇ ਅਤੇ ਜ਼ਿਲ੍ਹੇ ਦਾ ਮਾਣ ਵਧਾਇਆ।

ਪਹਿਲੀ ਸਟੇਟ ਮਾਸਟਰਜ਼ ਅਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਫ਼ਿਰੋਜ਼ਪੁਰ ਦੀਆਂ ਵੈਟਰਨ ਅਥਲੀਟ। 19-11-2026
ਫ਼ਿਰੋਜ਼ਪੁਰ, 18 ਨਵੰਬਰ (ਗੁਰਿੰਦਰ ਸਿੰਘ)-ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਵਿਖੇ ਸੰਪੰਨ ਹੋਈ ਪਹਿਲੀ ਪੰਜਾਬ ਮਾਸਟਰ ਅਥਲੈਟਿਕਸ ਮੀਟ ਦੌਰਾਨ ਜਿੱਥੇ ਪੁਰਸ਼ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਅਤੇ ਸਰੀਰਕ ਸਮਰੱਥਾ ਦਾ ਸ਼ਾਨਦਾਰ ਮੁਜ਼ਾਹਰਾ ਕੀਤਾ, ਉੱਥੇ ਮਹਿਲਾ ਅਥਲੀਟਾਂ ਨੇ ਵੀ ਪੂਰੇ ਜੋਸ਼, ਜਜ਼ਬੇ ਅਤੇ ਦ੍ਰਿੜ੍ਹ ਇਰਾਦੇ ਨਾਲ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ। ਇਸ ਮੀਟ ਵਿਚ ਫ਼ਿਰੋਜ਼ਪੁਰ ਦੀਆਂ ਮਹਿਲਾ ਖਿਡਾਰਨਾਂ ਵਿਸ਼ੇਸ਼ ਖਿੱਚ ਦਾ ਕੇਂਦਰ ਰਹੀਆਂ, ਜਿਨ੍ਹਾਂ ਨੇ ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਤਗਮੇ ਆਪਣੇ ਨਾਂ ਕੀਤੇ ਅਤੇ ਜ਼ਿਲ੍ਹੇ ਦਾ ਮਾਣ ਵਧਾਇਆ। ਜਾਣਕਾਰੀ ਦਿੰਦਿਆਂ ਮਾਸਟਰ ਅਥਲੈਟਿਕ ਫੈਡਰੇਸ਼ਨ ਆਫ਼ ਪੰਜਾਬ ਦੇ ਪ੍ਰਧਾਨ ਰਜਿੰਦਰ ਸਿੰਘ ਸਿਧਵਾਂ, ਚੇਅਰਮੈਨ ਰਜਵੰਤ ਸਿੰਘ ਘੁੱਲੀ, ਸਟੇਟ ਸਕੱਤਰ ਪ੍ਰਗਟ ਸਿੰਘ ਗਿੱਲ, ਜ਼ਿਲ੍ਹਾ ਮਾਸਟਰਜ਼ ਅਥਲੈਟਿਕਸ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਪ੍ਰਧਾਨ ਡਾ.ਗੁਰਿੰਦਰਜੀਤ ਸਿੰਘ ਢਿੱਲੋਂ, ਜਨਰਲ ਸਕੱਤਰ ਈਸ਼ਵਰ ਸ਼ਰਮਾ ਅਤੇ ਪ੍ਰੈੱਸ ਸਕੱਤਰ ਸਰਬਜੀਤ ਸਿੰਘ ਭਾਵੜਾ ਨੇ ਦੱਸਿਆ ਕਿ ਦੋ ਦਿਨਾਂ ਇਸ ਮੀਟ ਵਿਚ 100, 200, 400, 800, 1500 ਮੀਟਰ ਅਤੇ 3 ਕਿੱਲੋਮੀਟਰ ਦੌੜਾਂ ਤੋਂ ਇਲਾਵਾ ਵਾਕ, ਲੰਬੀ ਛਾਲ, ਉੱਚੀ ਛਾਲ, ਸ਼ਾਟ ਪੁੱਟ, ਜੈਵਲਿਨ, ਡਿਸਕਸ ਅਤੇ ਹੈਮਰ ਥਰੋਅ ਦੇ ਮੁਕਾਬਲੇ ਕਰਵਾਏ ਗਏ। ਤਿੰਨ ਕਿੱਲੋਮੀਟਰ ਦੌੜ ਵਿਚ ਫ਼ਿਰੋਜ਼ਪੁਰ ਦੀ ਮਣੀ ਰਾਣਾ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਮੁਹਾਲੀ ਦੀ ਰਿਸ਼ੂ ਵਸ਼ਿਸ਼ਟ ਦੂਜੇ ਸਥਾਨ ’ਤੇ ਰਹੀ। ਵੱਖ-ਵੱਖ ਉਮਰ ਵਰਗਾਂ ਵਿਚ 35 ਸਾਲ ਤੋਂ ਵੱਧ ਉਮਰ ਵਰਗ ਵਿਚ ਮਨਿੰਦਰ ਕੌਰ ਫ਼ਿਰੋਜ਼ਪੁਰ, 40 ਸਾਲ ਤੋਂ ਵੱਧ ਉਮਰ ਵਰਗ ਵਿਚ ਰਾਜਨੀਤ ਕੌਰ ਮਲੇਰਕੋਟਲਾ ਅਤੇ ਸੁਖਦੀਪ ਕੌਰ ਬਰਨਾਲਾ, 50 ਸਾਲ ਤੋਂ ਵੱਧ ਉਮਰ ਵਰਗ ਵਿਚ ਗੁਰਪ੍ਰੀਤ ਕੌਰ ਹੁਸ਼ਿਆਰਪੁਰ, 55 ਸਾਲ ਤੋਂ ਵੱਧ ਉਮਰ ਵਰਗ ਵਿਚ ਸਰੋਜ ਰਾਣੀ ਸੰਗਰੂਰ, 60 ਸਾਲ ਤੋਂ ਵੱਧ ਉਮਰ ਵਰਗ ਵਿਚ ਸਰਬਜੀਤ ਕੌਰ ਲੁਧਿਆਣਾ ਅਤੇ 65 ਸਾਲ ਤੋਂ ਵੱਧ ਉਮਰ ਵਰਗ ਵਿਚ ਦਵਿੰਦਰ ਕੌਰ ਫ਼ਿਰੋਜ਼ਪੁਰ ਨੇ ਜਿੱਤ ਦਰਜ ਕੀਤੀ। ਸ਼ਾਟ ਪੁੱਟ ਵਿਚ ਨੇਹਾ ਖਾਨ, ਗੁਰਜੀਤ ਕੌਰ, ਰਾਜਵੀਰ ਕੌਰ, ਰਜਨੀ ਅਤੇ ਰਾਜਵਿੰਦਰ ਕੌਰ ਸਮੇਤ ਫ਼ਿਰੋਜ਼ਪੁਰ ਦੀਆਂ ਖਿਡਾਰਨਾਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਪਹਿਲੇ ਸਥਾਨ ਹਾਸਲ ਕੀਤੇ। 100 ਮੀਟਰ ਦੌੜ ਵਿਚ ਪਰਮਜੀਤ ਕੌਰ, ਸੁਖਵਿੰਦਰ ਕੌਰ ਅਤੇ ਬਖਸ਼ੀਸ਼ ਕੌਰ, ਜਦਕਿ 1500 ਮੀਟਰ ਵਿਚ ਫ਼ਿਰੋਜ਼ਪੁਰ ਦੀ ਸਿਮਰਨ ਸਿੰਘਲਾ ਨੇ ਜਿੱਤ ਪ੍ਰਾਪਤ ਕੀਤੀ। ਜੈਵਲਿਨ ਥਰੋਅ, ਲੰਬੀ ਛਾਲ, 200 ਮੀਟਰ ਅਤੇ ਹੈਮਰ ਥਰੋਅ ਦੇ ਮੁਕਾਬਲਿਆਂ ਵਿਚ ਵੀ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੀਆਂ ਖਿਡਾਰਨਾਂ ਨੇ ਆਪਣੀ ਖੇਡ ਦਾ ਲੋਹਾ ਮਨਵਾਇਆ। ਫ਼ਿਰੋਜ਼ਪੁਰ ਦੀਆਂ ਨੇਹਾ ਖਾਨ, ਜਸਬੀਰ ਕੌਰ ਅਤੇ ਮਨਪ੍ਰੀਤ ਕੌਰ ਨੇ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦੇ ਸੁਚਾਰੂ ਸੰਚਾਲਨ ਵਿਚ ਜਸਬੀਰ ਕੌਰ, ਨੇਹਾ ਖਾਨ, ਨੀਲਮ ਭੁੱਲਰ ਅਤੇ ਗੁਰਮੀਤ ਕੌਰ ਨੇ ਅਹਿਮ ਭੂਮਿਕਾ ਨਿਭਾਈ। ਪ੍ਰਬੰਧਕਾਂ ਨੇ ਕਿਹਾ ਕਿ ਵੱਖ-ਵੱਖ ਉਮਰ ਵਰਗਾਂ ਦੀਆਂ ਮਹਿਲਾ ਖਿਡਾਰੀਆਂ ਦੀ ਉਤਸ਼ਾਹਪੂਰਨ ਸ਼ਮੂਲੀਅਤ ਅਤੇ ਪ੍ਰਾਪਤੀਆਂ ਮਹਿਲਾ ਸਸ਼ਕਤੀਕਰਨ ਤੇ ਖੇਡ ਸਭਿਆਚਾਰ ਦੀ ਮਜ਼ਬੂਤੀ ਦਾ ਪ੍ਰਮਾਣ ਹਨ। ਇਸ ਮੌਕੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਖੇਡ ਪ੍ਰੇਮੀ ਅਤੇ ਪਤਵੰਤੇ ਹਾਜ਼ਰ ਸਨ।
ਪਿਛਲੀ ਖ਼ਬਰ ਗਊ ਸੇਵਾ ਮਨੁੱਖਤਾ ਦੀ ਸੇਵਾ ਦੇ ਬਰਾਬਰ, ਹਰੇਕ ਵਿਅਕਤੀ ਗਊ ਮਾਤਾ ਦੀ ਸੰਭਾਲ ਅਤੇ ਸੁਰੱਖਿਆ ਲਈ ਅੱਗੇ ਆਵੇ- ਧਰਮਪਾਲ ਬਾਂਸਲ ਅਗਲੀ ਖ਼ਬਰ ਐੱਨ.ਪੀ.ਐੱਸ. ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫੂਕ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।