18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨੌਜਵਾਨਾਂ ਨੂੰ ਲੋਕਤੰਤਰੀ ਪ੍ਰਕਿਰਿਆ ਨਾਲ ਜੋੜਨ ਲਈ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਖੇ ਲੇਖ ਲੇਖਣ ਅਤੇ ਕੁਇਜ਼ ਮੁਕਾਬਲੇ ਕਰਵਾਏ

ਫ਼ਿਰੋਜ਼ਪੁਰ, 18 ਨਵੰਬਰ (ਗੁਰਿੰਦਰ ਸਿੰਘ)-ਭਾਰਤੀ ਲੋਕਤੰਤਰ ਦੀ ਮਜ਼ਬੂਤੀ ਅਤੇ ਨੌਜਵਾਨ ਪੀੜ੍ਹੀ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ 77-ਫ਼ਿਰੋਜ਼ਪੁਰ ਦਿਹਾਤੀ ਦੇ ਹਲਕਾ ਪੱਧਰੀ ਲੇਖ ਲੇਖਣ ਅਤੇ ਕੁਇਜ਼ ਮੁਕਾਬਲੇ ਐੱਸ. ਬੀ.

ਅਜੀਤ ਡੈਸਕ 19-11-2026
ਫ਼ਿਰੋਜ਼ਪੁਰ, 18 ਨਵੰਬਰ (ਗੁਰਿੰਦਰ ਸਿੰਘ)-ਭਾਰਤੀ ਲੋਕਤੰਤਰ ਦੀ ਮਜ਼ਬੂਤੀ ਅਤੇ ਨੌਜਵਾਨ ਪੀੜ੍ਹੀ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸਿਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਵਿਧਾਨ ਸਭਾ ਹਲਕਾ 77-ਫ਼ਿਰੋਜ਼ਪੁਰ ਦਿਹਾਤੀ ਦੇ ਹਲਕਾ ਪੱਧਰੀ ਲੇਖ ਲੇਖਣ ਅਤੇ ਕੁਇਜ਼ ਮੁਕਾਬਲੇ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਵਿਖੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਸਕੂਲਾਂ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਲੋਕਤੰਤਰੀ ਪ੍ਰਣਾਲੀ ਅਤੇ ਚੋਣ ਪ੍ਰਕਿਰਿਆ ਸਬੰਧੀ ਆਪਣੇ ਗਿਆਨ ਦਾ ਪ੍ਰਗਟਾਵਾ ਕੀਤਾ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਦੀਪਸ਼ਿਖਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ ਡਾ.ਅਮਨਦੀਪ ਕੌਰ ਅਤੇ ਸਹਾਇਕ ਕਮਿਸ਼ਨਰ ਹਿਮਾਂਸ਼ੂ ਕਾਦਿਆਨ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਕਰਵਾਏ ਗਏ ਸਮਾਗਮ ਮੌਕੇ ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ.ਸੁਰੇਸ਼ ਕੁਮਾਰ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਰਜਿਸਟਰਾਰ ਡਾ.ਰਾਜੀਵ ਅਰੋੜਾ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਵੀਪ ਕੋਆਰਡੀਨੇਟਰ ਕਮਲ ਸ਼ਰਮਾ, ਨੋਡਲ ਅਫ਼ਸਰ ਗੁਰਜੀਵਨ ਸਿੰਘ, ਗੁਰਪ੍ਰੀਤ ਸਿੰਘ ਅਤੇ ਕਮਲ ਖੰਨਾ ਦੀ ਅਗਵਾਈ ਹੇਠ ਕਰਵਾਏ ਗਏ ਮੁਕਾਬਲਿਆਂ ਦੌਰਾਨ ਲੇਖ ਲੇਖਣ ਵਿਚ ਵਿਦਿਆਰਥੀਆਂ ਨੇ ਲੋਕਤੰਤਰੀ ਕਦਰਾਂ-ਕੀਮਤਾਂ, ਸੰਵਿਧਾਨਕ ਅਧਿਕਾਰਾਂ ਅਤੇ ਵੋਟ ਦੀ ਮਹੱਤਤਾ ਬਾਰੇ ਵਿਚਾਰ ਪੇਸ਼ ਕੀਤੇ। ਕੁਇਜ਼ ਮੁਕਾਬਲੇ ਵਿਚ ਭਾਗੀਦਾਰਾਂ ਨੇ ਚੋਣ ਪ੍ਰਕਿਰਿਆ ਅਤੇ ਲੋਕਤੰਤਰ ਨਾਲ ਜੁੜੇ ਸਵਾਲਾਂ ਦੇ ਜਵਾਬ ਦੇ ਕੇ ਆਪਣੀ ਜਾਣਕਾਰੀ ਅਤੇ ਸੂਝ-ਬੂਝ ਦਾ ਪ੍ਰਦਰਸ਼ਨ ਕੀਤਾ। ਲੇਖ ਲੇਖਣ ਦੇ ਸਕੂਲ ਵਰਗ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਰ ਖਾਂ ਦੀ ਪ੍ਰੀਤ ਨੇ ਪਹਿਲਾ, ਇਸੇ ਸਕੂਲ ਦੀ ਅਸ਼ਮੀਤ ਕੌਰ ਨੇ ਦੂਜਾ ਅਤੇ ਸਰਕਾਰੀ ਹਾਈ ਸਕੂਲ ਗਿੱਲ ਦੀ ਮਨਵੀਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਯੂਨੀਵਰਸਿਟੀ ਵਰਗ ਵਿਚ ਹਿਮਾਨੀ ਨੇ ਪਹਿਲਾ ਅਤੇ ਹਰਕੀਰਤ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਕੁਇਜ਼ ਮੁਕਾਬਲੇ ਵਿਚ ਸਰਕਾਰੀ ਸਕੂਲ ਮਾਨਾ ਸਿੰਘ ਵਾਲਾ ਦੀ ਟੀਮ ਨੇ ਪਹਿਲਾ, ਸਰਕਾਰੀ ਸਕੂਲ ਗਿੱਲ ਨੇ ਦੂਜਾ ਅਤੇ ਆਦਰਸ਼ ਸਕੂਲ ਬੁੱਕਣ ਖਾਂ ਵਾਲਾ ਨੇ ਤੀਜਾ ਸਥਾਨ ਹਾਸਲ ਕੀਤਾ। ਮੁਕਾਬਲਿਆਂ ਦੇ ਨਤੀਜਿਆਂ ਦਾ ਮੁਲਾਂਕਣ ਹਰਮਨਪ੍ਰੀਤ ਕੌਰ ਅਤੇ ਨਵਨੀਤ ਕੌਰ ਨੇ ਜੱਜਾਂ ਵਜੋਂ ਕੀਤਾ। ਸਮਾਗਮ ਦਾ ਸੰਚਾਲਨ ਡਾ.ਸਤਿੰਦਰ ਸਿੰਘ, ਸਵੀਪ ਕੋਆਰਡੀਨੇਟਰ ਅਤੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਦੀ ਦੇਖ-ਰੇਖ ਹੇਠ ਹੋਇਆ। ਪ੍ਰਬੰਧਾਂ ਵਿਚ ਦੀਪਾਲੀ ਚੌਧਰੀ, ਜਗਰੂਪ ਸਿੰਘ, ਮੰਤਾ ਰਾਣੀ, ਸ਼ੱਲੂ, ਕਵਿਤਾ ਕੰਬੋਜ, ਗੁਰਜੀਵਨ ਸਿੰਘ, ਡਾ. ਕਮਲ ਛੰਨੋ ਅਤੇ ਗੁਰਪ੍ਰੀਤ ਸਿੰਘ ਨੇ ਅਹਿਮ ਯੋਗਦਾਨ ਪਾਇਆ। ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਲੋਕਤੰਤਰ ਦੀ ਮਜ਼ਬੂਤੀ ਲਈ ਉਨ੍ਹਾਂ ਦਾ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਹੋਣਾ ਲਾਜ਼ਮੀ ਹੈ। ਉਨ੍ਹਾਂ ਨੌਜਵਾਨਾਂ ਨੂੰ ਵੋਟਰ ਵਜੋਂ ਆਪਣੀ ਰਜਿਸਟਰੇਸ਼ਨ ਕਰਵਾਉਣ, ਵੋਟ ਦੇ ਅਧਿਕਾਰ ਦੀ ਜ਼ਿੰਮੇਵਾਰੀ ਨਾਲ ਵਰਤੋਂ ਕਰਨ ਅਤੇ ਹੋਰਨਾਂ ਨੂੰ ਵੀ ਵੋਟ ਪਾਉਣ ਲਈ ਪ੍ਰੇਰਿਤ ਕਰਨ ਦਾ ਸੱਦਾ ਦਿੱਤਾ।
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਨੇ ਉਜਾਲਾ ਸਿਗਨਸ ਹਸਪਤਾਲ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਵਿਸ਼ੇਸ਼ ਯੂਰੋਲੋਜੀ ਓ.ਪੀ.ਡੀ. ਹਰ ਮੰਗਲਵਾਰ ਗੁਰਦ... ਅਗਲੀ ਖ਼ਬਰ ਗੁਰੂਹਰਸਹਾਏ ਵਿਖੇ ਤੀਜਾ ਵਿਸ਼ਾਲ ਜਾਗਰਣ ਅਤੇ ਜਨਮ ਉਤਸਵ ਸਮਾਗਮ 19, 20 ਨੂੰ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ ਯਾਤਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।