18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਗੁਰੂਹਰਸਹਾਏ ਹਲਕੇ ਤੋਂ ਚੋਣ ਮੈਦਾਨ ’ਚ ਨਿੱਤਰਨ ਲਈ ਗੁਰਭੇਜ ਸਿੰਘ ਟਿੱਬੀ ਨੇ ਪੇਸ਼ ਕੀਤੀ ਦਾਅਵੇਦਾਰੀ

ਫ਼ਿਰੋਜ਼ਪੁਰ, 18 ਨਵੰਬਰ (ਸੁਖਵਿੰਦਰ ਸਿੰਘ)-ਗੁਰਭੇਜ ਸਿੰਘ ਟਿੱਬੀ ਨੇ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਹਲਕੇ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਵਲੋਂ ਉਨ੍ਹਾਂ ਨੂੰ ਮੌਕਾ ਦਿੱਤਾ ਜਾਂਦਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਉਹ ਚੋਣ ਜਿੱਤਦੇ ਹਨ ਤਾਂ ਮਹਿਲਾਵਾਂ ਨੂੰ ਯੋਗ ਸਹਾਇਤਾ ਮੁਹੱਈਆ ਕਰਵਾਉਣ, ਕਿਸਾਨੀ ਹਿੱਤਾਂ ਦੀ ਰਾਖੀ ਅਤੇ ਓ.

ਅਜੀਤ ਡੈਸਕ 19-11-2026
ਫ਼ਿਰੋਜ਼ਪੁਰ, 18 ਨਵੰਬਰ (ਸੁਖਵਿੰਦਰ ਸਿੰਘ)-ਗੁਰਭੇਜ ਸਿੰਘ ਟਿੱਬੀ ਨੇ ਗੁਰੂਹਰਸਹਾਏ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਲਈ ਆਪਣੀ ਦਾਅਵੇਦਾਰੀ ਪੇਸ਼ ਕਰਦਿਆਂ ਹਲਕੇ ਦੀ ਸਿਆਸਤ ਵਿਚ ਨਵੀਂ ਚਰਚਾ ਛੇੜ ਦਿੱਤੀ ਹੈ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਵਲੋਂ ਉਨ੍ਹਾਂ ਨੂੰ ਮੌਕਾ ਦਿੱਤਾ ਜਾਂਦਾ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਉਹ ਚੋਣ ਜਿੱਤਦੇ ਹਨ ਤਾਂ ਮਹਿਲਾਵਾਂ ਨੂੰ ਯੋਗ ਸਹਾਇਤਾ ਮੁਹੱਈਆ ਕਰਵਾਉਣ, ਕਿਸਾਨੀ ਹਿੱਤਾਂ ਦੀ ਰਾਖੀ ਅਤੇ ਓ.ਬੀ.ਸੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਹਿਲ ਦੇ ਆਧਾਰ ’ਤੇ ਕੰਮ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕੇ ਦੇ ਸਰਬਪੱਖੀ ਵਿਕਾਸ ਦੇ ਨਾਲ-ਨਾਲ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਨਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਰਹੇਗੀ।
ਪਿਛਲੀ ਖ਼ਬਰ ਪ੍ਰਾਚੀਨ ਸ਼ਿਵ ਮੰਦਰ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗੋਪ ਅਸ਼ਟਮੀ ਦਾ ਪਵਿੱਤਰ ਤਿਉਹਾਰ ਅਗਲੀ ਖ਼ਬਰ ਮਾਤਾ ਮਹਿੰਦਰ ਕੌਰ ਕਾਹਲੋਂ ਨਮਿਤ ਅੰਤਿਮ ਅਰਦਾਸ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।