19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਰਾਹੀਂ ਸੌਂਪਿਆ ਚੇਤਾਵਨੀ ਪੱਤਰ

ਫ਼ਿਰੋਜ਼ਪੁਰ, 19 ਨਵੰਬਰ (ਕੁਲਬੀਰ ਸਿੰਘ ਸੋਢੀ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. ਵਲੋਂ ਆਪਣੇ ਮੈਂਬਰਾਂ ਦੀ ਟਰੇਨਿੰਗ ਸ਼ੁਰੂ ਕਰਵਾਉਣ ਅਤੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ।

ਅਜੀਤ ਡੈਸਕ 20-11-2026
ਫ਼ਿਰੋਜ਼ਪੁਰ, 19 ਨਵੰਬਰ (ਕੁਲਬੀਰ ਸਿੰਘ ਸੋਢੀ)- ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. ਵਲੋਂ ਆਪਣੇ ਮੈਂਬਰਾਂ ਦੀ ਟਰੇਨਿੰਗ ਸ਼ੁਰੂ ਕਰਵਾਉਣ ਅਤੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਘਰਸ਼ ਤੇਜ਼ ਕਰਨ ਦਾ ਐਲਾਨ ਕੀਤਾ ਗਿਆ ਹੈ। ਜਥੇਬੰਦੀ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਨੇ ਸੂਬਾ ਕੈਸ਼ੀਅਰ ਡਾ.ਰਾਕੇਸ਼ ਮਹਿਤਾ ਅਤੇ ਜ਼ਿਲ੍ਹਾ ਪ੍ਰਧਾਨ ਡਾ. ਹਰਭਜਨ ਕੰਬੋਜ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਰਾਹੀਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂ ਚੇਤਾਵਨੀ ਪੱਤਰ ਭੇਜਿਆ ਗਿਆ। ਆਗੂਆਂ ਨੇ ਸਪਸ਼ਟ ਕੀਤਾ ਕਿ ਜੇਕਰ 25 ਨਵੰਬਰ ਤੱਕ ਟਰੇਨਿੰਗ ਸ਼ੁਰੂ ਕਰਨ ਸਬੰਧੀ ਕੋਈ ਠੋਸ ਕਾਰਵਾਈ ਨਾ ਕੀਤੀ ਗਈ ਤਾਂ ਜਥੇਬੰਦੀ ਵਲੋਂ ਸੂਬਾ ਪੱਧਰ ’ਤੇ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਆਗੂ ਡਾ.ਰਾਕੇਸ਼ ਮਹਿਤਾ ਅਤੇ ਡਾ.ਹਰਭਜਨ ਕੰਬੋਜ ਨੇ ਕਿਹਾ ਕਿ ਪੰਜਾਬ ਵਿਚ ਲਗਭਗ ਡੇਢ ਲੱਖ ਅਨਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਆਪਣੇ ਕੰਮ ਨੂੰ ਕਾਨੂੰਨੀ ਮਾਨਤਾ ਅਤੇ ਸਿਖਲਾਈ ਦੇਣ ਦੀ ਮੰਗ ਨੂੰ ਲੈ ਕੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਵੀ ਇਸ ਮਸਲੇ ਨੂੰ ਜਾਇਜ਼ ਮੰਨਦਿਆਂ ਹੱਲ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਅਮਲੀ ਰੂਪ ਵਿਚ ਕੋਈ ਹੱਲ ਨਹੀਂ ਨਿਕਲਿਆ। ਮੌਜ਼ੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਇਸ ਮੰਗ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ, ਪਰ ਵਾਰ-ਵਾਰ ਭਰੋਸੇ ਮਿਲਣ ਦੇ ਬਾਵਜੂਦ ਟਰੇਨਿੰਗ ਸ਼ੁਰੂ ਨਾ ਹੋਣਾ ਮੈਡੀਕਲ ਪ੍ਰੈਕਟੀਸ਼ਨਰਾਂ ਵਿਚ ਰੋਸ ਪੈਦਾ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀ ਡਾਇਰੈਕਟਰ ਡਾ.ਹਿਤਿੰਦਰ ਕੌਰ ਵਲੋਂ 21 ਜੁਲਾਈ 2026 ਨੂੰ ਸਾਰੇ ਸਿਵਲ ਸਰਜਨਾਂ ਨੂੰ ਪੱਤਰ ਜਾਰੀ ਕਰਕੇ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਵਿੱਦਿਅਕ ਯੋਗਤਾ ਅਤੇ ਤਜਰਬੇ ਸਬੰਧੀ ਸਵੈ-ਘੋਸ਼ਣਾ ਪੱਤਰ ਇਕੱਠੇ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਸਨ। ਇਸ ਦੇ ਤਹਿਤ ਜਥੇਬੰਦੀ ਦੇ ਹਜ਼ਾਰਾਂ ਮੈਂਬਰਾਂ ਨੇ ਆਪਣੇ ਲੋੜੀਂਦੇ ਦਸਤਾਵੇਜ਼ ਸਿਵਲ ਸਰਜਨ ਦਫ਼ਤਰਾਂ ਵਿਚ ਜਮ੍ਹਾ ਕਰਵਾ ਦਿੱਤੇ ਹਨ। ਇਸ ਪ੍ਰਕਿਰਿਆ ਨੂੰ ਪੂਰਾ ਹੋਏ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਟਰੇਨਿੰਗ ਸ਼ੁਰੂ ਕਰਨ ਲਈ ਕੋਈ ਠੋਸ ਕਦਮ ਨਾ ਚੁੱਕਿਆ ਜਾਣਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੈਡੀਕਲ ਪ੍ਰੈਕਟੀਸ਼ਨਰਾਂ ਦੀ ਲੰਮੇ ਸਮੇਂ ਤੋਂ ਲਟਕ ਰਹੀ ਮੰਗ ਨੂੰ ਗੰਭੀਰਤਾ ਨਾਲ ਲੈਂਦਿਆਂ 25 ਨਵੰਬਰ ਤੱਕ ਟਰੇਨਿੰਗ ਸ਼ੁਰੂ ਕਰਨ ਦਾ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਨਿਰਧਾਰਤ ਸਮੇਂ ਤੱਕ ਕੋਈ ਸਾਰਥਕ ਕਦਮ ਨਾ ਚੁੱਕੇ ਜਾਣ ਦੀ ਸੂਰਤ ਵਿਚ ਐਸੋਸੀਏਸ਼ਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਜ਼ਿਲ੍ਹਾ ਕੈਸ਼ੀਅਰ ਡਾ.ਬਿਸ਼ਨ ਚੰਦ, ਜਨਰਲ ਸਕੱਤਰ ਡਾ.ਸੰਤੋਖ ਸਿੰਘ, ਸੀਨੀਅਰ ਮੀਤ ਪ੍ਰਧਾਨ ਡਾ.ਜਸਵਿੰਦਰ ਸਿੰਘ, ਜ਼ਿਲ੍ਹਾ ਸਲਾਹਕਾਰ ਡਾ.ਜਸਵੰਤ ਸਿੰਘ, ਸਟੇਜ ਸਕੱਤਰ ਡਾ.ਸਵਿੰਦਰ ਸਿੰਘ, ਸਹਾਇਕ ਸਟੇਜ ਸਕੱਤਰ ਡਾ.ਧਰਮਿੰਦਰ ਸਿੰਘ, ਸਹਾਇਕ ਪ੍ਰੈੱਸ ਸਕੱਤਰ ਡਾ.ਬਸੰਤ ਸਿੰਘ, ਸਹਾਇਕ ਚੇਅਰਮੈਨ ਡਾ.ਤਿਲਕ ਸਿੰਘ, ਕਮੇਟੀ ਮੈਂਬਰ ਡਾ.ਕੁਲਬੀਰ ਸਿੰਘ ਅਤੇ ਡਾ . ਅਮਰਜੀਤ ਸਿੰਘ ਤੋਂ ਇਲਾਵਾ ਫ਼ਿਰੋਜ਼ਪੁਰ ਸ਼ਹਿਰੀ ਬਲਾਕ ਪ੍ਰਧਾਨ ਡਾ.ਭਜਨ ਸਿੰਘ, ਜ਼ੀਰਾ ਬਲਾਕ ਪ੍ਰਧਾਨ ਡਾ. ਆਤਮਾ ਸਿੰਘ, ਮੱਲਾਂਵਾਲਾ ਖ਼ਾਸ ਬਲਾਕ ਪ੍ਰਧਾਨ ਡਾ.ਗੁਰਪਿੰਦਰ ਸਿੰਘ, ਮਖੂ ਦਿਹਾਤੀ ਬਲਾਕ ਪ੍ਰਧਾਨ ਡਾ.ਪਰਮਜੀਤ ਸਿੰਘ, ਮਖੂ ਸ਼ਹਿਰੀ ਬਲਾਕ ਪ੍ਰਧਾਨ ਡਾ.ਲਵਪ੍ਰੀਤ ਸਿੰਘ, ਡਾ.ਸੁਖਦੀਪ ਸਿੰਘ, ਡਾ.ਰਾਜਵਿੰਦਰ ਸਿੰਘ, ਡਾ.ਜਸਕਰਨ ਸਿੰਘ, ਡਾ.ਰਾਮ ਸਿੰਘ, ਡਾ.ਸੰਦੀਪ ਸਿੰਘ ਸਮੇਤ ਵੱਖ-ਵੱਖ ਬਲਾਕਾਂ ਦੇ ਆਗੂ ਅਤੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਪੀ.ਪੀ.ਐੱਸ.ਸੀ. ਭਰਤੀ ਦੀ ਸੀ.ਬੀ.ਆਈ. ਜਾਂਚ ਹੋਵੇ -ਡਾ. ਸੁਭਾਸ਼ ਸ਼ਰਮਾ ਅਗਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਦੀ ਹੜਤਾਲ ਕਾਰਨ ਫ਼ਿਰੋਜ਼ਪੁਰ ’ਚ ਸਿਹਤ ਵਿਭਾਗ ਦੀਆਂ ਅਹਿਮ ਸੇਵਾਵਾਂ ਪ੍ਰਭਾਵਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।