21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ਵਿਚ ਧਾਰਾ 163 ਲਾਗੂ ਕਰਨ ਦੇ ਹੁਕਮ ਜਾਰੀ

ਫ਼ਿਰੋਜ਼ਪੁਰ, 20 ਨਵੰਬਰ(ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕ੍ਰਿਸ਼ਨਾ ਪਾਲ ਰਾਜਪੂਤ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 22 ਨਵੰਬਰ ਨੂੰ ਐਨ. ਐਮ.

ਜਾਣਕਾਰੀ ਦਿੰਦੇ ਹੋਏ ਪ੍ਰਤੀਕ ਡਿਪਟੀ ਕਮਿਸ਼ਨਰ ਕ੍ਰਿਸ਼ਨਪਾਲ ਰਾਜਪੂਤ 21-11-2026
ਫ਼ਿਰੋਜ਼ਪੁਰ, 20 ਨਵੰਬਰ(ਸੁਖਵਿੰਦਰ ਸਿੰਘ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਕ੍ਰਿਸ਼ਨਾ ਪਾਲ ਰਾਜਪੂਤ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 22 ਨਵੰਬਰ ਨੂੰ ਐਨ.ਐਮ.ਐਮ.ਐਸ/ਪੀ. ਐਸ.ਟੀ.ਐਸ.ਈ. ਪ੍ਰੀਖਿਆ ਲਈ ਜ਼ਿਲ੍ਹੇ ਵਿਚ ਬਣਾਏ ਗਏ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦਾਇਰੇ ਵਿਚ ਧਾਰਾ 163 ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਜ਼ਿਲ੍ਹੇ ਵਿਚ ਐਨ.ਐਮ.ਐਮ.ਐਸ/ ਪੀ.ਐਸ.ਟੀ.ਐਸ.ਈ. ਦੀ ਪ੍ਰੀਖਿਆ ਕਰਵਾਈ ਜਾ ਰਹੀ ਹੈ। ਜਿਸ ਲਈ ਫ਼ਿਰੋਜ਼ਪੁਰ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਿਰੋਜ਼ਪੁਰ, ਡੀ.ਏ.ਵੀ ਲੜਕੀਆਂ ਸੀਨੀਅਰ ਸਕੈਂਡਰੀ ਸਕੂਲ ਫ਼ਿਰੋਜ਼ਪੁਰ ਛਾਉਣੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜ਼ੀਰਾ, ਸਰਕਾਰੀ ਹਾਈ ਸਕੂਲ ਮੋਹਨ ਕੇ ਹਿਠਾੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਗੁਰੂਹਰਸਹਾਏ, ਸਕੂਲ ਆਫ ਐਮੀਂਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫ਼ਿਰੋਜ਼ਪੁਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਜ਼ੀਰਾ ਅਤੇ ਸਕੂਲ ਆਫ ਐਮੀਨੈਂਸ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰੂਹਰਸਹਾਏ ਵਿਖੇ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦਾਇਰੇ ਵਿਚ ਧਾਰਾ 163 ਲਾਗੂ ਹੋਵੇਗੀ। ਇਹ ਹੁਕਮ ਇਨ੍ਹਾਂ ਪ੍ਰੀਖਿਆ ਕੇਂਦਰਾਂ ’ਤੇ ਡਿਊਟੀ ਦੇ ਰਹੇ ਮੁਲਾਜ਼ਮਾਂ ’ਤੇ ਲਾਗੂ ਨਹੀਂ ਹੋਣਗੇ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਕੈਂਟ ਪੁਲਿਸ ਵਲੋਂ ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ 100 ਗ੍ਰਾਮ ਹੈਰੋਇਨ ਅਤੇ 1 ਲੱਖ 70 ਹਜ਼ਾਰ ਰੁਪਏ ਦੀ... ਅਗਲੀ ਖ਼ਬਰ ਜਗੀਰ ਸਿੰਘ ਸੇਖੋਂ ਵਲੋਂ ਮੱਖੂ ਸ਼ਹਿਰ ਦੀ ਮੁੱਖ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।