20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ...

ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣਾ ਸ਼੍ਰੋਮਣੀ ਅਕਾਲੀ ਦਲ ਦੀ ਹਮੇਸ਼ਾ ਤਰਜੀਹ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਜ਼ੀਰਾ ਸਮੇਤ ਪੂਰੇ ਪੰਜਾਬ ਦੇ ਲੋਕ ਹੁਣ ਸੁਖਬੀਰ ਸਿੰਘ ਬਾਦਲ ਵਰਗੀ ਤਜਰਬੇਕਾਰ ਅਤੇ ਦੂਰ-ਅੰਦੇਸ਼ ਲੀਡਰਸ਼ਿਪ ਨੂੰ ਸੂਬੇ ਦੀ ਵਾਗਡੋਰ ਸੌਂਪਣਾ ਚਾਹੁੰਦੇ ਹਨ।

(Ã ਸਫਾ 5 ਦੀ ਬਾਕੀ Æ) 21-11-2026
ਉਨ੍ਹਾਂ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਵਿਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣਾ ਸ਼੍ਰੋਮਣੀ ਅਕਾਲੀ ਦਲ ਦੀ ਹਮੇਸ਼ਾ ਤਰਜੀਹ ਰਹੀ ਹੈ। ਉਨ੍ਹਾਂ ਕਿਹਾ ਕਿ ਹਲਕਾ ਜ਼ੀਰਾ ਸਮੇਤ ਪੂਰੇ ਪੰਜਾਬ ਦੇ ਲੋਕ ਹੁਣ ਸੁਖਬੀਰ ਸਿੰਘ ਬਾਦਲ ਵਰਗੀ ਤਜਰਬੇਕਾਰ ਅਤੇ ਦੂਰ-ਅੰਦੇਸ਼ ਲੀਡਰਸ਼ਿਪ ਨੂੰ ਸੂਬੇ ਦੀ ਵਾਗਡੋਰ ਸੌਂਪਣਾ ਚਾਹੁੰਦੇ ਹਨ। ਆਗੂਆਂ ਅਨੁਸਾਰ ਲੋਕ ਮੌਜੂਦਾ ਸਰਕਾਰ ਦੇ ਕਾਰਜਕਾਲ ਤੋਂ ਨਿਰਾਸ਼ ਹਨ ਅਤੇ ਆਉਣ ਵਾਲੀਆਂ ਚੋਣਾਂ ਵਿਚ ਆਪਣੀ ਰਾਜਨੀਤਿਕ ਸੋਚ ਦਾ ਪ੍ਰਗਟਾਵਾ ਕਰਨਗੇ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਆਲੋਚਨਾ ਕਰਦਿਆਂ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ, ਵੱਧ ਰਹੇ ਅਪਰਾਧਿਕ ਮਾਮਲਿਆਂ ਅਤੇ ਗੈਂਗਸਟਰਵਾਦ ਨੂੰ ਲੈ ਕੇ ਵੀ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਲੋਕਾਂ ਵਿਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਪਰ ਮੌਜੂਦਾ ਹਾਲਾਤ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦੇ ਹਨ। ਅੰਤ ਵਿਚ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ ਅਤੇ ਸਰਕਾਰ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਦਿਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦੇਣ।
ਪਿਛਲੀ ਖ਼ਬਰ ਜੀ.ਆਰ.ਪੀ. ਫ਼ਿਰੋਜ਼ਪੁਰ ਪੁਲਿਸ ਵਲੋਂ ਭਗੌੜਾ ਮੁਲਜ਼ਮ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ’ਤੇ ਅਗਲੀ ਖ਼ਬਰ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਆਂਗਣਵਾੜੀ ਵਰਕਰਾਂ ਦੇ ਮਾਣ-ਸਨਮਾਣ ਲਈ ਵਿਸ਼ੇਸ਼ ਸਮਾਗਮ ਆਯੋਜਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।