20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਜੀ.ਆਰ.ਪੀ. ਫ਼ਿਰੋਜ਼ਪੁਰ ਪੁਲਿਸ ਵਲੋਂ ਭਗੌੜਾ ਮੁਲਜ਼ਮ ਗ੍ਰਿਫ਼ਤਾਰ, ਅਦਾਲਤ ਨੇ ਭੇਜਿਆ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ’ਤੇ

ਫ਼ਿਰੋਜ਼ਪੁਰ, 20 ਨਵੰਬਰ (ਰਾਕੇਸ਼ ਚਾਵਲਾ)-ਥਾਣਾ ਜੀ. ਆਰ.

ਅਜੀਤ ਡੈਸਕ 21-11-2026
ਫ਼ਿਰੋਜ਼ਪੁਰ, 20 ਨਵੰਬਰ (ਰਾਕੇਸ਼ ਚਾਵਲਾ)-ਥਾਣਾ ਜੀ.ਆਰ.ਪੀ. ਫ਼ਿਰੋਜ਼ਪੁਰ ਦੀ ਪੁਲਿਸ ਨੇ ਉੱਚ ਅਧਿਕਾਰੀਆਂ ਦੀਆਂ ਹਦਾਇਤਾਂ ਅਨੁਸਾਰ ਭਗੌੜੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇਕ ਭਗੌੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕਰਕੇ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ’ਤੇ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਭੇਜ ਦਿੱਤਾ ਗਿਆ ਹੈ। ਪੁਲਿਸ ਵਲੋਂ ਜਾਰੀ ਕੀਤੇ ਗਏ ਵੇਰਵਿਆਂ ਅਨੁਸਾਰ, ਮੁਲਜ਼ਮ ਰਾਹੁਲ ਪੁੱਤਰ ਜੋਗਿੰਦਰ ਸਿੰਘ ਵਾਸੀ ਗੱਜਣ ਸਿੰਘ ਕਾਲੋਨੀ, ਥਾਣਾ ਕੁੱਲਗੜ੍ਹੀ, ਜ਼ਿਲ੍ਹਾ ਫ਼ਿਰੋਜ਼ਪੁਰ ਖ਼ਿਲਾਫ਼ ਥਾਣਾ ਜੀ.ਆਰ.ਪੀ. ਫ਼ਿਰੋਜ਼ਪੁਰ ਵਿਖੇ ਮੁਕੱਦਮਾ ਨੰਬਰ 23 ਮਿਤੀ 07-07-2024 ਨੂੰ 2023 ਦੀ ਧਾਰਾ 304, 115(2), 188, 132, 3(5), 317(2) ਬੀ.ਐੱਨ.ਐੱਸ ਅਤੇ ਅਸਲਾ ਐਕਟ ਦੀ ਧਾਰਾ 25/54/59 ਤਹਿਤ ਮਾਮਲਾ ਦਰਜ ਸੀ। ਇਸ ਕੇਸ ਵਿਚ ਮੁਲਜ਼ਮ ਨੂੰ ਮਾਨਯੋਗ ਅਦਾਲਤ ਸ਼੍ਰੀਮਤੀ ਰਾਧਿਕਾ ਲਿਖੀ, ਜੇ.ਐੱਮ.ਆਈ.ਸੀ. ਫ਼ਿਰੋਜ਼ਪੁਰ ਵਲੋਂ ਭਗੌੜਾ ਕਰਾਰ ਦਿੱਤਾ ਗਿਆ ਸੀ। ਮੁੱਖ ਅਫ਼ਸਰ ਥਾਣਾ ਜੀ.ਆਰ.ਪੀ. ਫ਼ਿਰੋਜ਼ਪੁਰ ਨੇ ਦੱਸਿਆ ਕਿ 20 ਨਵੰਬਰ 2026 ਨੂੰ ਸਹਾਇਕ ਥਾਣੇਦਾਰ ਜਤਿੰਦਰ ਸਿੰਘ ਨੇ ਸਾਥੀ ਪੁਲਿਸ ਕਰਮਚਾਰੀਆਂ ਸਮੇਤ ਕਾਰਵਾਈ ਕਰਦਿਆਂ ਭਗੌੜੇ ਮੁਲਜ਼ਮ ਰਾਹੁਲ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰੀ ਉਪਰੰਤ ਮੁਲਜ਼ਮ ਨੂੰ ਮਾਨਯੋਗ ਅਦਾਲਤ ਸ਼੍ਰੀ ਰਾਜਿੰਦਰ ਸਿੰਘ ਤੇਜ਼ੀ, ਜੇ.ਐੱਮ.ਆਈ.ਸੀ. ਫ਼ਿਰੋਜ਼ਪੁਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਵਲੋਂ ਸੁਣਵਾਈ ਦੌਰਾਨ ਮੁਲਜ਼ਮ ਰਾਹੁਲ ਦਾ 14 ਦਿਨ ਦਾ ਜੁਡੀਸ਼ੀਅਲ ਰਿਮਾਂਡ ਦੇਣ ਦੇ ਹੁਕਮ ਜਾਰੀ ਕੀਤੇ ਗਏ। ਅਦਾਲਤੀ ਹੁਕਮਾਂ ਦੀ ਪਾਲਣਾ ਕਰਦਿਆਂ ਪੁਲਿਸ ਵਲੋਂ ਮੁਲਜ਼ਮ ਨੂੰ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਖੇ ਬੰਦ ਕਰਵਾ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਭਗੌੜੇ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਇਹ ਮੁਹਿੰਮ ਭਵਿੱਖ ਵਿਚ ਵੀ ਇਸੇ ਤਰ੍ਹਾਂ ਸਖ਼ਤੀ ਨਾਲ ਜਾਰੀ ਰਹੇਗੀ।
ਪਿਛਲੀ ਖ਼ਬਰ 29 ਨਵੰਬਰ ਤੱਕ ਆਨਲਾਈਨ ਕੀਤਾ ਜਾ ਸਕਦੈ ਅਪਲਾਈ- ਡਾ.ਸੁਖਦੇਵ ਸਿੰਘ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਅਕਾਲੀ ਦਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।