20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਵੋਟਰ ਜਾਗਰੂਕਤਾ ਮੁਕਾਬਲਿਆਂ ਵਿਚ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਬਲਾਕ ਪੱਧਰੀ ਮੁਕਾਬਲਿਆਂ ਵਿਚ ਦੋ ਪਹਿਲੇ ਅਤੇ ਦੋ ਦੂਜੇ ਸਥਾਨ ਕੀਤੇ ਹਾਸਲ

ਫ਼ਿਰੋਜ਼ਪੁਰ, 20 ਨਵੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਵੋਟਰ ਜਾਗਰੂਕਤਾ ਪ੍ਰੋਗਰਾਮ ਤਹਿਤ ਕਰਵਾਏ ਗਏ ਬਲਾਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਹ ਪ੍ਰਾਪਤੀ ਕਾਲਜ ਦੇ ਪ੍ਰਧਾਨ ਡਾ.

ਅਜੀਤ ਡੈਸਕ 21-11-2026
ਫ਼ਿਰੋਜ਼ਪੁਰ, 20 ਨਵੰਬਰ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੂਮੈਨ, ਫ਼ਿਰੋਜ਼ਪੁਰ ਦੀਆਂ ਵਿਦਿਆਰਥਣਾਂ ਨੇ ਵੋਟਰ ਜਾਗਰੂਕਤਾ ਪ੍ਰੋਗਰਾਮ ਤਹਿਤ ਕਰਵਾਏ ਗਏ ਬਲਾਕ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਪੁਜ਼ੀਸ਼ਨਾਂ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਹ ਪ੍ਰਾਪਤੀ ਕਾਲਜ ਦੇ ਪ੍ਰਧਾਨ ਡਾ.ਅਗਨੀਜ਼ ਢਿੱਲੋਂ, ਸਕੱਤਰ ਐਡਵੋਕੇਟ ਅਜੈ ਬੱਤਾ ਅਤੇ ਪ੍ਰਿੰਸੀਪਲ ਡਾ.ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਯੋਗ ਅਗਵਾਈ ਸਦਕਾ ਸੰਭਵ ਹੋਈ। ਬੀਤੇ ਦਿਨ ਸਕੂਲ ਆਫ਼ ਐਮੀਨੈਂਸ, ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਚੋਣ ਅਫ਼ਸਰ ਦੀ ਸਰਪ੍ਰਸਤੀ ਹੇਠ ਕਰਵਾਏ ਗਏ ਵਿਧਾਨ ਸਭਾ ਹਲਕਾ ਪੱਧਰੀ ਨਿਬੰਧ ਲੇਖਣ ਅਤੇ ਪ੍ਰਸ਼ਨੋਤਰੀ ਮੁਕਾਬਲਿਆਂ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਉਤਸ਼ਾਹ ਨਾਲ ਭਾਗ ਲਿਆ। ਪ੍ਰਸ਼ਨੋਤਰੀ ਮੁਕਾਬਲੇ ਵਿਚ ਤਰਨਦੀਪ ਕੌਰ ਨੇ ਪਹਿਲਾ ਅਤੇ ਕੋਮਲਪ੍ਰੀਤ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਨਿਬੰਧ ਲੇਖਣ ਮੁਕਾਬਲੇ ਵਿਚ ਸੰਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅਗਲੇ ਦਿਨ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ, ਫ਼ਿਰੋਜ਼ਪੁਰ ਵਿਖੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦੀ ਸਰਪ੍ਰਸਤੀ ਅਤੇ ਸਵੀਪ ਕੋਆਰਡੀਨੇਟਰ ਦੇ ਸਹਿਯੋਗ ਨਾਲ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ। ਇਸ ਸਮਾਗਮ ਵਿਚ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਸੁਰੇਸ਼ ਕੁਮਾਰ ਸ਼ਰਮਾ, ਰਜਿਸਟਰਾਰ ਡਾ.ਰਾਜੀਵ ਅਰੋੜਾ ਅਤੇ ਸਹਾਇਕ ਕਮਿਸ਼ਨਰ ਹਿਮਾਂਸ਼ੂ ਕਦਿਆਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਵਿਚ ਕਾਲਜ ਦੀਆਂ ਵਿਦਿਆਰਥਣਾਂ ਤਰਨਦੀਪ ਕੌਰ ਅਤੇ ਕੋਮਲਪ੍ਰੀਤ ਕੌਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਨਿਬੰਧ ਲੇਖਣ ਮੁਕਾਬਲੇ ਵਿਚ ਸੰਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਸ ਸ਼ਾਨਦਾਰ ਸਫਲਤਾ ’ਤੇ ਪ੍ਰਿੰਸੀਪਲ ਡਾ.ਰਾਜਵਿੰਦਰ ਕੌਰ ਨੇ ਜੇਤੂ ਵਿਦਿਆਰਥਣਾਂ ਅਤੇ ਇਲੈਕਟੋਰਲ ਲਿਟਰੇਸੀ ਕਲੱਬ ਦੇ ਮੈਂਬਰਾਂ ਡਾ.ਗਗਨਦੀਪ ਕੌਰ ਅਤੇ ਸੁਰੇਸ਼ ਚੌਹਾਨ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਭਵਿੱਖ ਦੇ ਅਧਿਆਪਕਾਂ ਵਿਚ ਲੋਕਤੰਤਰੀ ਕਦਰਾਂ-ਕੀਮਤਾਂ, ਜ਼ਿੰਮੇਵਾਰ ਨਾਗਰਿਕਤਾ ਅਤੇ ਆਲੋਚਨਾਤਮਿਕ ਸੋਚ ਵਿਕਸਿਤ ਕਰਨ ਵਿਚ ਸਹਾਈ ਹੁੰਦੇ ਹਨ। ਕਾਲਜ ਦੇ ਪ੍ਰਧਾਨ ਡਾ.ਅਗਨੀਜ਼ ਢਿੱਲੋਂ ਨੇ ਵੀ ਵਿਦਿਆਰਥਣਾਂ ਦੀ ਪ੍ਰਾਪਤੀ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਪਿਛਲੀ ਖ਼ਬਰ ਹਰਦੀਪ ਸਿੰਘ ਘੜਿਆਲ ਬਣੇ ਯੰਗ ਐਗਰੀਕਲਚਰ ਮਸ਼ੀਨਰੀ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਪ੍ਰਧਾਨ ਅਗਲੀ ਖ਼ਬਰ ਕਿਸਾਨਾਂ ਅਤੇ ਆੜ੍ਹਤੀਆਂ ਦੀ ਖੱਜਲ-ਖੁਆਰੀ ਰੋਕਣ ਲਈ ਡਿਪਟੀ ਕਮਿਸ਼ਨਰ ਤੋਂ ਸਖ਼ਤ ਕਾਰਵਾਈ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।