22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪਿੰਡ ਸ਼ਾਹਦੀਨ ਵਾਲਾ ਵਿਖੇ ਵਿਧਾਇਕ ਭੁੱਲਰ ਨੇ 76 ਪਰਿਵਾਰਾਂ ਨੂੰ ਵੰਡੇ ਪ੍ਰਾਪਰਟੀ ਕਾਰਡ

ਫ਼ਿਰੋਜ਼ਪੁਰ, 21 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਹੱਕ ਦੇਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਸ਼ਾਹਦੀਨ ਵਾਲਾ ਵਿਖੇ 76 ਪਰਿਵਾਰਾਂ ਨੂੰ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਪ੍ਰਾਪਰਟੀ ਕਾਰਡ ਵੰਡੇ ਗਏ। ਵਿਧਾਇਕ ਭੁੱਲਰ ਨੇ ਕਿਹਾ ਕਿ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਹੱਕ ਮਿਲਿਆ ਹੈ, ਜਿਸ ਨਾਲ ਲੰਮੇ ਸਮੇਂ ਤੋਂ ਆਪਣੇ ਘਰਾਂ ਦੇ ਮਾਲਕੀ ਹੱਕ ਦੀ ਉਡੀਕ ਕਰ ਰਹੇ ਪਰਿਵਾਰਾਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਅਜੀਤ ਡੈਸਕ 22-11-2026
ਫ਼ਿਰੋਜ਼ਪੁਰ, 21 ਨਵੰਬਰ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਹੱਕ ਦੇਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪਿੰਡ ਸ਼ਾਹਦੀਨ ਵਾਲਾ ਵਿਖੇ 76 ਪਰਿਵਾਰਾਂ ਨੂੰ ਵਿਧਾਇਕ ਰਣਬੀਰ ਸਿੰਘ ਭੁੱਲਰ ਵਲੋਂ ਪ੍ਰਾਪਰਟੀ ਕਾਰਡ ਵੰਡੇ ਗਏ। ਵਿਧਾਇਕ ਭੁੱਲਰ ਨੇ ਕਿਹਾ ਕਿ ਪ੍ਰਾਪਰਟੀ ਕਾਰਡ ਪ੍ਰਾਪਤ ਕਰਨ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣੇ ਘਰਾਂ ਦੀ ਮਾਲਕੀ ਦਾ ਕਾਨੂੰਨੀ ਹੱਕ ਮਿਲਿਆ ਹੈ, ਜਿਸ ਨਾਲ ਲੰਮੇ ਸਮੇਂ ਤੋਂ ਆਪਣੇ ਘਰਾਂ ਦੇ ਮਾਲਕੀ ਹੱਕ ਦੀ ਉਡੀਕ ਕਰ ਰਹੇ ਪਰਿਵਾਰਾਂ ਵਿਚ ਖ਼ੁਸ਼ੀ ਅਤੇ ਉਤਸ਼ਾਹ ਦਾ ਮਾਹੌਲ ਪਾਇਆ ਜਾ ਰਿਹਾ ਹੈ। ਵਿਧਾਇਕ ਭੁੱਲਰ ਨੇ ਕਿਹਾ ਕਿ ਪਿੰਡ ਸ਼ਾਹਦੀਨ ਵਾਲਾ ਦੇ 76 ਪਰਿਵਾਰਾਂ ਨੂੰ ਪ੍ਰਾਪਰਟੀ ਕਾਰਡ ਮਿਲਣਾ ਉਨ੍ਹਾਂ ਲਈ ਬੇਹੱਦ ਖ਼ੁਸ਼ੀ ਅਤੇ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਆਪਣੀ ਛੱਤ ਅਤੇ ਘਰ ਦੀ ਮਾਲਕੀ ਦਾ ਕਾਨੂੰਨੀ ਹੱਕ ਮਿਲਣਾ ਬਹੁਤ ਮਹੱਤਵ ਰੱਖਦਾ ਹੈ। ਇਸ ਨਾਲ ਲੋਕਾਂ ਨੂੰ ਨਾ ਸਿਰਫ਼ ਆਪਣੇ ਘਰਾਂ ਸਬੰਧੀ ਕਾਨੂੰਨੀ ਪਛਾਣ ਮਿਲਦੀ ਹੈ, ਸਗੋਂ ਉਨ੍ਹਾਂ ਦੇ ਮਨਾਂ ਵਿਚ ਸੁਰੱਖਿਆ ਅਤੇ ਵਿਸ਼ਵਾਸ ਦੀ ਭਾਵਨਾ ਵੀ ਮਜ਼ਬੂਤ ਹੁੰਦੀ ਹੈ। ਵਿਧਾਇਕ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿਵਾਉਣ ਅਤੇ ਆਮ ਲੋਕਾਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਲੋਕਾਂ ਨਾਲ ਵਾਅਦੇ ਕਰਨਾ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਕੇ ਉਨ੍ਹਾਂ ਨੂੰ ਬਣਦੇ ਅਧਿਕਾਰ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਹੋਰ ਕਿਹਾ ਕਿ ਪ੍ਰਾਪਰਟੀ ਕਾਰਡਾਂ ਦੀ ਵੰਡ ਵਰਗੇ ਉਪਰਾਲੇ ਆਮ ਲੋਕਾਂ ਦੇ ਜੀਵਨ ਵਿਚ ਸਕਾਰਾਤਮਿਕ ਬਦਲਾਅ ਲਿਆਉਂਦੇ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਯੋਗ ਪਰਿਵਾਰ ਆਪਣੇ ਹੱਕਾਂ ਤੋਂ ਵਾਂਝਾ ਨਾ ਰਹੇ ਅਤੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਾਰਦਰਸ਼ੀ ਢੰਗ ਨਾਲ ਮਿਲੇ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ ਹਿਤਾਂ ਨੂੰ ਪਹਿਲ ਦੇ ਕੇ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਲਈ ਆਪਣੀ ਵਚਨਬੱਧਤਾ ਨਾਲ ਕੰਮ ਕਰਦੀ ਰਹੇਗੀ। ਇਸ ਮੌਕੇ ‘ਆਪ’ ਆਗੂ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਫ਼ਿਰੋਜ਼ਪੁਰ ਕੈਂਟ ਪੁਲਿਸ ਨੇ ਹੈਰੋਇਨ ਪੀਂਦੇ ਦੋ ਨੌਜਵਾਨ ਰੰਗੇ ਹੱਥੀਂ ਕੀਤੇ ਕਾਬੂ, ਕੇਸ ਦਰਜ ਅਗਲੀ ਖ਼ਬਰ ਹਰਜਿੰਦਰ ਸਿੰਘ ਧਾਮੀ ਦੇ ਮੁੜ ਐੱਸ.ਜੀ.ਪੀ.ਸੀ. ਪ੍ਰਧਾਨ ਬਣਨ ’ਤੇ ਅਕਾਲੀ ਆਗੂਆਂ ਵਲੋਂ ਖ਼ੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।