22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸਰਕਾਰੀ ਪ੍ਰਾਇਮਰੀ ਸਕੂਲ ਲੂੰਬੜੀ ਵਾਲਾ ਵਿਖੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਦਿਖਾਈ ਆਪਣੀ ਪ੍ਰਤਿਭਾ

ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿ.)

ਸਹਿ ਵਿਦਿਅਕ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਬੀਪੀਈਓ ਦਲਜੀਤ ਸਿੰਘ ਅਤੇ ਹੋਰ। 22-11-2026
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਸੁਨੀਤਾ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿ.) ਕੋਮਲ ਅਰੋੜਾ ਦੀ ਅਗਵਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਲੂੰਬੜੀਵਾਲਾ ਵਿਖੇ ਬਲਾਕ ਸਤੀਏਵਾਲਾ ਦੇ ਬਲਾਕ ਪੱਧਰੀ ਵਿਦਿਅਕ ਤੇ ਸਹਿ-ਵਿਦਿਅਕ ਮੁਕਾਬਲੇ ਉਤਸ਼ਾਹ ਨਾਲ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਬਲਾਕ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕਰਦਿਆਂ ਆਪਣੀ ਕਲਾ, ਪ੍ਰਤਿਭਾ ਅਤੇ ਸਿਰਜਣਾਤਮਕ ਯੋਗਤਾ ਦਾ ਪ੍ਰਦਰਸ਼ਨ ਕੀਤਾ। ਮੁਕਾਬਲਿਆਂ ਦਾ ਪ੍ਰਬੰਧ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦਲਜੀਤ ਕੌਰ ਅਤੇ ਸੀਐੱਚਟੀਜ਼ ਜੀਵਨ ਸ਼ਰਮਾ, ਰੀਤੂ ਬਾਲਾ, ਗੁਣਵੰਤ ਕੌਰ, ਕੁਲਵੰਤ ਸਿੰਘ, ਸਵਰਨ ਸਿੰਘ, ਨਵਦੀਪ ਕੁਮਾਰ ਅਤੇ ਸਕੂਲ ਮੁਖੀ ਹਰਜਿੰਦਰ ਕੌਰ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਰਿਸੋਰਸ ਪਰਸਨ ਸੁਭਾਸ਼ ਚੰਦਰ, ਬੀਆਰਸੀ ਫ਼ਿਰੋਜ਼ਪੁਰ-2 ਪਰਮਜੀਤ ਸਿੰਘ ਅਤੇ ਬੀਆਰਸੀ ਘੱਲਖੁਰਦ ਜਸਵਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਵਿਦਿਆਰਥੀਆਂ ਦੀ ਉਮਰ ਅਤੇ ਜਮਾਤਾਂ ਦੇ ਆਧਾਰ ’ਤੇ ਮੁਕਾਬਲਿਆਂ ਨੂੰ ਦੋ ਵਰਗਾਂ ਵਿਚ ਵੰਡਿਆ ਗਿਆ ਸੀ। ਪਹਿਲੇ ਵਰਗ ਵਿਚ ਪ੍ਰੀ-ਪ੍ਰਾਇਮਰੀ ਤੋਂ ਦੂਜੀ ਜਮਾਤ ਅਤੇ ਦੂਜੇ ਵਰਗ ਵਿਚ ਤੀਜੀ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਸੁੰਦਰ ਲਿਖਾਈ, ਪਹਾੜੇ, ਲੋਕ ਗੀਤ, ਕਵਿਤਾ ਗਾਇਨ, ਬਾਲ ਗੀਤ, ਪੇਂਟਿੰਗ ਅਤੇ ਬੈਸਟ ਆਊਟ ਆਫ ਵੇਸਟ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ। ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਆਪਣੀ ਯਾਦਦਾਸ਼ਤ, ਕਲਾਤਮਕ ਸੂਝ, ਭਾਸ਼ਾਈ ਮੁਹਾਰਤ ਅਤੇ ਰਚਨਾਤਮਕ ਸੋਚ ਦਾ ਬਾਖੂਬੀ ਪ੍ਰਗਟਾਵਾ ਕੀਤਾ। ਇਸ ਮੌਕੇ ਅਧਿਆਪਕਾਂ ਲਈ ਵੀ ਸੁੰਦਰ ਲਿਖਾਈ ਦਾ ਵਿਸ਼ੇਸ਼ ਮੁਕਾਬਲਾ ਕਰਵਾਇਆ ਗਿਆ। ਸਮਾਗਮ ਦੀ ਸਮਾਪਤੀ ਮੌਕੇ ਬੀਪੀਈਓ ਦਲਜੀਤ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਕਸਦ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ, ਸਗੋਂ ਬੱਚਿਆਂ ਦੀਆਂ ਅੰਦਰੂਨੀ ਪ੍ਰਤਿਭਾਵਾਂ ਨੂੰ ਪਛਾਣ ਕੇ ਉਨ੍ਹਾਂ ਦਾ ਸਰਵਪੱਖੀ ਵਿਕਾਸ ਕਰਨਾ ਵੀ ਹੈ। ਅਜਿਹੇ ਮੁਕਾਬਲੇ ਬੱਚਿਆਂ ਵਿਚ ਆਤਮ-ਵਿਸ਼ਵਾਸ, ਮੁਕਾਬਲੇ ਦੀ ਭਾਵਨਾ ਅਤੇ ਸਿਰਜਣਾਤਮਕ ਸੋਚ ਨੂੰ ਉਤਸ਼ਾਹਿਤ ਕਰਦੇ ਹਨ। ਉਨ੍ਹਾਂ ਜੇਤੂਆਂ ਨੂੰ ਵਧਾਈ ਦਿੰਦਿਆਂ ਉਮੀਦ ਪ੍ਰਗਟਾਈ ਕਿ ਉਹ ਭਵਿੱਖ ਵਿਚ ਜ਼ਿਲ੍ਹਾ ਅਤੇ ਸੂਬਾ ਪੱਧਰ ’ਤੇ ਵੀ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਣਗੇ। ਮੁਕਾਬਲਿਆਂ ਦੌਰਾਨ ਜੱਜਾਂ ਨੇ ਪੂਰੀ ਨਿਰਪੱਖਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਈ।ਇਸ ਮੌਕੇ ਸੁਖਜਿੰਦਰ ਸਿੰਘ ਖਾਨਪੁਰ, ਸਰਬਜੀਤ ਸਿੰਘ ਭਾਵੜਾ, ਤਲਵਿੰਦਰ ਸਿੰਘ ਖਾਲਸਾ, ਸਰਬਜੀਤ ਸਿੰਘ ਧਾਲੀਵਾਲ, ਸੁਰਿੰਦਰ ਸਿੰਘ ਗਿੱਲ, ਹਰੀਸ਼ ਕੁਮਾਰ, ਸੰਦੀਪ ਚੌਧਰੀ, ਰੇਸ਼ਮ ਸਿੰਘ, ਹਰਿੰਦਰ ਸਿੰਘ ਭੁੱਲਰ, ਕਮਲਜੀਤ ਸਿੰਘ, ਗੁਰਬਚਨ ਲਾਲ, ਕਸ਼ਮੀਰ ਸਿੰਘ, ਅਵਤਾਰ ਸਿੰਘ, ਪਰਮਜੀਤ ਕੌਰ, ਅਨੰਦਪਰੀਤ ਕੌਰ, ਸੁਖਵਿੰਦਰ ਕੌਰ ਅਤੇ ਹੋਰ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਅੱਜ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਚੈੱਕਅਪ ਦੇ ਨਾਲ ਮੁਫ਼ਤ ਮੈਡੀਕਲ ਟੈੱਸਟ ਅਤੇ ਮੁਫ਼ਤ ਦ... ਅਗਲੀ ਖ਼ਬਰ ਕੋਆਪਰੇਟਿਵ ਸੁਸਾਇਟੀਆਂ ਰਾਹੀਂ ਵੀ ਕਿਸਾਨਾਂ ਨੂੰ ਦਿੱਤੀਆਂ ਜਾਣ ਲੱਗੀਆਂ ਨੈਨੋ ਖਾਦਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।