ਵਿਸ਼ਾਲ ਮੁਫ਼ਤ ਮੈਡੀਕਲ ਕੈਂਪ ਅੱਜ ਮਾਹਿਰ ਡਾਕਟਰਾਂ ਵਲੋਂ ਮਰੀਜ਼ਾਂ ਦੀ ਚੈੱਕਅਪ ਦੇ ਨਾਲ ਮੁਫ਼ਤ ਮੈਡੀਕਲ ਟੈੱਸਟ ਅਤੇ ਮੁਫ਼ਤ ਦਿੱਤੀਆਂ ਜਾਣਗੀਆਂ ਦਵਾਈਆਂ
ਫ਼ਿਰੋਜ਼ਪੁਰ, 21 ਨਵੰਬਰ (ਕੁਲਬੀਰ ਸਿੰਘ ਸੋਢੀ)-ਸਮਾਜ ਸੇਵਾ ਦੇ ਖੇਤਰ ਵਿਚ ਆਪਣਾ ਯੋਗਦਾਨ ਪਾਉਂਦਿਆਂ ਸਮਾਜ ਸੇਵੀ ਚੰਦਨ ਚੰਦੂ ਵਲੋਂ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਅੱਜ 22 ਨਵੰਬਰ ਦਿਨ ਐਤਵਾਰ ਨੂੰ ਵਿਸ਼ਾਲ ਮੈਡੀਕਲ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ ਸਥਿਤ ਪਰਮਾਰਥ ਭਵਨ ਵਿਖੇ ਲਗਾਇਆ ਜਾਵੇਗਾ, ਜਿਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ।
ਅਜੀਤ ਡੈਸਕ
22-11-2026