22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਨਵੋਦਿਆ ਸਕੂਲ ’ਚ ਛੇਵੀਂ ਜਮਾਤ ਲਈ ਦਾਖਲਾ ਪ੍ਰੀਖਿਆ 28 ਨੂੰ

ਜ਼ੀਰਾ, 21 ਨਵੰਬਰ(ਪ੍ਰਤਾਪ ਸਿੰਘ ਹੀਰਾ)-ਜੀਰਾ ਨੇੜਲੇ ਪਿੰਡ ਮਹੀਆਂ ਵਾਲਾ ਕਲਾਂ ਦੇ ਪੀ. ਐੱਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆਂ ਵਿਚ ਛੇਵੀਂ ਜਮਾਤ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 28 ਨਵੰਬਰ 2026 ਦਿਨ ਸ਼ਨੀਵਾਰ ਨੂੰ ਹੋ ਰਹੀ ਹੈ।

ਪ੍ਰੀਖਿਆ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਸਵਰਨਜੀਤ ਕੌਰ ਨਿੱਜਰ। ਤਸਵੀਰ ਪ੍ਰਤਾਪ ਸਿੰਘ ਹੀਰਾ 22-11-2026
ਜ਼ੀਰਾ, 21 ਨਵੰਬਰ(ਪ੍ਰਤਾਪ ਸਿੰਘ ਹੀਰਾ)-ਜੀਰਾ ਨੇੜਲੇ ਪਿੰਡ ਮਹੀਆਂ ਵਾਲਾ ਕਲਾਂ ਦੇ ਪੀ.ਐੱਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆਂ ਵਿਚ ਛੇਵੀਂ ਜਮਾਤ ਦੇ ਦਾਖਲੇ ਲਈ ਪ੍ਰਵੇਸ਼ ਪ੍ਰੀਖਿਆ ਮਿਤੀ 28 ਨਵੰਬਰ 2026 ਦਿਨ ਸ਼ਨੀਵਾਰ ਨੂੰ ਹੋ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਸਵਰਨਜੀਤ ਕੌਰ ਨਿੱਜਰ ਨੇ ਦੱਸਿਆ ਕਿ ਇਹ ਪ੍ਰੀਖਿਆ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਲੜਕੀਆਂ ਜ਼ੀਰਾ ਵਿਚ ਹੋ ਰਹੀ ਹੈ। ਦਾਖਲਾ ਪ੍ਰੀਖਿਆ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੇ ਐਡਮਿਟ ਕਾਰਡ ਸਕੂਲ ਵਿਚ ਆ ਗਏ ਹਨ। ਇਹ ਐਡਮਿਟ ਕਾਰਡ ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈੱਬਸਾਈਟ ਤੋਂ ਵੀ ਡਾਊਨਲੋਡ ਕਰਨ ਤੋਂ ਇਲਾਵਾ ਆਪਣੇ ਬੀ.ਪੀ.ਈ.ਓ ਦਫਤਰ ਤੋਂ ਵੀ ਪ੍ਰਾਪਤ ਕੀਤੇ ਸਕਦੇ ਹਨ ।ਪ੍ਰੀਖਿਆ ਦੇਣ ਵਾਲੇ ਵਿਦਿਆਰਥੀ ਐਡਮਿਟ ਕਾਰਡ ਉੱਪਰ ਲਿਖੇ ਸੈਂਟਰ ਦੇ ਪਤੇ ਉੱਪਰ ਸਵੇਰੇ 10 ਵਜੇ ਪ੍ਰੀਖਿਆ ਕੇਂਦਰ ਪਹੁੰਚਣਗੇ। ਟੈਸਟ ਦਾ ਸਮਾਂ ਸਵੇਰੇ 11: 30 ਤੋਂ 1:30 ਹੋਵੇਗਾ। ਉਹਨਾਂ ਦੱਸਿਆ ਕਿ ਜੇਕਰ ਕਿਸੇ ਵਿਦਿਆਰਥੀ ਨੂੰ ਐਡਮਿਟ ਕਾਰਡ ਸਬੰਧੀ ਦਿੱਕਤ ਆ ਰਹੀ ਹੈ ਤਾਂ ਉਹ ਸਕੂਲ ਨਾਲ ਸੰਪਰਕ ਕਰ ਸਕਦਾ ਹੈ।
ਪਿਛਲੀ ਖ਼ਬਰ ਗੁਰਦੁਆਰਾ ਅਕਾਲਗੜ੍ਹ ਸਾਹਿਬ ਵਲੋਂ ਗੁਰੂ ਨਾਨਕ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ੍ਹ-ਭਾਈ ਨੰਢਾ ਅਗਲੀ ਖ਼ਬਰ ਮਿਸਲ ਸਤਲੁਜ ਵਲੋਂ ਕਰਵਾਇਆ ਸ਼ੁਕਰਾਨਾ ਸਮਾਗਮ ਹੜ੍ਹ ਪੀੜਤਾਂ ਅਤੇ ਕਿਸਾਨਾਂ ਦੇ ਹੱਕਾਂ ਲਈ ਮਿਸਲ ਸਤਲੁਜ ਦੀ ਲੜਾਈ ਰਹੇਗੀ ਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।