22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਲੈਣਗੇ ਪ੍ਰੀਖਿਆ ਵਿਚ ਭਾਗ, ਪ੍ਰਬੰਧ ਮੁਕੰਮਲ-ਡਾ.ਸਤਿੰਦਰ ਸਿੰਘ

ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐੱਸ. ਸੀ.

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮੁਨੀਲਾ ਅਰੋੜਾ ਅਤੇ ਡਿਪਟੀ ਡੀ.ਈ.ਓ ਡਾ.ਸਤਿੰਦਰ ਸਿੰਘ 22-11-2026
ਫ਼ਿਰੋਜ਼ਪੁਰ, 21 ਨਵੰਬਰ (ਗੁਰਿੰਦਰ ਸਿੰਘ)-ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ (ਐੱਸ.ਸੀ.ਈ.ਆਰ.ਟੀ.) ਪੰਜਾਬ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨ, ਉਨ੍ਹਾਂ ਦੀ ਪ੍ਰਤਿਭਾ ਦੀ ਪਛਾਣ ਕਰਨ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਵਜ਼ੀਫ਼ੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ (ਪੀ.ਐੱਸ.ਟੀ.ਐੱਸ.ਈ.) ਅਤੇ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ (ਐੱਨ.ਐੱਮ.ਐੱਮ.ਐੱਸ.) ਪ੍ਰੀਖਿਆ 22 ਨਵੰਬਰ ਨੂੰ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.)ਫ਼ਿਰੋਜ਼ਪੁਰ ਮੁਨੀਲਾ ਅਰੋੜਾ ਨੇ ਦੱਸਿਆ ਕਿ ਸੈਸ਼ਨ 2026-27 ਦੌਰਾਨ ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਇਨ੍ਹਾਂ ਪ੍ਰੀਖਿਆਵਾਂ ਵਿਚ ਭਾਗ ਲੈਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪ੍ਰੀਖਿਆਵਾਂ ਦੇ ਸੁਚੱਜੇ ਸੰਚਾਲਨ ਲਈ 8 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ ਅਤੇ ਵਿਭਾਗ ਵਲੋਂ ਸਾਰੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਵਿਦਿਆਰਥੀਆਂ ਵਿਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਅਕਾਦਮਿਕ ਯੋਗਤਾ ਨੂੰ ਨਿਖਾਰਨ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਆਤਮ-ਵਿਸ਼ਵਾਸ ਨਾਲ ਪ੍ਰੀਖਿਆ ਵਿਚ ਭਾਗ ਲੈਣ ਦੀ ਅਪੀਲ ਕੀਤੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਡਾ.ਸਤਿੰਦਰ ਸਿੰਘ ਨੈਸ਼ਨਲ ਅਵਾਰਡੀ ਨੇ ਦੱਸਿਆ ਕਿ ਪ੍ਰੀਖਿਆਵਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਐੱਨ.ਐੱਮ.ਐੱਮ.ਐੱਸ. ਪ੍ਰੀਖਿਆ ਵਿਦਿਆਰਥੀਆਂ ਨੂੰ ਅਗਲੇਰੀ ਪੜ੍ਹਾਈ ਲਈ ਵਜ਼ੀਫ਼ਾ ਪ੍ਰਾਪਤ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ, ਜਿਸ ਨਾਲ ਆਰਥਿਕ ਤੌਰ ’ਤੇ ਕਮਜ਼ੋਰ ਪਰ ਹੋਣਹਾਰ ਵਿਦਿਆਰਥੀਆਂ ਨੂੰ ਆਪਣੀ ਸਿੱਖਿਆ ਜਾਰੀ ਰੱਖਣ ਵਿਚ ਸਹਾਇਤਾ ਮਿਲਦੀ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਕੇਂਦਰਾਂ ਵਿਚ ਵਿਦਿਆਰਥੀਆਂ ਦੀ ਸਹੂਲਤ, ਸੁਰੱਖਿਆ ਅਤੇ ਪ੍ਰੀਖਿਆ ਦੀ ਨਿਰਪੱਖਤਾ ਨੂੰ ਯਕੀਨੀ ਬਣਾਉਣ ਲਈ ਸਬੰਧਿਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਪ੍ਰੀਖਿਆ ਵਾਲੇ ਦਿਨ ਸਮੇਂ ਸਿਰ ਪ੍ਰੀਖਿਆ ਕੇਂਦਰਾਂ ਵਿਚ ਪਹੁੰਚਣ ਅਤੇ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ। ਦੋਵਾਂ ਸਿੱਖਿਆ ਅਧਿਕਾਰੀਆਂ ਨੇ ਉਮੀਦ ਪ੍ਰਗਟਾਈ ਕਿ ਜ਼ਿਲ੍ਹੇ ਵਿਚ ਇਹ ਪ੍ਰੀਖਿਆਵਾਂ ਸੁਚਾਰੂ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹਨਗੀਆਂ।
ਪਿਛਲੀ ਖ਼ਬਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਫ਼ਿਰੋਜ਼ਪੁਰ ਵਿਖੇ ਲੱਗੇ ਤਿੰਨ ਰੋਜ਼ਾ ਪੈਨਸ਼ਨਰ ਮੇਲੇ ਦੌਰਾਨ ਪੈਨਸ਼ਨਰਾਂ ਦੇ ਵਫ਼ਦ ਨੇ ਉਠਾਈਆਂ ਸਮੱਸਿਆਵਾਂ ਅਗਲੀ ਖ਼ਬਰ ਪਿੰਡ ਪਿੰਡੀ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਪਸ਼ੂਆਂ ਦੀ ਸਾਂਭ-ਸੰਭਾਲ, ਬਿਮਾਰੀਆਂ, ਸਾਫ਼ ਦੁੱਧ ਦੀ ਪੈਦਾਵਾਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।