21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਡਾ. ਸਤੀਸ਼ ਠੁਕਰਾਲ ਸੋਨੀ ਦੇ ਨਾਵਲ ‘ਕਿਸ ਹੱਦ ਤੱਕ’ ਦੀ ਸ਼ਾਨਦਾਰ ਸਮਾਗਮ ਦੌਰਾਨ ਘੁੰਡ ਚੁਕਾਈ

ਮੱਖੂ, 21 ਨਵੰਬਰ (ਵਰਿੰਦਰ ਮਨਚੰਦਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬ ਭਰ ਵਿਚ ਮਨਾਏ ਜਾ ਰਹੇ ਪੰਜਾਬੀ ਮਾਹ ਸਮਾਗਮਾਂ ਅਤੇ ਸਾਹਿੱਤਿਕ ਸਰਗਰਮੀਆਂ ਦੀ ਲੜੀ ਤਹਿਤ ਦਫ਼ਤਰ ਜ਼ਿਲ੍ਹਾ ਭਾਸ਼ਾ ਵਿਭਾਗ ਫ਼ਿਰੋਜ਼ਪੁਰ ਵਲੋਂ ਮੱਖੂ ਇਲਾਕੇ ਨਾਲ ਸਬੰਧਿਤ ਸੀਨੀਅਰ ਡਾਕਟਰ ਅਤੇ ਉੱਘੇ ਲੇਖਕ ਡਾ. ਸਤੀਸ਼ ਠੁਕਰਾਲ ਸੋਨੀ ਵਲੋਂ ਲਿਖੇ ਬਹੁਪਰਤੀ ਨਾਵਲ ‘ਕਿਸ ਹੱਦ ਤੱਕ’ ਦੀ ਘੁੰਡ ਚੁਕਾਈ ਕੀਤੀ ਗਈ।

ਡਾ.ਸਤੀਸ਼ ਠੁਕਰਾਲ ਸੋਨੀ ਦੇ ਨਾਵਲ ‘ਕਿਸ ਹੱਦ ਤੱਕ’ ਦੀ ਘੁੰਡ ਚੁਕਾਈ ਕਰਦੇ ਹੋਏ ਮੁੱਖ ਮਹਿਮਾਨ ਅਨੀਰੁੱਧ ਗੁਪਤਾ ਅਤੇ ਹੋਰ ਪਤਵੰਤੇ। ਅਜੀਤ ਤਸਵੀਰ 22-11-2026
ਮੱਖੂ, 21 ਨਵੰਬਰ (ਵਰਿੰਦਰ ਮਨਚੰਦਾ)-ਭਾਸ਼ਾ ਵਿਭਾਗ ਪੰਜਾਬ ਵਲੋਂ ਪੰਜਾਬ ਭਰ ਵਿਚ ਮਨਾਏ ਜਾ ਰਹੇ ਪੰਜਾਬੀ ਮਾਹ ਸਮਾਗਮਾਂ ਅਤੇ ਸਾਹਿੱਤਿਕ ਸਰਗਰਮੀਆਂ ਦੀ ਲੜੀ ਤਹਿਤ ਦਫ਼ਤਰ ਜ਼ਿਲ੍ਹਾ ਭਾਸ਼ਾ ਵਿਭਾਗ ਫ਼ਿਰੋਜ਼ਪੁਰ ਵਲੋਂ ਮੱਖੂ ਇਲਾਕੇ ਨਾਲ ਸਬੰਧਿਤ ਸੀਨੀਅਰ ਡਾਕਟਰ ਅਤੇ ਉੱਘੇ ਲੇਖਕ ਡਾ.ਸਤੀਸ਼ ਠੁਕਰਾਲ ਸੋਨੀ ਵਲੋਂ ਲਿਖੇ ਬਹੁਪਰਤੀ ਨਾਵਲ ‘ਕਿਸ ਹੱਦ ਤੱਕ’ ਦੀ ਘੁੰਡ ਚੁਕਾਈ ਕੀਤੀ ਗਈ। ਇਸ ਸਬੰਧੀ ਮੱਖੂ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਾ.ਸਤੀਸ਼ ਠੁਕਰਾਲ ਨੇ ਦੱਸਿਆ ਕਿ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਦੇ ਸੈਮੀਨਾਰ ਹਾਲ ਵਿਚ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ’ਚ ਡੀ.ਸੀ.ਐਮ. ਸਕੂਲਾਂ ਦੇ ਚੇਅਰਮੈਨ ਅਤੇ ਸੀ.ਈ.ਓ. ਅਨੀਰੁੱਧ ਗੁਪਤਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ.ਜਗਦੀਪ ਸੰਧੂ, ਜ਼ਿਲ੍ਹਾ ਭਾਸ਼ਾ ਅਫ਼ਸਰ ਮੋਗਾ ਅਜੀਤਪਾਲ ਜਟਾਣਾ, ਪ੍ਰਿੰਸੀਪਲ ਅਨੁਰਾਧਾ ਚੰਦੇਲ, ਉੱਘੇ ਰੰਗਕਰਮੀ ਅਤੇ ਗੀਤਕਾਰ ਗੁਰਨਾਮ ਸਿੰਘ ਗਾਮਾ ਸਿੱਧੂ, ਗਾਇਕ ਤੇ ਲੋਕ ਨਾਚ ਕਲਾਕਾਰ ਜੈਲਾ ਸੰਧੂ, ਲੋਕ ਨਾਚ ਕਲਾਕਾਰ ਅਤੇ ਕੋਚ ਹਰਜਿੰਦਰ ਸਿੰਘ, ਨਾਟਕਕਾਰ ਤੇ ਨਿਰਦੇਸ਼ਕ ਅਮਿੱਤ ਕੁਮਾਰ, ਨਾਟਕਕਾਰ ਅਤੇ ਨਿਰਦੇਸ਼ਕ ਡਾ. ਹਰਪ੍ਰੀਤ ਸਿੰਘ ਅਤੇ ਖੋਜ ਅਫ਼ਸਰ ਕੰਵਰਜੀਤ ਸਿੱਧੂ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ, ਮੋਗਾ ਅਤੇ ਤਰਨਤਾਰਨ ਸਮੇਤ ਵੱਖ-ਵੱਖ ਜ਼ਿਲਿ੍ਹਆਂ ਦੇ ਸਕੂਲਾਂ ਤੋਂ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਉਨ੍ਹਾਂ ਦੱਸਿਆ ਕਿ ਨਵਯੁਗ ਪ੍ਰਕਾਸ਼ਨ ਦਿੱਲੀ ਵਲੋਂ ਪ੍ਰਕਾਸ਼ਿਤ ਇਸ ਨਾਵਲ ਰਾਹੀਂ ਸਮਾਜ ਸੇਵਾ ਦੇ ਨਾਂਅ ’ਤੇ ਕੀਤੇ ਜਾਂਦੇ ਭ੍ਰਿਸ਼ਟਾਚਾਰ ਨੂੰ ਬੇਨਕਾਬ ਕਰਨ ਦਾ ਯਤਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਨਾਵਲ ਵਿਚ ਸੁੱਚੀ ਮੁਹੱਬਤ ਦੀ ਪ੍ਰਾਪਤੀ ਲਈ ਇਕ ਪ੍ਰੇਮੀ ਵਲੋਂ ਕੀਤੀ ਜਾ ਸਕਣ ਵਾਲੀ ਕੁਰਬਾਨੀ ਅਤੇ ਸਮਰਪਣ ਦੀਆਂ ਭਾਵਨਾਵਾਂ ਨੂੰ ਵੀ ਬਹੁਤ ਹੀ ਸੂਖਮਤਾ ਨਾਲ ਪੇਸ਼ ਕੀਤਾ ਗਿਆ ਹੈ। ਨਾਵਲ ਦੀ ਕਹਾਣੀ ਸਮਾਜਿਕ ਸਰੋਕਾਰਾਂ ਦੇ ਨਾਲ-ਨਾਲ ਮਨੁੱਖੀ ਰਿਸ਼ਤਿਆਂ ਅਤੇ ਪਿਆਰ ਦੀਆਂ ਡੂੰਘੀਆਂ ਪਰਤਾਂ ਨੂੰ ਛੂੰਹਦੀ ਹੈ। ਇੱਥੇ ਜ਼ਿਕਰਯੋਗ ਹੈ ਕਿ ਡਾ.ਸਤੀਸ਼ ਠੁਕਰਾਲ ਸੋਨੀ ਆਪਣੇ ਡਾਕਟਰੀ ਕਿੱਤੇ ਨੂੰ ਸਮਰਪਿਤ ਹੋਣ ਦੇ ਨਾਲ-ਨਾਲ ਪਿਛਲੇ ਲਗਭਗ ਤਿੰਨ ਦਹਾਕਿਆਂ ਤੋਂ ਪੰਜਾਬੀ ਸਾਹਿੱਤ ਦੀ ਸੇਵਾ ਵਿਚ ਵੀ ਸਰਗਰਮ ਹਨ। ਉਹ ਹੁਣ ਤੱਕ ਕਾਵਿ ਸੰਗ੍ਰਹਿ, ਨਾਟਕ ਸੰਗ੍ਰਹਿ, ਗੀਤ ਸੰਗ੍ਰਹਿ, ਲੇਖ ਸੰਗ੍ਰਹਿ ਅਤੇ ਨਾਵਲ ਸਮੇਤ 10 ਪੁਸਤਕਾਂ ਪੰਜਾਬੀ ਸਾਹਿੱਤ ਦੀ ਝੋਲੀ ਪਾ ਚੁੱਕੇ ਹਨ। ਉਹ ਇੱਕ ਜਾਣੇ-ਪਛਾਣੇ ਕਵੀ ਹੋਣ ਦੇ ਨਾਲ-ਨਾਲ ਮੰਝੇ ਹੋਏ ਮੰਚ ਸੰਚਾਲਕ ਅਤੇ ਫ਼ਿਲਮ ਅਦਾਕਾਰ ਵੀ ਹਨ। ਉਹ ਦੂਰਦਰਸ਼ਨ ਦੇ ਕਈ ਪ੍ਰੋਗਰਾਮਾਂ ਅਤੇ ਪੰਜਾਬੀ ਫ਼ਿਲਮਾਂ ਵਿਚ ਬਤੌਰ ਅਦਾਕਾਰ ਆਪਣੀ ਕਲਾ ਦੇ ਜੌਹਰ ਵਿਖਾ ਚੁੱਕੇ ਹਨ। ਡਾ.ਸੋਨੀ ਦੀ ਇਹ ਸਾਹਿੱਤਿਕ ਪ੍ਰਾਪਤੀ ਮੱਖੂ ਇਲਾਕੇ ਲਈ ਵੀ ਮਾਣ ਵਾਲੀ ਗੱਲ ਹੈ।
ਪਿਛਲੀ ਖ਼ਬਰ ਆਰ.ਐਸ.ਡੀ. ਰਾਜ ਰਤਨ ਪਬਲਿਕ ਸਕੂਲ ’ਚ ਐਚ.ਆਈ.ਵੀ./ਏਡਜ਼ ਜਾਗਰੂਕਤਾ ਸੈਮੀਨਾਰ ਆਯੋਜਿਤ ਅਗਲੀ ਖ਼ਬਰ ਸਨਾਤਨ ਧਰਮ ਦੇ ਪ੍ਰਚਾਰ-ਪ੍ਰਸਾਰ ਲਈ ਸਵਾਮੀ ਆਤਮਾ ਨੰਦ ਪੁਰੀ ਨਾਲ ਧਰਮਪਾਲ ਬਾਂਸਲ ਨੇ ਕੀਤੀ ਮੁਲਾਕਾਤ ਨੌਜਵਾਨ ਪੀੜ੍ਹੀ ਨੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।