23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਾਬਾਰਡ ਵਲੋਂ ਸੰਤ ਕਬੀਰ ਕਾਲਜ ਜ਼ੀਰਾ ਵਿਖੇ ‘ਗ੍ਰਾਮ ਯੁਵਾ ਸ਼ਕਤੀ ਮੁਹਿੰਮ-2026’ ਤਹਿਤ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਅੱਜ

ਜ਼ੀਰਾ, 22 ਨਵੰਬਰ (ਰਜਨੀਸ਼ ਕਥੂਰੀਆ)-ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ, ਵਿੱਤੀ ਸਾਖਰਤਾ, ਬੈਂਕਿੰਗ ਸਹੂਲਤਾਂ, ਹੁਨਰ ਵਿਕਾਸ ਅਤੇ ਉਦਮਤਾ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਨਾਬਾਰਡ ਫ਼ਿਰੋਜ਼ਪੁਰ ਵਲੋਂ ਅੱਜ 23 ਨਵੰਬਰ ਨੂੰ ਸੰਤ ਕਬੀਰ ਕਾਲਜ, ਮੋਗਾ-ਝਤਰਾ ਰੋਡ, ਜ਼ੀਰਾ ਵਿਖੇ ‘ਨੇਸ਼ਨਵਾਈਡ ਗ੍ਰਾਮ ਯੁਵਾ ਸ਼ਕਤੀ ਮੁਹਿੰਮ-2026’ ਦੇ ਤਹਿਤ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਵਿਸ਼ੇਸ਼ ਜਾਗਰੂਕਤਾ ਅਤੇ ਲਾਮਬੰਦੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਸਵਰਨ ਸਿੰਘ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਰਵਾਇਤੀ ਸਿੱਖਿਆ ਦੇ ਨਾਲ-ਨਾਲ ਵਿੱਤੀ ਜਾਣਕਾਰੀ, ਤਕਨੀਕੀ ਹੁਨਰ ਅਤੇ ਸਵੈ-ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ।

ਜਾਣਕਾਰੀ ਦਿੰਦੇ ਹੋਏ ਡਾ.ਸੁਖਦੇਵ ਸਿੰਘ। ਅਜੀਤ ਤਸਵੀਰ 23-11-2026
ਜ਼ੀਰਾ, 22 ਨਵੰਬਰ (ਰਜਨੀਸ਼ ਕਥੂਰੀਆ)-ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਸਵੈ-ਰੁਜ਼ਗਾਰ, ਵਿੱਤੀ ਸਾਖਰਤਾ, ਬੈਂਕਿੰਗ ਸਹੂਲਤਾਂ, ਹੁਨਰ ਵਿਕਾਸ ਅਤੇ ਉਦਮਤਾ ਦੇ ਮੌਕਿਆਂ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਨਾਬਾਰਡ ਫ਼ਿਰੋਜ਼ਪੁਰ ਵਲੋਂ ਅੱਜ 23 ਨਵੰਬਰ ਨੂੰ ਸੰਤ ਕਬੀਰ ਕਾਲਜ, ਮੋਗਾ-ਝਤਰਾ ਰੋਡ, ਜ਼ੀਰਾ ਵਿਖੇ ‘ਨੇਸ਼ਨਵਾਈਡ ਗ੍ਰਾਮ ਯੁਵਾ ਸ਼ਕਤੀ ਮੁਹਿੰਮ-2026’ ਦੇ ਤਹਿਤ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਵਿਸ਼ੇਸ਼ ਜਾਗਰੂਕਤਾ ਅਤੇ ਲਾਮਬੰਦੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਚੇਅਰਮੈਨ ਗੁਰਚਰਨ ਸਿੰਘ ਅਤੇ ਸਵਰਨ ਸਿੰਘ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਨੌਜਵਾਨਾਂ ਨੂੰ ਰਵਾਇਤੀ ਸਿੱਖਿਆ ਦੇ ਨਾਲ-ਨਾਲ ਵਿੱਤੀ ਜਾਣਕਾਰੀ, ਤਕਨੀਕੀ ਹੁਨਰ ਅਤੇ ਸਵੈ-ਰੁਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਪੇਂਡੂ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਵਿਚ ਸਹਾਈ ਸਿੱਧ ਹੁੰਦੇ ਹਨ। ਕਾਲਜ ਦੀ ਪ੍ਰਿੰਸੀਪਲ ਡਾ. ਵੀਰਪਾਲ ਨੇ ਦੱਸਿਆ ਕਿ ਵਿਦਿਆਰਥੀਆਂ ਲਈ ਇਹ ਇੱਕ ਮਹੱਤਵਪੂਰਨ ਮੌਕਾ ਹੋਵੇਗਾ, ਜਿਸ ਰਾਹੀਂ ਉਹ ਵੱਖ-ਵੱਖ ਸਰਕਾਰੀ ਯੋਜਨਾਵਾਂ, ਬੈਂਕਿੰਗ ਸਹੂਲਤਾਂ, ਕਰਜ਼ਾ ਸਕੀਮਾਂ ਅਤੇ ਰੁਜ਼ਗਾਰ ਦੇ ਨਵੇਂ ਮੌਕਿਆਂ ਬਾਰੇ ਮਾਹਿਰਾਂ ਤੋਂ ਸਿੱਧੀ ਜਾਣਕਾਰੀ ਪ੍ਰਾਪਤ ਕਰ ਸਕਣਗੇ। ਉਨ੍ਹਾਂ ਨੌਜਵਾਨਾਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਕਾਲਜ ਦੇ ਪ੍ਰਬੰਧਕ ਨਿਰਦੇਸ਼ਕ ਡਾ. ਸੁਖਦੇਵ ਸਿੰਘ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਨਾਬਾਰਡ, ਰਿਜ਼ਰਵ ਬੈਂਕ ਆਫ਼ ਇੰਡੀਆ, ਪੰਜਾਬ ਨੈਸ਼ਨਲ ਬੈਂਕ, ਜ਼ਿਲ੍ਹਾ ਯੁਵਾ ਦਫ਼ਤਰ, ਲੀਡ ਬੈਂਕ ਦਫ਼ਤਰ, ਆਰਸੇਟੀ, ਪੰਜਾਬ ਗਰਾਮੀਣ ਬੈਂਕ ਅਤੇ ਫ਼ਿਰੋਜ਼ਪੁਰ ਸੈਂਟਰਲ ਕੋਆਪਰੇਟਿਵ ਬੈਂਕ ਦੇ ਅਧਿਕਾਰੀ ਆਪਣੇ-ਆਪਣੇ ਵਿਭਾਗਾਂ ਦੀਆਂ ਯੋਜਨਾਵਾਂ ਅਤੇ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕਰਨਗੇ। ਉਨ੍ਹਾਂ ਦੱਸਿਆ ਕਿ ਮੁਦਰਾ ਲੋਨ, ਐੱਮ. ਐੱਸ.ਐੱਮ.ਈ.ਕਰਜ਼ੇ, ਡਿਜੀਟਲ ਬੈਂਕਿੰਗ, ਸਵੈ-ਸਹਾਇਤਾ ਸਮੂਹਾਂ, ਮਹਿਲਾ ਉਦਮਤਾ, ਹੁਨਰ ਸਿਖਲਾਈ ਅਤੇ ਪੇਂਡੂ ਆਜੀਵਿਕਾ ਵਰਗੇ ਵਿਸ਼ਿਆਂ ’ਤੇ ਵਿਸ਼ੇਸ਼ ਚਰਚਾ ਹੋਵੇਗੀ ਅਤੇ ਪ੍ਰੋਗਰਾਮ ਦੇ ਅੰਤ ਵਿਚ ਸਰਟੀਫਿਕੇਟ ਵੀ ਵੰਡੇ ਜਾਣਗੇ। ਡਾ. ਸੁਖਦੇਵ ਸਿੰਘ ਨੇ ਨਾਬਾਰਡ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਤ ਕਬੀਰ ਕਾਲਜ ਹਮੇਸ਼ਾ ਵਿਦਿਆਰਥੀਆਂ ਅਤੇ ਪੇਂਡੂ ਨੌਜਵਾਨਾਂ ਦੇ ਸਰਵਪੱਖੀ ਵਿਕਾਸ ਲਈ ਅਜਿਹੀਆਂ ਉਸਾਰੂ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਦਾ ਰਹੇਗਾ।
ਪਿਛਲੀ ਖ਼ਬਰ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਵਿਖੇ ‘ਸੁਪਰ ਕਿਡਜ਼ ਜੰਬੂਰੀ-2026’ ਦਾ ਆਯੋਜਨ 12 ਤੋਂ ਵੱਧ ਪਲੇਅ ਵੇ ਸਕੂਲਾਂ ਦੇ 300 ਤੋਂ... ਅਗਲੀ ਖ਼ਬਰ ਝੋਨਾ ਚੋਰੀ ਕਰਨ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।