26 ਨਵੰਬਰ ਦੀ ਮੋਗਾ ਰੈਲੀ ’ਚ ਵੱਡੀ ਗਿਣਤੀ ’ਚ ਪਹੁੰਚਣਗੇ ‘ਆਪ’ ਦੇ ਵਰਕਰ ਅਤੇ ਆਗੂ : ਭੁੱਲਰ ਅਤੇ ਦਹੀਆ
ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ) : ਸਾਲ 2027 ਵਿਚ ਹੋਣ ਵਾਲਿਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਦਿਨ ਵੀਰਵਾਰ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਰੈਲੀ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹਲਕਾ ਸ਼ਹਿਰੀ ਅਤੇ ਦਿਹਾਤੀ ਹਲਕਿਆਂ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਆਗੂਆਂ ਦੇ ਸ਼ਾਮਲ ਹੋਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਪ
ਪ੍ਰੈਸ ਕਾਨਫਰੰਸ ਦੌਰਾਨ ਹਾਜ਼ਰ ਫ਼ਿਰੋਜ਼ਪੁਰ ਸ਼ਹਿਰੀ ਵਿਧਾਇਕ ਰਣਬੀਰ ਸਿੰਘ ਭੁੱਲਰ, ਹਲਕਾ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ, ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਫੌਜ਼ਾ ਸਿੰਘ ਸਰਾਰੀ ਅਤੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਘਾਂਗਾ। ਤਸਵੀਰ-ਕੁਲਬੀਰ ਸਿੰਘ ਸੋਢੀ
24-11-2026
ਫ਼ਿਰੋਜ਼ਪੁਰ, 23 ਨਵੰਬਰ (ਕੁਲਬੀਰ ਸਿੰਘ ਸੋਢੀ) : ਸਾਲ 2027 ਵਿਚ ਹੋਣ ਵਾਲਿਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਮ ਆਦਮੀ ਪਾਰਟੀ ਵਲੋਂ 26 ਨਵੰਬਰ ਦਿਨ ਵੀਰਵਾਰ ਨੂੰ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਨੂੰ ਲੈ ਕੇ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਰੈਲੀ ਵਿਚ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹਲਕਾ ਸ਼ਹਿਰੀ ਅਤੇ ਦਿਹਾਤੀ ਹਲਕਿਆਂ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ, ਅਹੁਦੇਦਾਰਾਂ ਅਤੇ ਆਗੂਆਂ ਦੇ ਸ਼ਾਮਲ ਹੋਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧ ਵਿਚ ਇਕ ਵਿਸ਼ੇਸ਼ ਪ੍ਰੈਸ ਕਾਨਫਰੰਸ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ ਭੁੱਲਰ, ਹਲਕਾ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ, ਹਲਕਾ ਗੁਰੂਹਰਸਹਾਏ ਤੋਂ ਵਿਧਾਇਕ ਫੌਜ਼ਾ ਸਿੰਘ ਸਰਾਰੀ ਅਤੇ ਆਗੂ ਹਰਜਿੰਦਰ ਸਿੰਘ ਘਾਂਗਾ ਨੇ ਸ਼ਮੂਲੀਅਤ ਕੀਤੀ। ਜਦਕਿ ਹਲਕਾ ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਪ੍ਰੈਸ ਕਾਨਫਰੰਸ ਵਿਚ ਨਹੀਂ ਪਹੁੰਚੇ। ਪ੍ਰੈਸ ਕਾਨਫਰੰਸ ਦੌਰਾਨ ਵਿਧਾਇਕ ਭੁੱਲਰ ਅਤੇ ਦਹੀਯਾ ਨੇ ਰੈਲੀ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਪਿੰਡ ਮਟਵਾਣੀ ਵਿਖੇ 26 ਨਵੰਬਰ ਨੂੰ ਹੋਣ ਵਾਲੀ ਰੈਲੀ ਇਕ ਇਤਹਾਸਿਕ ਰੈਲੀ ਹੋਵੇਗੀ। ਜਿਸ ਵਿਚ ਜਿੱਥੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਹੋਵੇਗੀ, ਉੱਥੇ ਸੂਬੇ ਦੇ ਹਰ ਕੋਨੇ ਤੋਂ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਸ਼ਮੂਲੀਅਤ ਕਰਨਗੇ। ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੋਗਾ ਦੇ ਪਿੰਡ ਮਟਵਾਣੀ ਵਿਖੇ ਹੋਣ ਵਾਲੀ ਇਸ ਰੈਲੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਉਤਸ਼ਾਹ ਹੈ ਅਤੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਵੱਡੀ ਗਿਣਤੀ ਵਿਚ ਵਰਕਰ ਅਤੇ ਸਮਰਥਕ ਇਸ ਵਿਚ ਪਹੁੰਚਣਗੇ। ਉਨ੍ਹਾਂ ਦਾਅਵਾ ਕੀਤਾ ਕਿ ਇਹ ਰੈਲੀ ਪੰਜਾਬ ਦੀਆਂ ਹੁਣ ਤੱਕ ਦੀਆਂ ਸਭ ਤੋਂ ਵੱਡੀਆਂ ਰੈਲੀਆਂ ਵਿਚ ਸ਼ੁਮਾਰ ਹੋਵੇਗੀ। ਉਨ੍ਹਾਂ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਮੌਜ਼ੂਦਗੀ ਇਸ ਰੈਲੀ ਨੂੰ ਅਹਿਮ ਬਣਾਏਗੀ। ਇਸੇ ਦੌਰਾਨ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਵਿਧਾਇਕ ਐਡਵੋਕੇਟ ਰਜਨੀਸ਼ ਦਹੀਯਾ ਨੇ ਕਿਹਾ ਕਿ ਪਿੰਡ ਮਟਵਾਣੀ ਵਿਖੇ ਹੋਣ ਵਾਲੀ ਰੈਲੀ ਵਿਚ ਦਿਹਾਤੀ ਖੇਤਰਾਂ ਤੋਂ ਵੀ ਵੱਡੀ ਗਿਣਤੀ ਵਿਚ ਲੋਕ ਅਤੇ ਪਾਰਟੀ ਵਰਕਰ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ, ਸਿੱਖਿਆ, ਸਿਹਤ, ਬਿਜਲੀ ਅਤੇ ਹੋਰ ਜਨਤਕ ਸਹੂਲਤਾਂ ਸਬੰਧੀ ਲੋਕਾਂ ਨੂੰ ਜਾਣੂ ਕਰਵਾਉਣਾ ਇਸ ਮੌਕੇ ਦਾ ਅਹਿਮ ਹਿੱਸਾ ਹੋਵੇਗਾ। ਉਨ੍ਹਾਂ ਅਨੁਸਾਰ ਰੈਲੀ ਦੌਰਾਨ ਸਰਕਾਰ ਦੇ ਅਗਲੇ ਪੜਾਅ ਦੇ ਏਜੰਡੇ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਬਾਰੇ ਵੀ ਅਹਿਮ ਐਲਾਨ ਹੋਣ ਦੀ ਸੰਭਾਵਨਾ ਹੈ। ਦੋਵਾਂ ਵਿਧਾਇਕਾਂ ਨੇ ਆਪਣੇ ਹਲਕਿਆਂ ਦੇ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਤੇ ਆਮ ਜਨਤਾ ਨੂੰ ਰੈਲੀ ਵਿਚ ਸ਼ਮੂਲੀਅਤ ਕਰਨ ਲਈ ਕਿਹਾ।