23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਸਬੰਧੀ ਜੀਰਾ ਵਿਖੇ ਨਗਰ ਕੀਰਤਨ ਸਜਾਇਆ

ਜ਼ੀਰਾ, 23 ਨਵੰਬਰ (ਪ੍ਰਤਾਪ ਸਿੰਘ ਹੀਰਾ)-ਸਿੱਖ ਧਰਮ ਦੇ ਬਾਨੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਜੀਰਾ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਜ਼ੀਰਾ ਤੋਂ ਅਰਦਾਸ ਉਪਰੰਤ ਆਰੰਭ ਹੋਇਆ।

ਅਜੀਤ ਡੈਸਕ 24-11-2026
ਜ਼ੀਰਾ, 23 ਨਵੰਬਰ (ਪ੍ਰਤਾਪ ਸਿੰਘ ਹੀਰਾ)-ਸਿੱਖ ਧਰਮ ਦੇ ਬਾਨੀ ਅਤੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਸਿੰਘ ਸਭਾ ਜੀਰਾ ਵਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਜ਼ੀਰਾ ਤੋਂ ਅਰਦਾਸ ਉਪਰੰਤ ਆਰੰਭ ਹੋਇਆ। ਫੁੱਲਾਂ ਨਾਲ ਸਜਾਈ ਗਈ ਸੁੰਦਰ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਗਏ, ਇਸ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰਿਆਂ ਵਲੋਂ ਖਾਲਸਾਈ ਜਾਹੋ-ਜਲਾਲ ਨਾਲ ਕੀਤੀ ਗਈ। ਪਾਲਕੀ ਸਾਹਿਬ ਦੇ ਅੱਗੇ ਸੈਂਕੜੇ ਬੀਬੀਆਂ ਦੀ ਸੰਗਤ ਵਲੋਂ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਝਾੜੂ ਲਗਾ ਕੇ ਰਸਤਿਆਂ ਦੀ ਸਫਾਈ ਦੀ ਸੇਵਾ ਨਿਭਾਈ ਗਈ। ਨਗਰ ਕੀਰਤਨ ਦੌਰਾਨ ਗੁਰਦੁਆਰਾ ਸ੍ਰੀ ਸਿੰਘ ਸਭਾ ਦੇ ਹਜ਼ੂਰੀ ਰਾਗੀ ਭਾਈ ਹਰਨੇਕ ਸਿੰਘ ਜੀ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਧੰਨ-ਧੰਨ ਬਾਬਾ ਬੁੱਢਾ ਜੀ ਗੱਤਕਾ ਪਾਰਟੀ ਦੇ ਸਿੰਘਾਂ ਵਲੋਂ ਖ਼ਾਲਸਾਈ ਯੁੱਧ ਕਲਾ ਗੱਤਕੇ ਦੇ ਹੈਰਤ ਅੰਗੇਜ਼ ਜੌਹਰ ਦਿਖਾਏ ਗਏ, ਜੋ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਰਹੇ। ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿਚੋਂ ਹੁੰਦਾ ਹੋਇਆ ਇਹ ਨਗਰ ਕੀਰਤਨ ਮੁੜ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਇਆ। ਨਗਰ ਕੀਰਤਨ ਦੀ ਆਮਦ ਤੋਂ ਪਹਿਲਾਂ ਨਗਰ ਕੌਂਸਲ ਜੀਰਾ ਵਲੋਂ ਸ਼ਹਿਰ ਦੇ ਬਾਜ਼ਾਰਾਂ ਦੀ ਵਿਸ਼ੇਸ਼ ਤੌਰ ’ਤੇ ਸਾਫ਼-ਸਫ਼ਾਈ ਕਰਵਾਈ ਗਈ ਅਤੇ ਪਾਣੀ ਦਾ ਛਿੜਕਾਅ ਕੀਤਾ ਗਿਆ। ਇਸ ਤੋਂ ਇਲਾਵਾ, ਵੱਖ-ਵੱਖ ਬਾਜ਼ਾਰਾਂ ਦੇ ਦੁਕਾਨਦਾਰਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਸੰਗਤਾਂ ਦੀ ਸੇਵਾ ਲਈ ਚਾਹ, ਪਕੌੜਿਆਂ ਅਤੇ ਫਲਾਂ ਦੇ ਅਤੁੱਟ ਲੰਗਰ ਲਗਾਏ ਗਏ। ਇਸ ਪਵਿੱਤਰ ਮੌਕੇ ’ਤੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ, ਖ਼ਜ਼ਾਨਚੀ ਇੰਦਰਜੀਤ ਸਿੰਘ, ਮੁੱਖ ਗ੍ਰੰਥੀ ਭਾਈ ਹਰਵਿੰਦਰ ਸਿੰਘ, ਡਾ. ਸੁਰਿੰਦਰ ਸਿੰਘ, ਬਲਵਿੰਦਰ ਸਿੰਘ ਮੱਲੀ, ਬੂਟਾ ਸਿੰਘ ਨੰਬਰਦਾਰ, ਕੁਲਦੀਪ ਸਿੰਘ ਮਾਣਕ, ਹਜ਼ੂਰ ਸਾਹਿਬ ਯਾਤਰਾ ਸੇਵਾ ਸੁਸਾਇਟੀ ਦੇ ਪ੍ਰਧਾਨ ਪ੍ਰਦੀਪ ਸਿੰਘ ਰਾਜੂ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਪਿਛਲੀ ਖ਼ਬਰ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਫਾਊਂਡੇਸ਼ਨ ਵਲੋਂ ਲਗਾਇਆ ਮੁਫ਼ਤ ਮੈਡੀਕਲ ਕੈਂਪ ਅਗਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸਕੂਲ ਲਹਿਰਾ ਰੋਹੀ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।