ਵਰਦੇਵ ਸਿੰਘ ਨੋਨੀ ਮਾਨ ਵਲੋਂ ਰਾਮ ਚੌਕ ਵਿਖੇ ਖੋਲ੍ਹਿਆ ਗਿਆ ਸ਼੍ਰੋਮਣੀ ਅਕਾਲੀ ਦਲ ਦਾ ਦਫ਼ਤਰ
ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ, ਸੁਰਿੰਦਰ ਸਿੰਘ ਪੁਪਨੇਜਾ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਗੁਰੂਹਰਸਹਾਏ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਵਲੋਂ ਰਾਮ ਚੌਕ, ਗੁਰੂਹਰਸਹਾਏ ਵਿਖੇ ਆਪਣੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ।
ਗੁਰੂਹਰਸਹਾਏ, 24 ਨਵੰਬਰ (ਕਪਿਲ ਕੰਧਾਰੀ, ਸੁਰਿੰਦਰ ਸਿੰਘ ਪੁਪਨੇਜਾ)-2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਹਲਕਾ ਗੁਰੂਹਰਸਹਾਏ ਵਿਚ ਸਿਆਸੀ ਸਰਗਰਮੀਆਂ ਤੇਜ਼ ਹੋਣ ਲੱਗੀਆਂ ਹਨ। ਇਸੇ ਤਹਿਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਵਲੋਂ ਰਾਮ ਚੌਕ, ਗੁਰੂਹਰਸਹਾਏ ਵਿਖੇ ਆਪਣੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਦਫ਼ਤਰ ਦੇ ਉਦਘਾਟਨ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਅਤੇ ਭੋਗ ਪਾਉਣ ਉਪਰੰਤ ਗੁਰੂ ਮਹਾਰਾਜ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ, ਅਕਾਲੀ ਆਗੂ ਬੰਟੀ ਭਟੇਜਾ, ਜੋਨੀ ਆਂਵਲਾ, ਸਚਿਨ ਆਂਵਲਾ, ਕੌਂਸਲਰ ਸੋਨੂੰ ਸੰਧੂ ਅਤੇ ਕੌਂਸਲਰ ਆਰ.ਕੇ. ਚੌਧਰੀ ਪਹੁੰਚੇ। ਇਸ ਤੋਂ ਇਲਾਵਾ ਵਰਦੇਵ ਸਿੰਘ ਨੋਨੀ ਮਾਨ ਦੇ ਭਰਾ ਨਰਦੇਵ ਸਿੰਘ ਬੌਬੀ ਮਾਨ, ਹਰਪਿੰਦਰ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਨਰਿੰਦਰ ਕੌਰ ਮਾਨ ਨੇ ਵੀ ਸਮਾਗਮ ਵਿਚ ਸ਼ਿਰਕਤ ਕਰਦਿਆਂ ਗੁਰੂ ਮਹਾਰਾਜ ਦੇ ਚਰਨਾਂ ਵਿਚ ਮੱਥਾ ਟੇਕਿਆ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਅਤੇ ਵਰਦੇਵ ਸਿੰਘ ਨੋਨੀ ਮਾਨ ਵਲੋਂ ਸਾਂਝੇ ਤੌਰ ’ਤੇ ਰਿਬਨ ਕੱਟ ਕੇ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸ ਮਾਲ ਨੇ ਕਿਹਾ ਕਿ ਉਹ ਪਿਛਲੇ 15 ਸਾਲਾਂ ਤੋਂ ਹਲਕੇ ਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ, ਪਰ ਕਿਸੇ ਕਾਰਨ ਚੋਣਾਂ ਵਿਚ ਜਿੱਤ ਹਾਸਲ ਨਹੀਂ ਕਰ ਸਕੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਪਿਛਲੇ ਗਿਲੇ-ਸ਼ਿਕਵੇ ਭੁਲਾ ਕੇ ਇੱਕਜੁੱਟ ਹੋਣ ਅਤੇ ਆਉਣ ਵਾਲੀਆਂ ਚੋਣਾਂ ਵਿਚ ਉਨ੍ਹਾਂ ਦਾ ਸਾਥ ਦੇਣ। ਇਸ ਮੌਕੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਨੇ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਵਰਗੀ ਕੌਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਰਗੀ ਖੇਤਰੀ ਪਾਰਟੀ ਵਿਚ ਸ਼ਾਮਲ ਹੋਣ ਦਾ ਫ਼ੈਸਲਾ ਇਸ ਲਈ ਕੀਤਾ ਕਿਉਂਕਿ ਇਹ ਪਾਰਟੀ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੇ ਦੁੱਖ-ਦਰਦ ਨੂੰ ਸਮਝਦੀ ਹੈ। ਵਰਦੇਵ ਸਿੰਘ ਨੋਨੀ ਮਾਨ ਨੇ ਦੱਸਿਆ ਕਿ ਉਹ ਪਿਛਲੇ ਕਈ ਦਿਨਾਂ ਤੋਂ ਦਫ਼ਤਰ ਦੇ ਉਦਘਾਟਨ ਦੀ ਯੋਜਨਾ ਬਣਾ ਰਹੇ ਸਨ, ਪਰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦਾ ਪਵਿੱਤਰ ਦਿਹਾੜਾ ਹੋਣ ਕਾਰਨ ਇਸ ਸ਼ੁੱਭ ਮੌਕੇ ’ਤੇ ਦਫ਼ਤਰ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਰਮਿੰਦਰ ਸਿੰਘ ਆਂਵਲਾ ਅਤੇ ਵਰਦੇਵ ਸਿੰਘ ਨੋਨੀ ਮਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਅਤੇ ਇਲਾਕਾ ਵਾਸੀਆਂ ਨੂੰ ਵਧਾਈਆਂ ਵੀ ਦਿੱਤੀਆਂ ਗਈਆਂ। ਇਸ ਸਮਾਗਮ ਵਿਚ ਜਥੇਦਾਰ ਪ੍ਰੀਤਮ ਸਿੰਘ ਮਲਸੀਆਂ ਸ਼੍ਰੋਮਣੀ ਕਮੇਟੀ ਮੈਂਬਰ, ਕਪਿਲ ਕੰਧਾਰੀ, ਅਕਾਲੀ ਆਗੂ ਗੌਰਵ ਸਚਦੇਵਾ, ਐਡਵੋਕੇਟ ਅਰਵਿੰਦਰਜੀਤ ਸਿੰਘ ਮਿੰਟੂ ਗਿੱਲ , ਨੀਰਜ ਸਹਿਗਲ, ਦਰਸ਼ਨ ਸਿੰਘ ਮੋਠਾਂਵਾਲਾ ਮੈਂਬਰ ਸ਼੍ਰੋਮਣੀ ਕਮੇਟੀ, ਰਵੀ ਕੰਬੋਜ ਕੌਂਸਲਰ ਰਚਿਤ ਸੋਢੀ ਕੌਂਸਲਰ, ਪ੍ਰੀਤਮ ਬਾਠ, ਗੁਰਸੇਵਕ ਸਿੰਘ ਕੋਹਰ ਸਿੰਘ ਵਾਲਾ, ਗੁਰਬਾਜ਼ ਸਿੰਘ ਰੱਤੇਵਾਲਾ, ਗੁਰਵਿੰਦਰ ਚੁੱਘਾ, ਹੈਪੀ ਭੰਡਾਰੀ, ਤਿਲਕ ਰਾਜ ਸਰਪੰਚ ,ਰਣਬੀਰ ਢਿੱਲੋਂ, ਬਚਿੱਤਰ ਸਿੰਘ, ਕੇਵਲ ਗਲਹੋਤਰਾ, ਸੁਖਚੈਨ ਸਿੰਘ ਸੇਖੋਂ, ਸਿਕੰਦਰ ਸਾਬਕਾ ਕੌਂਸਲਰ, ਯੁਵਰਾਜ ਸਿੰਘ ਸੋਢੀ, ਮਨਜੀਤ ਸਿੰਘ ਪੋਪੀ, ਸਤਿੰਦਰ ਸਿੰਘ ਸਵੀ ਫ਼ਾਜ਼ਿਲਕਾ, ਮਨੀਸ਼ ਕੰਧਾਰੀ, ਜਸਵਿੰਦਰ ਸਿੰਘ ਬਾਗੂਵਾਲਾ, ਹਰਦੇਵ ਸਿੰਘ ਨਿੱਜਰ, ਵਿੱਕੀ ਗਲਹੋਤਰਾ, ਅਕਾਲੀ ਆਗੂ ਪ੍ਰੇਮ ਸੁਚਦੇਵਾ ਸਮੇਤ ਹੋਰ ਕਈ ਅਕਾਲੀ ਆਗੂ, ਵਰਕਰ ਅਤੇ ਇਲਾਕਾ ਵਾਸੀ ਹਾਜ਼ਰ ਸਨ।