24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਰਾਜਨੀਤਕ ਪਾਰਟੀਆਂ ਵਲੋਂ ਸੋਸ਼ਲ ਮੀਡੀਆ ’ ਤੇ ਏ . ਆਈ . ਵੀਡੀਓ ਨਾਲ ਇਕ ਦੂਸਰੀ ਪਾਰਟੀ ਦੇ ਖਿਲਾਫ਼ ਭੰਡੀ ਪ੍ਰਚਾਰ ਸ਼ੁਰੂ

ਜ਼ੀਰਾ, 24 ਨਵੰਬਰ (ਰਜਨੀਸ਼ ਕਥੂਰੀਆ)- ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵਲੋਂ ਪਾਰਟੀ ਵਰਕਰਾਂ ਨੂੰ ਇੱਕਜੁੱਟ ਕਰਨ ਲਈ ਸਿਆਸੀ ਕਾਨਫਰੰਸਾਂ, ਆਪਣੀ-ਆਪਣੀ ਸਰਕਾਰ ਸਮੇਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਅਤੇ ਕੀਤੇ ਗਏ ਵਿਕਾਸ ਦੇ ਕੰਮਾਂ ਬਾਰੇ ਜਾਣਕਾਰੀ ਦੇਣ ਲਈ ਚੋਣ ਰੈਲੀਆਂ, ਸ਼ਹਿਰਾਂ ਅਤੇ ਪਿੰਡਾਂ ਵਿਚ ਪੋਸਟਰ ਵਾਰ,ਇਲੈਕਟਰੋਨਿਕ ਅਤੇ ਪ੍ਰਿੰਟ ਮੀਡੀਆ ’ਤੇ ਕੀਤੇ ਜਾ ਰਹੇ ਚੋਣ ਪ੍ਰਚਾਰ ਤੋਂ ਇਲਾਵਾ ਹੁਣ ਸੋਸ਼ਲ ਮੀਡੀਆ ਤੇ ਏ. ਆਈ.

ਅਜੀਤ ਡੈਸਕ 25-11-2026
ਜ਼ੀਰਾ, 24 ਨਵੰਬਰ (ਰਜਨੀਸ਼ ਕਥੂਰੀਆ)- ਅਗਲੇ ਸਾਲ ਦੇ ਸ਼ੁਰੂ ਵਿਚ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਰਾਜਨੀਤਿਕ ਪਾਰਟੀਆਂ ਵਲੋਂ ਪਾਰਟੀ ਵਰਕਰਾਂ ਨੂੰ ਇੱਕਜੁੱਟ ਕਰਨ ਲਈ ਸਿਆਸੀ ਕਾਨਫਰੰਸਾਂ, ਆਪਣੀ-ਆਪਣੀ ਸਰਕਾਰ ਸਮੇਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਗਈਆਂ ਸਹੂਲਤਾਂ ਅਤੇ ਕੀਤੇ ਗਏ ਵਿਕਾਸ ਦੇ ਕੰਮਾਂ ਬਾਰੇ ਜਾਣਕਾਰੀ ਦੇਣ ਲਈ ਚੋਣ ਰੈਲੀਆਂ, ਸ਼ਹਿਰਾਂ ਅਤੇ ਪਿੰਡਾਂ ਵਿਚ ਪੋਸਟਰ ਵਾਰ,ਇਲੈਕਟਰੋਨਿਕ ਅਤੇ ਪ੍ਰਿੰਟ ਮੀਡੀਆ ’ਤੇ ਕੀਤੇ ਜਾ ਰਹੇ ਚੋਣ ਪ੍ਰਚਾਰ ਤੋਂ ਇਲਾਵਾ ਹੁਣ ਸੋਸ਼ਲ ਮੀਡੀਆ ਤੇ ਏ. ਆਈ.ਵੀਡੀਓ ਬਣਾ ਕੇ ਇਕ ਦੂਸਰੀ ਪਾਰਟੀ ਦੀਆਂ ਨਕਾਮੀਆਂ ਅਤੇ ਉਨਾਂ ਦੇ ਆਗੂਆਂ ਦੇ ਖਿਲਾਫ ਭੰਡੀ ਪ੍ਰਚਾਰ ਵੀ ਸ਼ੁਰੂ ਕਰ ਦਿੱਤਾ ਗਿਆ ਹੈ। ਇਹਨਾਂ ਪਾਰਟੀਆਂ ਵਲੋਂ ਵੋਟਰਾਂ ਦੀ ਨਬਜ ਟਟੋਲਣ ਲਈ ਵੱਖ-ਵੱਖ ਏਜੰਸੀਆਂ ਰਾਹੀਂ ਸਰਵੇ ਕਰਵਾਉਣ ਤੋਂ ਇਲਾਵਾ ਉਹਨਾਂ ਦੇ ਮਨ ਦੀ ਗੱਲ ਬੁਝਣ ਲਈ ਹਰ ਹੀਲਾ ਵਰਤੇ ਜਾਣ ਤੋਂ ਇਲਾਵਾ ਆਪਣੀ-ਆਪਣੀ ਪਾਰਟੀ ਵੱਲ ਖਿੱਚਣ ਲਈ ਤਰ੍ਹਾਂ-ਤਰ੍ਹਾਂ ਦੇ ਸਬਜ਼ਬਾਗ ਵਿਖਾਏ ਜਾ ਰਹੇ ਹਨ, ਪਰ ਇਸ ਦੇ ਬਾਵਜੂਦ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦੀਆਂ ਚਾਲਾਂ ਤੋਂ ਹੀ ਸੇਧ ਲੈਂਦਿਆਂ ਵੋਟਰ ਆਪਣੇ ਮਨ ਦੀ ਗੱਲ ਨਹੀਂ ਦੱਸ ਰਹੇ। ਪੰਜਾਬ ਵਿਚ ਪਿਛਲੀਆਂ 2 ਵਿਧਾਨ ਸਭਾ ਚੋਣਾਂ ਨਸ਼ੇ ਦੇ ਮੁੱਦੇ ’ਤੇ ਲੜੀਆਂ ਗਈਆਂ ਹਨ, ਪਰ ਸੱਤਾ ਵਿਚ ਆਈ ਕੋਈ ਵੀ ਰਾਜਨੀਤਿਕ ਪਾਰਟੀ ਨਸ਼ੇ ਨੂੰ ਖਤਮ ਕਰਨ ਲਈ ਦ੍ਰਿੜ ਇੱਛਾ ਸ਼ਕਤੀ ਨਾਲ ਕੰਮ ਕਰਨ ਜਾਂ ਇਸ ਦਾ ਬਦਲ ਦੇਣ ਵਿਚ ਜਿੱਥੇ ਬੁਰੀ ਤਰ੍ਹਾਂ ਨਾਕਾਮ ਰਹੀ ਹੈ, ਉਥੇ ਇਹ ਮੁੱਦਾ ਕੇਵਲ ਰਾਜਨੀਤਿਕ ਮੁੱਦਾ ਬਣ ਕੇ ਰਹਿ ਗਿਆ ਹੈ। ਹਾਲਾਂਕਿ ਇਸ ਸਭ ਦੇ ਬਾਵਜੂਦ ਪੰਜਾਬ ਦੀਆਂ ਰਾਜਨੀਤਿਕ ਪਾਰਟੀਆਂ ਦੀ ਰਣਨੀਤੀ ਵਿਚੋਂ ਪੰਜਾਬ ਅਤੇ ਪੰਜਾਬੀਅਤ ਦੇ ਮੁੱਦੇ ਗਾਇਬ ਹਨ। ਬੁੱਧੀਜੀਵੀਆਂ ਅਤੇ ਸਮਾਜਿਕ ਚਿੰਤਕਾਂ ਦਾ ਕਹਿਣਾ ਹੈ ਕਿ ਰਾਜਨੀਤੀ ਵਿਚ ਨਿਘਾਰ ਇਸ ਕਦਰ ਆ ਚੁੱਕਾ ਹੈ ਕਿ ਇਹ ਵੀ ਇਕ ਧੰਦਾ ਬਣ ਕੇ ਰਹਿ ਗਈ ਹੈ। ਜਿਸ ਕਰਕੇ ਸਾਫ ਸੁਥਰੀ ਰਾਜਨੀਤਿਕ ਕਰਨ ਵਾਲੇ ਪੰਜਾਬ ਪ੍ਰਸਤ ਲੋਕ ਰਾਜਨੀਤੀ ਤੋਂ ਕਿਨਾਰਾ ਕਰਨ ਵਿਚ ਹੀ ਭਲਾਈ ਸਮਝ ਰਹੇ ਹਨ। ਉਹਨਾਂ ਦਾ ਕਹਿਣਾ ਹੈ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਚੋਣਾਂ ਤੋਂ ਪਹਿਲਾਂ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰਦੀ ਹੈ ਤਾਂ ਉਸ ਨੂੰ ਕਾਨੂੰਨੀ ਰੂਪ ਦੇਣਾ ਚਾਹੀਦਾ ਹੈ ਤਾਂ ਜੋ ਸੱਤਾ ਵਿਚ ਆਈ ਪਾਰਟੀ ਤੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਤੇ ਉਸ ਪਾਰਟੀ ਦੀ ਜਵਾਬਦੇਹੀ ਤੈਅ ਕੀਤੀ ਜਾ ਸਕੇ।
ਪਿਛਲੀ ਖ਼ਬਰ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਖੁਸ਼ਹਾਲੀ ਬਚਾਉਣ ਲਈ ਹੋਇਆ ਭਾਜਪਾ-ਅਕਾਲੀ ਗੱਠਜੋੜ - ਰਾਣਾ ਸੋਢੀ ਅਗਲੀ ਖ਼ਬਰ ਗਠਜੋੜ ਤੋਂ ਬਾਅਦ ਪੰਜਾਬ ’ ਚ ਅਕਾਲੀ - ਭਾਜਪਾ ਸਰਕਾਰ ਬਣਨ ਦਾ ਰਾਹ ਹੋਇਆ ਪੱਧਰਾ - ਸੁਖਵਿੰਦਰ ਸਿੰਘ ਜੌੜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।